18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਰਸਨੀਤ ਕੌਰ ਕੰਬੋਜ ਨੇ ਯੂ.ਪੀ.ਐੱਸ.ਸੀ ਵਿਚੋਂ 51ਵਾਂ ਰੈਂਕ ਹਾਸਿਲ ਕੀਤਾ <br/>

Ad Position 21
No active advertisement
ਅਜੀਤ ਡੈਸਕ 09-03-2026
ਮਮਦੋਟ, 8 ਮਾਰਚ(ਰਾਜਿੰਦਰ ਸਿੰਘ ਹਾਂਡਾ)-ਰਾਜਪੁਰਾ ਪਟਿਆਲਾ ਦੀ ਵਸਨੀਕ ਰਸਨੀਤ ਕੌਰ ਕੰਬੋਜ ਸਪੁੱਤਰੀ ਜਸਵਿੰਦਰ ਸਿੰਘ ਵਲ਼ੋਂ ਭਾਰਤ ਦੇਸ਼ ਦੀ ਸਭ ਤੋਂ ਵੱਕਾਰੀ ਪ੍ਰੀਖਿਆ ਯੂ.ਪੀ.ਐਸ.ਸੀ ਵਿਚੋਂ ਆਲ ਇੰਡੀਆ ਰੈਂਕ 51ਵਾਂ ਪ੍ਰਾਪਤ ਕਰਨ ਤੇ ਸਮੁੱਚੇ ਕੰਬੋਜ ਭਾਈਚਾਰੇ ਵਲ਼ੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ | ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਦੇ ਰਾਸ਼ਟਰੀ ਪ੍ਰਧਾਨ ਇਕਬਾਲ ਕੰਬੋਜ ਪਾਲਾ ਬੱਟੀ, ਡਾ. ਸੰਦੀਪ ਸਿੰਘ ਕੌੜਾ, ਸਰਵ ਕੰਬੋਜ ਸਮਾਜ ਦੇ ਮੁੱਖ ਸਲਾਹਕਾਰ ਜਸਪਾਲ ਹਾਂਡਾ, ਵਿਧਾਇਕ ਜਗਦੀਪ ਕੰਬੋਜ ਗੋਲਡੀ,ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਥਿੰਦ, ਸ਼ਹੀਦ ਊਧਮ ਸਿੰਘ ਭਵਨ ਦੇ ਪ੍ਰਧਾਨ ਭਗਵਾਨ ਸਿੰਘ ਸਾਮਾ ਨੂਰਪੁਰ, ਸ਼ਮਿੰਦਰ ਸਿੰਘ ਖਿੰਡਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ, ਗੁਰਜਿੰਦਰਪਾਲ ਸਿੰਘ ਸ਼ਿਵ ਤਿ੍ਪਾਲ ਕੇ, ਜਿਲ੍ਹਾ ਲੋਕ ਸੰਪਰਕ ਅਫ਼ਸਰ ਅਮਰੀਕ ਸਿੰਘ ਸਾਮਾ, ਸਾਬਕਾ ਵਿਧਾਇਕ ਹੰਸ ਰਾਜ ਜੋਸਨ, ਬੀ.ਡੀ.ਪੀ.ਓ ਪਿਆਰ ਸਿੰਘ ਖ਼ਾਲਸਾ, ਜੁਆਇੰਟ ਡਾਇਰੈਕਟਰ ਰਣਦੀਪ ਹਾਂਡਾ, ਰਾਈਸ ਮਿਲ ਐਸੋਸੀਏਸ਼ਨ ਦੇ ਆਗੂ ਰਣਜੀਤ ਸਿੰਘ ਸ਼ੇਰਖਾਂ, ਜਸਵਿੰਦਰ ਸਿੰਘ ਅਕਾਉਟ ਅਫ਼ਸਰ, ਸਾਬਕਾ ਚੇਅਰਮੈਨ ਬਲਦੇਵ ਰਾਜ ਕੰਬੋਜ, ਕਾਨੂੰਗੋ ਪ੍ਰੇਮ ਪ੍ਰਕਾਸ਼, ਸਰਪੰਚ ਯੂਨੀਅਨ ਦੇ ਪ੍ਰਧਾਨ ਹਰਬੰਸ ਲਾਲ ਪੱਪੂ, ਪੱਛੜੀਆਂ ਸ਼ੇ੍ਰਣੀਆਂ ਇੰਪਲਾਈਜ਼ ਯੂਨੀਅਨ ਦੇ ਆਗੂ ਹਰਜਿੰਦਰ ਹਾਂਡਾ ਸਮੇਤ ਸਮੁੱਚੇ ਕੰਬੋਜ ਸਮਾਜ ਵਲ਼ੋਂ ਇਸ ਪ੍ਰਾਪਤੀ ਲਈ ਰਸਨੀਤ ਕੌਰ ਉਸ ਦੇ ਪਿਤਾ ਬਿਜਲੀ ਮੁਲਾਜ਼ਮ ਜਸਵਿੰਦਰ ਸਿੰਘ ਸਮੇਤ ਸਮੁੱਚੇ ਪਰਿਵਾਰ ਨੂੰ ਵਧਾਈ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ 'ਚ ਪਹਿਲੀ ਵਾਰ ਹੋਈ ਵੀਲ੍ਹ ਚੇਅਰ ਕਿ੍ਕਟ ਚੈਂਪੀਅਨਸ਼ਿਪ <br/> ਅਗਲੀ ਖ਼ਬਰ ਫਿਰੋਜ਼ਪੁਰ ਮੰਡਲ ਵਲੋਂ ਜਲੰਧਰ ਸਿਟੀ ਸਟੇਸ਼ਨ 'ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>
Ad Position 24