11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜੈਨੇਸਿਸ ਡੈਂਟਲ ਕਾਲਜ ਦੀ ਚੇਅਰਪਰਸਨ ਮੀਨਾਕਸ਼ੀ ਸਿੰਘਲ 'ਨਾਰੀ ਪੇ੍ਰਰਨਾ ਸਨਮਾਨ ਐਵਾਰਡ' ਨਾਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 10-03-2026
ਫਿਰੋਜ਼ਪੁਰ, 9 ਮਾਰਚ (ਗੁਰਿੰਦਰ ਸਿੰਘ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਅਖਿਲ ਭਾਰਤੀ ਮਹਿਲਾ ਅਗਰਵਾਲ ਸੰਮੇਲਨ, ਫਿਰੋਜ਼ਪੁਰ ਛਾਉਣੀ ਵਲੋਂ ਸ਼੍ਰੀ ਰਾਮ ਬਾਗ਼ ਬਿਰਧ ਆਸ਼ਰਮ ਵਿਚ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਮਾਜ, ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਜੈਨੇਸਿਸ ਡੈਂਟਲ ਕਾਲਜ ਐਂਡ ਹਸਪਤਾਲ, ਫਿਰੋਜ਼ਪੁਰ ਦੀ ਚੇਅਰਪਰਸਨ ਸ੍ਰੀਮਤੀ ਮੀਨਾਕਸ਼ੀ ਸਿੰਘਲ ਨੂੰ ਉਨ੍ਹਾਂ ਦੇ ਸਮਾਜਿਕ ਕਾਰਜਾਂ ਅਤੇ ਸਿੱਖਿਆ ਤੇ ਸਿਹਤ ਖੇਤਰ ਵਿਚ ਸ਼ਲਾਘਾਯੋਗ ਯੋਗਦਾਨ ਲਈ 'ਨਾਰੀ ਪੇ੍ਰਰਨਾ ਸਨਮਾਨ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ | ਸਮਾਰੋਹ ਦੌਰਾਨ ਪ੍ਰਬੰਧਕਾਂ ਨੇ ਕਿਹਾ ਕਿ ਸ੍ਰੀਮਤੀ ਮੀਨਾਕਸ਼ੀ ਸਿੰਘਲ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾ ਰਹੇ ਹਨ | ਉਨ੍ਹਾਂ ਦੀ ਅਗਵਾਈ ਹੇਠ ਜੈਨੇਸਿਸ ਡੈਂਟਲ ਕਾਲਜ ਐਂਡ ਹਸਪਤਾਲ ਨਾ ਸਿਰਫ਼ ਵਿਦਿਆਰਥੀਆਂ ਨੂੰ ਉੱਚ ਪੱਧਰੀ ਡੈਂਟਲ ਸਿੱਖਿਆ ਪ੍ਰਦਾਨ ਕਰ ਰਿਹਾ ਹੈ, ਸਗੋਂ ਸਮੇਂ-ਸਮੇਂ 'ਤੇ ਵੱਖ-ਵੱਖ ਸਮਾਜਿਕ ਅਤੇ ਸਿਹਤ ਸੇਵਾਵਾਂ ਨਾਲ ਜੁੜੇ ਪ੍ਰੋਗਰਾਮਾਂ ਰਾਹੀਂ ਲੋੜਵੰਦ ਲੋਕਾਂ ਦੀ ਮਦਦ ਵੀ ਕਰ ਰਿਹਾ ਹੈ | ਬੁਲਾਰਿਆਂ ਨੇ ਕਿਹਾ ਕਿ ਮੀਨਾਕਸ਼ੀ ਸਿੰਘਲ ਦੀ ਸਮਰਪਣ ਭਾਵਨਾ, ਸੇਵਾ ਭਾਵ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਉਨ੍ਹਾਂ ਨੂੰ ਹੋਰ ਲੋਕਾਂ ਲਈ ਪੇ੍ਰਰਨਾ ਦਾ ਸਰੋਤ ਬਣਾਉਂਦੀ ਹੈ | ਉਨ੍ਹਾਂ ਦੇ ਪਤੀ ਸੀ.ਏ ਵਰਿੰਦਰ ਮੋਹਨ ਸਿੰਘਲ ਵੀ ਪ੍ਰਸਿੱਧ ਸਮਾਜਸੇਵੀ ਹਨ ਜੋ ਹਮੇਸ਼ਾ ਸਮਾਜਿਕ ਕਾਰਜਾਂ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਰਹਿੰਦੇ ਹਨ | ਇਸ ਮੌਕੇ ਮੌਜੂਦ ਪਤਵੰਤੇ ਸੱਜਣਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਕੰਮ ਸਮਾਜ ਲਈ ਪ੍ਰੇਰਣਾਦਾਇਕ ਹੈ ਅਤੇ ਇਸ ਤਰ੍ਹਾਂ ਦੇ ਸਨਮਾਨ ਮਹਿਲਾਵਾਂ ਨੂੰ ਅੱਗੇ ਵੱਧਣ ਅਤੇ ਸਮਾਜ ਸੇਵਾ ਵਿੱਚ ਸਰਗਰਮ ਰਹਿਣ ਲਈ ਪ੍ਰੋਤਸਾਹਿਤ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਖੀ ਮੇਲੇ 'ਚ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਬੰਨਿ੍ਹਆ ਰੰਗ ਅਗਲੀ ਖ਼ਬਰ ਹਾਰਮਨੀ ਆਯੁਰਵੈਦਿਕ ਕਾਲਜ 'ਚ ਤਿੰਨ ਦਿਨ ਗਊ ਮਾਤਾ ਕਥਾ ਸਮਾਗਮ ਕਰਵਾਇਆ
Ad Position 24