18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗੁਰੂਹਰਸਹਾਏ ਵਿਚ ਪ੍ਰਵਾਸੀ ਮਜ਼ਦੂਰਾਂ ਵਲੋਂ ਥਾਂ-ਥਾਂ ਰੇਹੜੀਆਂ ਲਗਾਉਣ ਰਿਹਾਇਸ਼ ਦੇ ਰਿਕਾਰਡ 'ਤੇ ਸਵਾਲ <br/>

Ad Position 21
No active advertisement
ਅਜੀਤ ਡੈਸਕ 09-03-2026
ਗੁਰੂਹਰਸਹਾਏ, 8 ਮਾਰਚ(ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਨ੍ਹੀ ਦਿਨੀ ਪ੍ਰਵਾਸੀ ਮਜ਼ਦੂਰਾਂ ਵਲੋਂ ਥਾਂ-ਥਾਂ ਰੇੜੀਆਂ ਲਗਾ ਕੇ ਸਬਜ਼ੀਆਂ ਫਲ ਅਤੇ ਹੋਰ ਸਮਾਨ ਵੇਚਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਹਨਾਂ ਪ੍ਰਵਾਸੀ ਮਜ਼ਦੂਰਾਂ ਵਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ, ਗਲੀਆਂ ਅਤੇ ਸੜਕ ਕਿਨਾਰਿਆਂ 'ਤੇ ਲਗਾਈਆਂ ਜਾ ਰਹੀਆਂ ਰੇੜੀਆਂ ਕਾਰਨ ਜਿੱਥੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਉੱਥੇ ਹੀ ਸਥਾਨਕ ਦੁਕਾਨਦਾਰਾਂ ਵਲੋਂ ਵੀ ਇਸ 'ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ | ਸਥਾਨਕ ਵਪਾਰੀਆਂ ਅਤੇ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਨਿਯਮਤ ਪ੍ਰਬੰਧ ਦੇ ਲੱਗ ਰਹੀਆਂ ਰੇੜੀਆਂ ਕਾਰਨ ਸ਼ਹਿਰ ਵਿਚ ਹਰ ਸਮੇਂ ਟਰੈਫਿਕ ਜਾਮ ਦੀ ਸਮੱਸਿਆ ਬਣੀ ਹੋਈ ਹੈ ਅਤੇ ਪੈਦਲ ਚੱਲਣ ਵਾਲਿਆਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨੇ ਸਵਾਲ ਉਠਾਇਆ ਹੈ ਕਿ ਆਿਖ਼ਰ ਇਹ ਰੇੜੀਆਂ ਲਗਾਉਣ ਵਾਲਿਆਂ ਵਲ਼ੋਂ ਕਿਹੜੇ ਮਹਿਕਮੇ ਤੋਂ ਪਰਮਿਸ਼ਨ ਲਈ ਗਈ ਹੈ? ਇਹ ਵੀ ਇਕ ਬੜਾ ਵੱਡਾ ਸਵਾਲ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਪ੍ਰਵਾਸੀ ਮਜ਼ਦੂਰ ਰੋਜ਼ੀ-ਰੋਟੀ ਕਮਾਉਣ ਲਈ ਰੇੜੀਆਂ ਲਗਾ ਰਹੇ ਹਨ ਤਾਂ ਉਨ੍ਹਾਂ ਲਈ ਇੱਕ ਨਿਰਧਾਰਤ ਥਾਂ ਤੈਅ ਕੀਤੀ ਜਾਵੇ ਤਾਂ ਜੋ ਸ਼ਹਿਰ ਦੀ ਸੁੰਦਰਤਾ ਅਤੇ ਟਰੈਫਿਕ ਪ੍ਰਬੰਧਨ ਪ੍ਰਭਾਵਿਤ ਨਾ ਹੋਵੇ | ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕਰਕੇ ਸਥਿਤੀ ਸਪਸ਼ਟ ਕੀਤੀ ਜਾਵੇ ਅਤੇ ਜੇਕਰ ਬਿਨਾਂ ਇਜਾਜ਼ਤ ਰੇੜੀਆਂ ਲੱਗ ਰਹੀਆਂ ਹਨ ਤਾਂ ਇਹਨਾ ਰੇਹੜੀ ਵਾਲਿਆਂ ਖ਼ਿਲਾਫ਼ ਉਚਿੱਤ ਕਾਰਵਾਈ ਕੀਤੀ ਜਾਵੇ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਭਵਿੱਖ ਵਿਚ ਕਿਸੇ ਤਰ੍ਹਾਂ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਪ੍ਰਸ਼ਾਸਨ ਲਈ ਇਹ ਪਤਾ ਲਗਾਉਣਾ ਮੁਸ਼ਕਿਲ ਹੋ ਸਕਦਾ ਹੈ ਕਿ ਸੰਬੰਧਿਤ ਵਿਅਕਤੀ ਕੌਣ ਹੈ ਅਤੇ ਉਹ ਕਿੱਥੋਂ ਆਇਆ ਹੈ | ਇਸ ਲਈ ਲੋਕਾਂ ਨੇ ਮੰਗ ਕੀਤੀ ਹੈ ਕਿ ਸ਼ਹਿਰ ਵਿਚ ਰਹਿ ਰਹੇ ਪਰਵਾਸੀ ਮਜ਼ਦੂਰਾਂ ਦੀ ਪੂਰੀ ਜਾਂਚ ਅਤੇ ਰਿਕਾਰਡ ਤਿਆਰ ਕੀਤਾ ਜਾਣਾ ਚਾਹੀਦਾ ਹੈ | ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਜਗਦੀਸ਼ ਲਾਲ ਗਰਗ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵਲੋਂ ਕਿਹਾ ਗਿਆ ਕਿ ਕਿਸੇ ਵੀ ਰੇਹੜੀ ਵਾਲੇ ਵਲ਼ੋਂ ਕੋਈ ਪਰਮਿਸ਼ਨ ਜਾਂ ਲਾਇਸੈਂਸ ਨਹੀਂ ਲਿਆ ਗਿਆ | ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਅਤੇ ਨਿਯਮਾਂ ਅਨੁਸਾਰ ਇਹਨਾਂ ਰੇਹੜੀ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਲੋਕਾਂ 'ਤੇ ਪੈ ਰਹੇ ਜੰਗ ਦੇ ਪ੍ਰਭਾਵ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਮੋਦੀ ਯੁੱਧਬੰਦੀ ਲਈ ਦਖ਼ਲ ਦੇਣ-ਸਰਬਜੀਤ ਕੌਰ... ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Ad Position 24