18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਤਿੰਨ ਨਕਾਬਪੋਸ਼ ਨੌਜਵਾਨ ਤੋਂ ਮੋਬਾਈਲ ਅਤੇ ਮੋਟਰਸਾਈਕਲ ਖੋਹ ਕੇ ਹੋਏ ਫਰਾਰ <br/>

Ad Position 21
No active advertisement
ਅਜੀਤ ਡੈਸਕ 09-03-2026
ਗੁਰੂਹਰਸਹਾਏ, 8 ਮਾਰਚ(ਕਪਿਲ ਕੰਧਾਰੀ)- ਸ਼ਹਿਰ ਵਿਚ ਉਸ ਵੇਲੇ ਦਿਨ ਦਿਹਾੜੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਤਿੰਨ ਨੌਜਵਾਨਾਂ ਵਲੋਂ ਇਕ ਨੌਜਵਾਨ ਨੂੰ ਰੋਕ ਕੇ ਉਸ ਨਾਲ ਮਾਰਕੁੱਟ ਕਰਦੇ ਹੋਏ ਉਸ ਦਾ ਮੋਬਾਈਲ ਫੋਨ ਅਤੇ ਮੋਟਰਸਾਈਕਲ ਖੋਹ ਲਿਆ, ਤਿੰਨੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਮੌਕੇ ਤੋਂ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਰਾਜੂ ਭਗਤ ਦੇ ਮੰਦਰ ਕੋਲ ਰਹਿਣ ਵਾਲਾ ਇਕ ਨੌਜਵਾਨ ਅੱਜ ਸ਼ਹਿਰ ਵਿਚ ਪੂੜੀਆਂ ਖਾਣ ਲਈ ਆਇਆ ਹੋਇਆ ਸੀ | ਜਦੋਂ ਉਹ ਵਾਪਸ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਤਿੰਨ ਨੌਜਵਾਨਾਂ , ਜਿਨ੍ਹਾਂ ਨੇ ਆਪਣੇ ਮੂੰਹ ਬੰਨੇ ਹੋਏ ਸਨ, ਨੇ ਉਸ ਨੂੰ ਰੋਕ ਲਿਆ | ਦੋਸ਼ ਹੈ ਕਿ ਉਨ੍ਹਾਂ ਨੌਜਵਾਨਾਂ ਨੇ ਉਸ ਦੀ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਅਤੇ ਉਸ ਦਾ ਆਈਫੋਨ ਅਤੇ ਮੋਟਰਸਾਈਕਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ | ਜ਼ਖਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਸ਼ਹਿਰ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਦਾਖਲ ਕਰਵਾਇਆ ਗਿਆ | ਉੱਧਰ ਇਸ ਸਬੰਧੀ ਸਬ ਡਵੀਜ਼ਨ ਗੁਰੂ ਹਰ ਸਹਾਏ ਦੇ ਡੀ.ਐਸ.ਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਹ ਮਾਮਲਾ ਲੁੱਟ ਖੋਹ ਦਾ ਨਹੀਂ ਲੱਗਦਾ, ਸਗੋਂ ਨੌਜਵਾਨਾਂ ਦੀ ਆਪਸੀ ਰੰਜਸ਼ ਦਾ ਨਤੀਜਾ ਹੈ | ਉਹਨਾਂ ਨੇ ਕਿਹਾ ਕਿ ਇਹਨਾਂ ਨੌਜਵਾਨਾਂ ਵਿਚ ਕੁਝ ਦਿਨ ਪਹਿਲਾਂ ਵੀ ਆਪਸੀ ਕਿਸੇ ਗੱਲ ਨੂੰ ਲੈ ਕੇ ਬੋਲ ਬਲਾਰਾ ਹੋਇਆ ਸੀ | ਪੀੜਤ ਨੌਜਵਾਨ ਵਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਨੌਜਵਾਨਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ | ਪੁਲਿਸ ਵਲੋਂ ਇਸ ਘਟਨਾ ਸਬੰਧੀ ਅਗਲੀ ਕਾਰਵਾਈ ਜਾਰੀ ਹੈ | ਉੱਧਰ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ ਉਹਨਾਂ ਨੇ ਕਿਹਾ ਕਿ ਜਿਹੜੇ ਵੀ ਨੌਜਵਾਨਾਂ ਨੇ ਉਹਨਾਂ ਦੇ ਬੇਟੇ ਨੂੰ ਸੱਟਾਂ ਮਾਰ ਕੇ ਉਸ ਦੀ ਲੁੱਟ ਖੋਹ ਕੀਤੀ ਹੈ,ਿਖ਼ਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਹਨਾਂ ਦਾ ਮੋਬਾਈਲ ਅਤੇ ਮੋਟਰਸਾਈਕਲ ਉਹਨਾਂ ਨੂੰ ਵਾਪਸ ਦਵਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਮੰਡਲ ਵਲੋਂ ਜਲੰਧਰ ਸਿਟੀ ਸਟੇਸ਼ਨ 'ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਹਲਕਾ ਸ਼ਹਿਰੀ ਅਤੇ ਦਿਹਾਤੀ ਵਿਧਾਇਕ ਦੇ ਦਫ਼ਤਰ ਵਿਖੇ ਹੋਇਆ ਖ਼ਾਸ ਪ੍ਰੋਗਰਾਮ ਦਾ ਆਯੋਜਨ <br/>
Ad Position 24