13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਗੁਰੂਹਰਸਹਾਏ ਵਿਖੇ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ-ਬਿੱਲ ਨਾ ਭਰਨ ਵਾਲਿਆਂ ਦੇ ਮੀਟਰ ਕੁਨੈਕਸ਼ਨ ਕੱਟੇ

Ad Position 21
No active advertisement
ਅਜੀਤ ਡੈਸਕ 10-03-2026
ਗੁਰੂਹਰਸਹਾਏ 9 ਮਾਰਚ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਵਿਚ ਬਿਜਲੀ ਦੇ ਬਕਾਇਆ ਬਿੱਲਾਂ ਨੂੰ ਲੈ ਕੇ ਬਿਜਲੀ ਵਿਭਾਗ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ | ਇਸ ਮੌਕੇ ਐਸ.ਡੀ.ਓ ਸ਼ਹਿਰੀ ਗੁਰਪ੍ਰੀਤ ਸਿੰਘ ਬਾਠ ਦੀ ਅਗਵਾਈ ਹੇਠ ਵਿਭਾਗ ਦੀਆਂ ਵੱਖ-ਵੱਖ ਟੀਮਾਂ ਗਠਿਤ ਕਰਕੇ ਸ਼ਹਿਰ ਦੇ ਵੱਖ ਵੱਖ ਮੁਹੱਲਿਆਂ ਵਿਚ ਬਿਜਲੀ ਮੀਟਰਾਂ ਦੀ ਚੈਕਿੰਗ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੌਰਾਨ ਜੇਈ ਜਸਵਿੰਦਰ ਸਿੰਘ, ਲਾਈਨਮੈਨ ਜਸਪਾਲ ਸਿੰਘ ਬਿੱਟਾ ਅਤੇ ਲਾਈਨਮੈਨ ਪਰਵਿੰਦਰ ਸਿੰਘ ਸਮੇਤ ਹੋਰ ਕਰਮਚਾਰੀਆਂ ਵਲੋਂ ਘਰ-ਘਰ ਜਾ ਕੇ ਬਿਜਲੀ ਮੀਟਰਾਂ ਦੀ ਜਾਂਚ ਕੀਤੀ ਗਈ | ਚੈਕਿੰਗ ਦੌਰਾਨ ਜਿਨ੍ਹਾਂ ਖਪਤਕਾਰਾਂ ਨੇ ਕਾਫ਼ੀ ਸਮੇਂ ਤੋਂ ਬਿਜਲੀ ਦੇ ਬਿੱਲ ਅਦਾ ਨਹੀਂ ਕੀਤੇ ਹੋਏ ਸਨ, ਦੇ ਮੀਟਰਾਂ ਦੇ ਕੁਨੈਕਸ਼ਨ ਕੱਟ ਦਿੱਤੇ ਗਏ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸ.ਡੀ.ਓ ਗੁਰਪ੍ਰੀਤ ਸਿੰਘ ਬਾਠ ਨੇ ਦੱਸਿਆ ਕਿ ਬਿਜਲੀ ਵਿਭਾਗ ਵਲੋਂ ਬਕਾਇਆ ਰਕਮ ਵਸੂਲ ਕਰਨ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾ ਖਪਤਕਾਰਾਂ ਨੇ ਬਿਜਲੀ ਦੇ ਬਿੱਲ ਪਿਛਲੇ ਲੰਬੇ ਸਮੇਂ ਤੋਂ ਨਹੀਂ ਭਰੇ ਸਨ | ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ | ਉਨ੍ਹਾਂ ਕਿਹਾ ਕਿ ਕੁਝ ਖਪਤਕਾਰਾਂ ਨੇ ਮੌਕੇ 'ਤੇ ਹੀ ਆਪਣਾ ਬਕਾਇਆ ਬਿੱਲ ਜਮਾਂ ਕਰਵਾ ਦਿੱਤਾ | ਜਿਸ ਤੋਂ ਬਾਅਦ ਉਨ੍ਹਾਂ ਦੇ ਕੁਨੈਕਸ਼ਨ ਮੁੜ ਜੋੜ ਦਿੱਤੇ ਗਏ | ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਬਿੱਲ ਬਕਾਇਆ ਹਨ ਉਹ ਜਲਦੀ ਤੋਂ ਜਲਦੀ ਆਪਣੀ ਬਕਾਇਆ ਰਕਮ ਜਮਾਂ ਕਰਵਾ ਦੇਣ, ਨਹੀਂ ਤਾਂ ਵਿਭਾਗ ਵਲੋਂ ਅਗਲੇ ਦਿਨਾਂ ਵਿਚ ਵੀ ਇਸ ਤਰ੍ਹਾਂ ਦੀ ਕਾਰਵਾਈ ਜਾਰੀ ਰੱਖੀ ਜਾਵੇਗੀ ਅਤੇ ਬਿੱਲ ਨਾ ਭਰਨ ਵਾਲਿਆਂ ਦੇ ਮੀਟਰ ਕੁਨੈਕਸ਼ਨ ਕੱਟ ਦਿੱਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਅਸਲਾ ਲਾਇਸੰਸ ਅਤੇ ਨਾ ਮਿਲੇ ਮਾਣ ਭੱਤੇ ਖਿਲਾਫ਼ ਸਰਪੰਚ ਯੂਨੀਅਨ ਵਲੋਂ ਡੀ.ਸੀ. ਦਫਤਰ ਦੇ ਬਾਹਰ ਅਣਮਿਥੇ ਸਮੇਂ ਲਈ ਧਰਨਾ ਅਗਲੀ ਖ਼ਬਰ ਅਸਲਾ ਲਾਇਸੰਸ ਅਤੇ ਨਾ ਮਿਲੇ ਮਾਣ ਭੱਤੇ ਖਿਲਾਫ਼ ਸਰਪੰਚ ਯੂਨੀਅਨ ਵਲੋਂ ਡੀ.ਸੀ. ਦਫਤਰ ਦੇ ਬਾਹਰ ਅਣਮਿਥੇ ਸਮੇਂ ਲਈ ਧਰਨਾ
Ad Position 24