ਮੱਲਾਂਵਾਲਾ, 8 ਮਾਰਚ(ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਉਹ ਸਮੇਤ ਪੁਲਿਸ ਕਰਮਚਾਰੀਆਂ ਨਾਲ ਗਸ਼ਤ 'ਤੇ ਸਨ ਕਿ ਨੇੜੇ ਦਾਣਾ ਮੰਡੀ ਮੱਲਾਂਵਾਲਾ ਕੋਲ ਪੁੱਜੇ ਤਾਂ ਇਕ ਸ਼ੱਕੀ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ ਤਾਂ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਪਛਾਣ ਕਾਕਾ ਪੁੱਤਰ ਸਿਮਨਾ ਵਾਸੀ ਕੱਟਿਆ ਵਾਲਾ ਵਜੋਂ ਹੋਈ | ਜਿਸ ਖ਼ਿਲਾਫ਼ ਪੁਲਿਸ ਨੇ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ |