18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਚੰਡੀਗੜ੍ਹ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਕੌਂਸਲਰ ਸਰਬਜੀਤ ਕੌਰ ਬਰਾੜ ਮੁੱਦਕੀ ਗਿ੍ਫ਼ਤਾਰੀ ਮਗਰੋਂ ਰਿਹਾਅ <br/>

Ad Position 21
No active advertisement
ਅਜੀਤ ਡੈਸਕ 09-03-2026
ਮੁੱਦਕੀ, 8 ਮਾਰਚ (ਭਾਰਤ ਭੂਸ਼ਨ ਅਗਰਵਾਲ)- ਸੂਬਾ ਸਰਕਾਰ ਦੇ ਖ਼ਿਲਾਫ਼ ਕਾਂਗਰਸ ਵਲੋਂ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਮੁੱਦਕੀ ਦੀ ਕੌਂਸਲਰ ਸਰਬਜੀਤ ਕੌਰ ਬਰਾੜ ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਿਸ ਮਗਰੋਂ ਕਾਂਗਰਸੀ ਵਰਕਰਾਂ ਦੇ ਰੋਸ ਅੱਗੇ ਝੁਕਦੇ ਹੋਏ ਪੁਲਿਸ ਨੂੰ ਕੌਂਸਲਰ ਸਰਬਜੀਤ ਕੌਰ ਬਰਾੜ ਮੁੱਦਕੀ ਨੂੰ ਰਿਹਾਅ ਕਰਨਾ ਪਿਆ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਉੱਪਰ ਮਹਿਲਾ ਦਿਵਸ 'ਤੇ ਇਕ ਮਹਿਲਾ ਨੂੰ ਗਿ੍ਫ਼ਤਾਰ ਕੀਤੇ ਜਾਣ ਕਰਕੇ ਮੁੱਦਕੀ ਖੇਤਰ ਵਾਸੀਆਂ ਤੇ ਕਾਂਗਰਸੀ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕਾਂਗਰਸੀ ਆਗੂਆਂ ਨੇ ਕਿਹਾ ਕਿ ਕੌਂਸਲਰ ਸਰਬਜੀਤ ਕੌਰ ਬਰਾੜ ਮੁੱਦਕੀ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਇਕ ਨਿਧੜਕ ਸਿਆਸੀ ਆਗੂ ਹੈ | ਜੋ ਲੋਕਾਂ ਦੇ ਹੱਕਾਂ ਖ਼ਾਤਿਰ ਆਵਾਜ਼ ਬੁਲੰਦ ਕਰਦੀ ਹੈ | ਜਿਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਲੈ ਕੇ ਹਮੇਸ਼ਾ ਰੋਸ ਜਤਾਇਆ ਹੈ | ਜਿਸ ਕਰਕੇ ਪੰਜਾਬ ਸਰਕਾਰ ਦੇ ਆਦੇਸ਼ਾਂ ਉੱਪਰ ਕੌਂਸਲਰ ਸਰਬਜੀਤ ਕੌਰ ਬਰਾੜ ਮੁੱਦਕੀ ਨੂੰ ਗਿ੍ਫ਼ਤਾਰ ਕਰਨਾ ਅਤਿ ਨਿੰਦਣਯੋਗ ਹੈ | ਇਸ ਮੌਕੇ ਅਮਨਦੀਪ ਕੌਰ ਬਰਾੜ ਬਠਿੰਡਾ, ਜਸਪ੍ਰੀਤ ਕੌਰ ਸਰਪੰਚ ਫਿੱਡੇ ਬਲਾਕ ਪ੍ਰਧਾਨ, ਕਰਮਜੀਤ ਕੌਰ ਸਰਪੰਚ ਭੋਲੂ ਵਾਲਾ, ਹਰਚਰਨ ਕੌਰ ਭੁੱਲਰ ਭੰਗਾਲੀ ਜ਼ਿਲ੍ਹਾ ਉਪ ਪ੍ਰਧਾਨ, ਹਰਜੀਤ ਕੌਰ ਸਰਪੰਚ ਕੋਟਲਾ, ਕੌਂਸਲਰ ਸਰਬਜੀਤ ਕੌਰ ਬਰਾੜ ਮੁੱਦਕੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਦੀਆਂ ਨਾਕਾਮੀਆਂ ਨੂੰ ਸਾਹਮਣੇ ਲਿਆਉਣਾ ਹਰੇਕ ਵਿਅਕਤੀ ਦਾ ਮੌਲਿਕ ਅਧਿਕਾਰ ਹੈ, ਲੋਕਾਂ ਦੀ ਆਵਾਜ਼ ਦਬਾਉਣ ਲਈ ਪਰਚੇ ਕਰਵਾਉਣਾ, ਗਿ੍ਫ਼ਤਾਰੀਆਂ ਕਰਨੀਆਂ ਨਾਦਰਸ਼ਾਹੀ ਵਤੀਰਾ ਹੈ | ਜੇਕਰ ਪੰਜਾਬ ਸਰਕਾਰ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਨਹੀਂ ਆਉਂਦੀ ਤਾਂ ਪੰਜਾਬ ਕਾਂਗਰਸ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਸੂਬੇ ਭਰ ਵਿਚ ਰੋਸ ਪ੍ਰਦਰਸ਼ਨ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਦਾ ਇਕ ਕਾਬੂ ਅਗਲੀ ਖ਼ਬਰ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਦੋ ਮੈਂਬਰ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਸਮੇਤ ਕਾਬੂ <br/>
Ad Position 24