11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਦੇਵ ਸਮਾਜ ਕਾਲਜ ਫ਼ਾਰ ਵੁਮੈਨ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ • ਫੰਡਾਮੈਂਟਲ ਰਾਈਟਸ ਐਂਡ ਵੂਮੈਨਸ-ਇੰਪਾਵਰਮੈਂਟ-ਬਿਲਡਿੰਗ ਐਨ ਇਕੁਅਲ ਫਿਉਚਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ

Ad Position 21
No active advertisement
ਅਜੀਤ ਡੈਸਕ 10-03-2026
ਫਿਰੋਜ਼ਪੁਰ, 9 ਮਾਰਚ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫਿਰੋਜ਼ਪੁਰ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਮਹਿਲਾ ਸਸ਼ਕਤੀਕਰਨ ਸੈੱਲ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ 'ਫੰਡਾਮੈਂਟਲ ਰਾਈਟਸ ਐਂਡ ਵੂਮੈਨ-ਸ-ਇੰਪਾਵਰਮੈਂਟ-ਬਿਲਡਿੰਗ ਐਨ ਇਕੁਅਲ ਫਿਉਚਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ | ਇਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਸੰਵਿਧਾਨਕ ਅਧਿਕਾਰਾਂ, ਲਿੰਗ ਸਮਾਨਤਾ ਅਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ ਤਾਂ ਜੋ ਇਕ ਨਿਆਂਪ੍ਰਦ ਅਤੇ ਤਰੱਕੀਪਸੰਦ ਸਮਾਜ ਦੇ ਨਿਰਮਾਣ ਵਿਚ ਉਹ ਆਪਣਾ ਯੋਗਦਾਨ ਪਾ ਸਕਣ | ਸਮਾਗਮ ਦੀ ਸ਼ੁਰੂਆਤ ਡਾ. ਪਰਮਵੀਰ ਕੌਰ ਮੁਖੀ ਅਤੇ ਸਹਾਇਕ ਪ੍ਰੋਫੈਸਰ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਸਤਿਕਾਰ ਭਰੇ ਸਵਾਗਤ ਨਾਲ ਹੋਈ ਅਤੇ ਪਿ੍ੰਸੀਪਲ ਡਾ. ਸੰਗੀਤਾ ਨੇ ਉਦਘਾਟਨੀ ਸੰਬੋਧਨ ਵਿਚ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਿੱਖਿਆਯੁਕਤ ਅਤੇ ਸਸ਼ਕਤ ਮਹਿਲਾਵਾਂ ਪਰਿਵਾਰ, ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਆਰਥਿਕ ਵਿਕਾਸ, ਸਮਾਜਿਕ ਉੱਨਤੀ ਅਤੇ ਲੋਕਤਾਂਤਰਿਕ ਪ੍ਰਗਤੀ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ | ਇਸ ਮੌਕੇ ਵਿਸ਼ੇਸ਼ ਵਕਤਾ ਡਾ. ਰੁਕਿੰਦਰ ਕੌਰ ਮੁਖੀ ਅਤੇ ਸਹਾਇਕ ਪ੍ਰੋਫੈਸਰ ਰਾਜਨੀਤੀ ਵਿਗਿਆਨ ਵਿਭਾਗ ਨੇ ਭਾਰਤ ਦੇ ਸੰਵਿਧਾਨ ਵਲੋਂ ਪ੍ਰਦਾਨ ਕੀਤੇ ਗਏ ਮੂਲ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਮਹਿਲਾਵਾਂ ਲਈ ਸਮਾਨਤਾ, ਆਦਰ ਅਤੇ ਨਿਆਂ ਨੂੰ ਯਕੀਨੀ ਬਣਾਉਣ ਵਿਚ ਇਨ੍ਹਾਂ ਅਧਿਕਾਰਾਂ ਦੀ ਮਹੱਤਤਾ 'ਤੇ ਚਾਨਣ ਪਾਇਆ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਬਾਰੇ ਜਾਗਰੂਕ ਰਹਿਣ ਅਤੇ ਇਕ ਸਮਾਵੇਸ਼ੀ ਸਮਾਜ ਦੇ ਨਿਰਮਾਣ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ | ਡਾ. ਸੰਗੀਤਾ ਪਿ੍ੰਸੀਪਲ ਨੇ ਪ੍ਰੋਗਰਾਮ ਦੇ ਸਫਲ ਆਯੋਜਨ 'ਤੇ ਪ੍ਰੋਗਰਾਮ ਕੁਆਰਡੀਨੇਟਰ ਡਾ. ਰੁਕਿੰਦਰ ਕੌਰ ਮੁਖੀ ਅਤੇ ਸਹਾਇਕ ਪ੍ਰੋਫੈਸਰ ਰਾਜਨੀਤੀ ਵਿਗਿਆਨ ਵਿਭਾਗ ਅਤੇ ਡਾ. (ਲੈਫ.) ਪਰਮਵੀਰ ਕੌਰ ਮੁਖੀ ਪੰਜਾਬੀ ਵਿਭਾਗ ਅਤੇ ਪ੍ਰੋਗਰਾਮ ਨਾਲ ਸੰਬੰਧਿਤ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਹਾਰਮਨੀ ਆਯੁਰਵੈਦਿਕ ਕਾਲਜ 'ਚ ਤਿੰਨ ਦਿਨ ਗਊ ਮਾਤਾ ਕਥਾ ਸਮਾਗਮ ਕਰਵਾਇਆ ਅਗਲੀ ਖ਼ਬਰ ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਸਰਹੱਦੀ ਪਿੰਡ ਡੱਗ ਤੂਤ ਦੇ ਨਵੇਂ ਉਸਾਰੇ ਜਾ ਰਹੇ ਗੁਰਦੁਆਰਾ ਸਾਹਿਬ ਨਤਮਸਤਕ ਹੋਏ <br/...
Ad Position 24