ਫਿਰੋਜ਼ਪੁਰ, 9 ਮਾਰਚ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਕਾਲਜ ਫਿਰੋਜ਼ਪੁਰ ਕੈਂਟ ਦੇ ਵਿਦਿਆਰਥੀਆਂ ਨੇ ਮਹਿਲਾ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ ਮਹਿਲਾ ਉੱਦਮੀਆਂ ਦਾ ਸਸ਼ੱਕਤੀਕਰਨ' ਵਿਚ ਵੱਧ ਚੜ ਕੇ ਹਿੱਸਾ ਲਿਆ | ਇਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵੰਨਗੀਆਂ ਜਿਵੇਂ ਕਿ ਗਰੁੱਪ ਡਾਂਸ, ਲੋਕ ਗੀਤ, ਕਵਿਤਾ ਉਚਾਰਨ ਆਦਿ ਦੀ ਪੇਸ਼ਕਾਰੀ ਕਰਦਿਆਂ ਖ਼ੂਬ ਰੰਗ ਬੰਨਿ੍ਹਆ | ਵਿਦਿਆਰਥੀਆਂ ਦੀ ਕਲਾ ਨੂੰ ਉਤਸ਼ਾਹਿਤ ਕਰਦਿਆਂ ਮੇਲਾ ਪ੍ਰਬੰਧਕਾਂ ਵਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਕਾਲਜ ਪ੍ਰਬੰਧਕਾਂ ਦੇ ਅਜਿਹੇ ਉੱਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ | ਕਾਲਜ ਦੇ ਚੇਅਰਮੈਨ ਅਸੀਸਪ੍ਰੀਤ ਸਿੰਘ ਵਲੋਂ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਸਭਿਆਚਾਰਕ ਪ੍ਰੋਗਰਾਮਾਂ ਵਿਚ ਭਾਗ ਲੈਣ ਲਈ ਹਲਾਸ਼ੇਰੀ ਦਿੱਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਪ੍ਰੋ. ਇੰਦਰਜੀਤ ਸਿੰਘ, ਪ੍ਰਧਾਨ ਗੁਰਦੀਪ ਸਿੰਘ ਸੰਘਾ, ਡਾਇਰੈਕਟਰ ਪ੍ਰੋ. ਸਤੀਸ਼ ਗੁਪਤਾ, ਸੀਨੀਅਰ ਪ੍ਰੋ. ਇੰਦੂ ਗੁਪਤਾ ਅਤੇ ਸਮੂਹ ਸਟਾਫ਼ ਹਾਜ਼ਰ ਸਨ |