13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅਸਲਾ ਲਾਇਸੰਸ ਅਤੇ ਨਾ ਮਿਲੇ ਮਾਣ ਭੱਤੇ ਖਿਲਾਫ਼ ਸਰਪੰਚ ਯੂਨੀਅਨ ਵਲੋਂ ਡੀ.ਸੀ. ਦਫਤਰ ਦੇ ਬਾਹਰ ਅਣਮਿਥੇ ਸਮੇਂ ਲਈ ਧਰਨਾ

Ad Position 21
No active advertisement
ਅਜੀਤ ਡੈਸਕ 10-03-2026
ਫਿਰੋਜ਼ਪੁਰ, 9 ਮਾਰਚ(ਸੁਖਵਿੰਦਰ ਸਿੰਘ)-ਸਰਪੰਚ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਅਸਲਾ ਲਾਇਸੈਸਾਂ 'ਤੇ ਵਸੂਲ ਕੀਤੀਆਂ ਜਾ ਰਹੀਆਂ ਭਾਰੀ ਫ਼ੀਸਾਂ ਅਤੇ ਪਿਛਲੇ ਲੰਬੇ ਸਮੇਂ ਤੋਂ ਸਰਪੰਚਾਂ ਨੂੰ ਨਾ ਮਿਲ ਰਹੇ ਮਾਣ ਭੱਤੇ ਦੇ ਮੁੱਦੇ ਨੂੰ ਲੈ ਕੇ ਡੀ.ਸੀ. ਦਫਤਰ ਦੇ ਬਾਹਰ ਅਣਮਿਥੇ ਸਮੇਂ ਲਈ ਧਰਨਾ ਲਾਇਆ ਗਿਆ | ਇਸ ਮੌਕੇ ਸਰਪੰਚ ਯੂਨੀਅਨ ਦੇ ਪ੍ਰਧਾਨ ਸਾਰਜ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਲੋਕਾਂ ਅਤੇ ਸਰਪੰਚਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸਲਾ ਲਾਇਸੰਸ ਲਈ ਲੋਕਾਂ ਤੋਂ ਪਹਿਲਾਂ 10-15 ਹਜ਼ਾਰ ਰੁਪਏ ਤੱਕ ਖਰਚਾ ਹੁੰਦਾ ਸੀ, ਪਰ ਹੁਣ ਇਹ ਖਰਚਾ 25-30 ਹਜ਼ਾਰ ਰੁਪਏ ਤੱਕ ਪਹੁੰਚ ਗਿਆ ਹੈ | ਕਈ ਥਾਵਾਂ 'ਤੇ ਇਹ ਰਕਮ ਲੱਖਾਂ ਤੱਕ ਵੀ ਪਹੁੰਚ ਰਹੀ ਹੈ | ਜਿਸ ਨਾਲ ਲੋਕਾਂ ਦੀ ਖੁੱਲ੍ਹੀ ਲੁੱਟ ਹੋ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਕੁਝ ਅਧਿਕਾਰੀ ਅਤੇ ਗਨ ਹਾਊਸਾਂ ਨਾਲ ਜੁੜੇ ਲੋਕ ਮਿਲੀਭੁਗਤ ਕਰਕੇ ਇਹ ਪ੍ਰਣਾਲੀ ਚਲਾ ਰਹੇ ਹਨ | ਜਿਸ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਵੀ ਏਡੀਸੀ ਖ਼ਿਲਾਫ਼ ਯੂਨੀਅਨ ਵੱਲੋਂ ਧਰਨਾ ਲਗਾਇਆ ਗਿਆ ਸੀ ਜਿਸ ਤੋਂ ਬਾਅਦ ਏਡੀਸੀ ਦੀ ਬਦਲੀ ਕਰ ਦਿੱਤੀ ਗਈ ਸਾਨੂੰ ਬਦਲੀਆਂ ਤੋ ਮਤਲਬ ਨਹੀਂ ਹੈ ਸਾਨੂੰ ਆਪਣੇ ਕੰਮ ਨਾਲ ਮਤਲਬ ਹੈ | ਉਹਨਾਂ ਕਿਹਾ ਜੇਕਰ ਬਦਲੀ ਕਰਨੀ ਹੈ ਤਾਂ ਪੂਰੇ ਸਟਾਫ ਦੀ ਕੀਤੀ ਜਾਵੇ ਕਿਉਂਕਿ ਹੇਠਲਾ ਸਟਾਫ਼ ਉਹੀ ਰਹਿੰਦਾ ਹੈ | ਜਿਸ ਕਾਰਨ ਕਰੱਪਸ਼ਨ ਦੀ ਜੜ੍ਹ ਖ਼ਤਮ ਨਹੀਂ ਹੁੰਦੀ | ਇਸ ਤੋਂ ਇਲਾਵਾ ਸਰਪੰਚਾਂ ਨੂੰ ਮਿਲਣ ਵਾਲਾ ਮਾਣ ਭੱਤਾ ਵੀ ਪਿਛਲੇ ਲੰਬੇ ਸਮੇਂ ਤੋਂ ਬਕਾਇਆ ਪਿਆ ਹੈ | ਉਨ੍ਹਾਂ ਕਿਹਾ ਕਿ ਸਰਪੰਚਾਂ ਨੂੰ ਕੇਵਲ 1200 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਮਿਲਦਾ ਹੈ, ਪਰ ਉਹ ਵੀ ਕਈ ਸਾਲਾਂ ਤੋਂ ਨਹੀਂ ਦਿੱਤਾ ਗਿਆ | ਧਰਨੇ ਦੌਰਾਨ ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਹੋਈਆਂ ਤਾਂ ਇਹ ਧਰਨਾ ਲੰਬੇ ਸਮੇਂ ਤੱਕ ਚੱਲ ਸਕਦਾ ਹੈ | ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਗਰੁੱਪ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਗੁਰਭੇਜ ਸਿੰਘ ਟਿੱਬੀ ਨੇ ਧਰਨੇ ਵਿਚ ਸ਼ਮੂਲੀਅਤ ਕਰਦਿਆਂ ਸਰਪੰਚ ਯੂਨੀਅਨ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਗਰੁੱਪ ਸਰਪੰਚ ਯੂਨੀਅਨ ਦੇ ਸੰਘਰਸ਼ ਦਾ ਪੂਰਾ ਸਮਰਥਨ ਕਰੇਗੀ ਅਤੇ ਆਉਣ ਵਾਲੇ ਸਮੇਂ ਵਿਚ ਵੀ ਉਨ੍ਹਾਂ ਦੇ ਹਰ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਹਿੱਸਾ ਲਵੇਗੀ | ਇਸ ਮੌਕੇ ਸਰਵਣ ਸਿੰਘ ਸਿਆਲ, ਵਿਰਸਾ ਸਿੰਘ ਅਤੇ ਲਖਵਿੰਦਰ ਸਿੰਘ ਪੱਧਰੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਕਮਲਜੀਤ ਸਿੰਘ, ਗੁਰਮੀਤ ਸਿੰਘ, ਬੋਹੜ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਭਾਜਪਾ ਵਲੋਂ ਪਿੰਡ ਵਾੜਾ ਚੈਨ ਸਿੰਘ ਵਾਲਾ ਦੇ ਸਰਪੰਚ ਅਤੇ ਮੈਂਬਰਾਂ ਨੂੰ ਧੋਖੇ ਨਾਲ ਬੁਲਾ ਕੇ ਸਿਰਪਾਓ ਦੇਣ ਦਾ-... ਅਗਲੀ ਖ਼ਬਰ ਗੁਰੂਹਰਸਹਾਏ ਵਿਖੇ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ-ਬਿੱਲ ਨਾ ਭਰਨ ਵਾਲਿਆਂ ਦੇ ਮੀਟਰ ਕੁਨੈਕਸ਼ਨ ਕੱਟੇ
Ad Position 24