13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਿਰੋਜ਼ਪੁਰ ਵਲੋਂ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

Ad Position 21
No active advertisement
ਅਜੀਤ ਡੈਸਕ 10-03-2026
ਫ਼ਿਰੋਜ਼ਪੁਰ, 9 ਮਾਰਚ(ਰਾਕੇਸ਼ ਚਾਵਲਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਿਰੋਜ਼ਪੁਰ ਵਲੋਂ ਅੱਜ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਮੈਡਮ ਅਨੁਰਾਧਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਿਰੋਜ਼ਪੁਰ ਆਪਣੇ ਦਫਤਰ ਦੇ ਮਹਿਲਾ ਪੈਨਲ ਐਡਵੋਕੇਟਜ਼ ਨਾਲ ਮੌਜੂਦ ਸਨ | ਜੇਲ੍ਹ ਸੁਪਰਡੈਂਟ, ਡਿਪਟੀ ਜੇਲ੍ਹ ਸੁਪਰਡੈਂਟ ਅਤੇ ਹੋਰ ਜੇਲ੍ਹ ਸਟਾਫ ਵੀ ਇਸ ਪ੍ਰੋਗਰਾਮ ਵਿਚ ਹਾਜ਼ਰ ਸਨ | ਇਸ ਦਿਨ ਨੂੰ ਮਨਾਉਂਦੇ ਹੋਏ ਮਹਿਲਾ ਕੈਦੀਆਂ ਵਲੋਂ ਖੇਡਾਂ, ਗਿੱਧਾ ਅਤੇ ਬੋਲੀਆਂ ਵਿਚ ਭਾਗ ਲਿਆ ਗਿਆ | ਖੇਡਾਂ ਵਿਚ ਪਹਿਲਾ ਅਤੇ ਦੂਜਾ ਦਰਜਾ ਹਾਸਲ ਕਰਨ ਵਾਲੀਆਂ ਕੈਦੀ ਮਹਿਲਾਵਾਂ ਨੂੰ ਸਨਮਾਨ ਵੀ ਦਿੱਤਾ ਗਿਆ | ਇਸ ਦੇ ਨਾਲ ਹੀ ਜੱਜ ਸਾਹਿਬ ਵਲੋਂ ਮਹਿਲਾ ਦਿਵਸ ਦਾ ਮਹੱਤਵ ਦੱਸਦੇ ਹੋਏ ਮਹਿਲਾ ਸਸ਼ਕਤੀਕਰਨ ਬਾਰੇ ਜਾਣਕਾਰੀ ਵੀ ਦਿੱਤੀ | ਉਨ੍ਹਾਂ ਦੇ ਨਾਲ ਪੈਨਲ ਐਡਵੋਕੇਟ ਕੋਨਿਕਾ ਯਾਦਵ ਨੇ ਵੀ ਮਹਿਲਾਵਾਂ ਦੇ ਹੱਕਾਂ ਅਤੇ ਮਹਿਲਾਵਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਹਫ਼ਤਾਵਾਰੀ ਮੀਟਿੰਗ ਹੋਈ ਅਗਲੀ ਖ਼ਬਰ ਰਾਣਾ ਸੋਢੀ ਦੀ ਅਗਵਾਈ 'ਚ ਲੋਕਾਂ ਦੀ ਸ਼ਮੂਲੀਅਤ ਨੇ ਭਾਜਪਾ ਨੂੰ ਦਿੱਤਾ ਹੁੰਗਾਰਾ • ਵਿਕਾਸ ਕਰਵਾਉਣਾ ਅਤੇ ਲੋਕਾਂ ਦੀਆ...
Ad Position 24