13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਸਰਕਾਰ ਵਲੋਂ ਬੀਬੀਆਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ 'ਤੇ ਬੀਬੀਆਂ 'ਚ ਖ਼ੁਸ਼ੀ ਦੀ ਲਹਿਰ-ਕਟਾਰੀਆ

Ad Position 21
No active advertisement
ਅਜੀਤ ਡੈਸਕ 10-03-2026
ਮੱਖੂ, 9 ਮਾਰਚ (ਵਰਿੰਦਰ ਮਨਚੰਦਾ)- ਆਮ ਆਦਮੀ ਪਾਰਟੀ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੀਆਂ ਮਹਿਲਾਵਾਂ ਨਾਲ 1000 ਰੁਪਏ ਦੇਣ ਦਾ ਜੋ ਵਾਅਦਾ ਕੀਤਾ ਸੀ ਉਹ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਬਜਟ ਸੈਸ਼ਨ ਦੌਰਾਨ ਪੂਰਾ ਕਰ ਦਿਖਾਇਆ | ਜਿਸ ਨਾਲ ਜਿੱਥੇ ਸੂਬੇ ਭਰ ਦੀਆਂ ਮਹਿਲਾਵਾਂ ਅੰਦਰ ਖ਼ੁਸ਼ੀ ਦੀ ਲਹਿਰ ਹੈ, ਉੱਥੇ ਹਲਕਾ ਜ਼ੀਰਾ ਅੰਦਰ ਬੀਬੀਆਂ ਵਲੋਂ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਨੇ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਦਿੱਤੇ ਗਏ ਇਸ ਲਾਭ ਵਿਚ ਅਨੁਸੂਚਿਤ ਜਾਤੀ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰਨਾਂ ਵਰਗਾਂ ਦੀਆਂ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 10 ਲੱਖ ਰੁਪਏ ਸਿਹਤ ਬੀਮਾ ਯੋਜਨਾ ਸਕੀਮ ਤੋਂ ਬਾਅਦ 1500-1000 ਪ੍ਰਤੀ ਮਹੀਨਾ ਮਹਿਲਾਵਾਂ ਨੂੰ ਦੇਣ ਦੇ ਕੀਤੇ ਐਲਾਨ ਨਾਲ ਸੂਬੇ ਦੇ ਲੋਕਾਂ ਅੰਦਰ ਖ਼ੁਸ਼ੀ ਦੀ ਲਹਿਰ ਹੈ, ਕਿਉਂਕਿ ਇਹ ਦੋਵੇਂ ਸਕੀਮਾਂ ਨਾਲ ਸੂਬੇ ਦੇ ਲੋਕਾਂ ਨੂੰ ਆਰਥਿਕ ਪੱਖੋਂ ਮਜ਼ਬੂਤੀ ਮਿਲੇਗੀ | ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਪਹਿਲੀ ਇਹੋ ਜਿਹੀ ਪਾਰਟੀ ਹੈ, ਜਿਸ ਨੇ ਸਰਕਾਰ 'ਚ ਰਹਿੰਦਿਆਂ ਆਪਣੇ ਸਾਰੇ ਵਾਅਦੇ ਪੂਰੇ ਕਰ ਲਏ ਹਨ | ਜਿਸ ਦਾ ਲਾਭ ਵਿਧਾਨ ਸਭਾ ਚੋਣਾਂ 2027 ਵਿਚ ਆਮ ਆਦਮੀ ਪਾਰਟੀ ਦੇ ਹੱਕ 'ਚ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਦੀਪਕ ਸ਼ਰਮਾ ਦੀ ਅਗਵਾਈ ਹੇਠ ਕਈ ਨੌਜਵਾਨਾਂ ਨੇ ਭਾਜਪਾ ਦਾ ਪੱਲਾ ਫੜਿਆ ਅਗਲੀ ਖ਼ਬਰ ਸੰਤ ਬਾਬਾ ਅਮਰਜੀਤ ਸਿੰਘ ਸਪੋਰਟਸ ਕਲੱਬ ਦੇ ਪਵਿੱਤਰ ਸਿੰਘ ਸੇਖੋਂ ਭੈਲ ਨਵੇਂ ਪ੍ਰਧਾਨ ਬਣੇ • ਸੀਨੀਅਰ ਮੀਤ ਪ੍ਰਧਾਨ ਸੁ...
Ad Position 24