ਗੁਰੂਹਰਸਹਾਏ, 9 ਮਾਰਚ(ਕਪਿਲ ਕੰਧਾਰੀ)-ਭਾਜਪਾ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ ਉਹਨਾਂ ਦੇ ਦਫਤਰ ਵਿਖੇ ਕਰਵਾਈ ਗਈ ਇਕ ਵਿਸ਼ੇਸ਼ ਮਿਲਣੀ ਦੌਰਾਨ ਕਈ ਨੌਜਵਾਨਾਂ ਨੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਸ਼ੀਲ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਦਾ ਪੱਲਾ ਫੜ ਲਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਦੀਪਕ ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਬਦਲਾਅ ਦੀ ਉਮੀਦ ਰੱਖਦਾ ਹੈ ਅਤੇ ਉਹ ਅਜਿਹੀ ਸਰਕਾਰ ਚਾਹੁੰਦਾ ਹੈ ਜੋ ਸੂਬੇ ਨੂੰ ਵਿਕਾਸ ਦੀ ਰਾਹ 'ਤੇ ਲੈ ਕੇ ਜਾਵੇ | ਉਨ੍ਹਾਂ ਕਿਹਾ ਕਿ ਰਾਜ ਵਿਚ ਰੋਜ਼ਗਾਰ ਦੇ ਮੌਕੇ ਵਧਾਉਣ, ਨਸ਼ਾ ਮੁਕਤ ਸਮਾਜ ਦੀ ਸਥਾਪਨਾ ਕਰਨ ਅਤੇ ਨੌਜਵਾਨਾਂ ਨੂੰ ਅੱਗੇ ਲਿਆਉਣ ਲਈ ਮਜ਼ਬੂਤ ਇਰਾਦਿਆਂ ਵਾਲੀ ਸਰਕਾਰ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇਸ਼ ਪੱਧਰ 'ਤੇ ਮਜ਼ਬੂਤ ਨੇਤਿ੍ਤਵ ਅਤੇ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ | ਜਿਸ ਕਰਕੇ ਪੰਜਾਬ ਦੇ ਨੌਜਵਾਨ ਵੀ ਇਸ ਪਾਰਟੀ ਦੀਆਂ ਨੀਤੀਆਂ ਨਾਲ ਪ੍ਰਭਾਵਿਤ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿਚ ਇਸ ਨਾਲ ਜੁੜ ਰਹੇ ਹਨ | ਉਨ੍ਹਾਂ ਨਵੇਂ ਜੁੜੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਇਕ ਵਰਕਰ ਨੂੰ ਸਤਿਕਾਰ ਅਤੇ ਸੇਵਾ ਕਰਨ ਦਾ ਮੌਕਾ ਮਿਲਦਾ ਹੈ | ਦੀਪਕ ਸ਼ਰਮਾ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹੋਰ ਵੀ ਨੌਜਵਾਨ ਭਾਜਪਾ ਨਾਲ ਜੁੜ ਕੇ ਰਾਜ ਵਿਚ ਵਿਕਾਸ ਅਤੇ ਤਰੱਕੀ ਦੀ ਨਵੀਂ ਲਹਿਰ ਲਿਆਉਣਗੇ |ਇਸ ਦੌਰਾਨ ਭਾਜਪਾ ਵਿਚ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਭਾਜਪਾ ਦੀਆਂ ਨੀਤੀਆਂ ਨਾਲ ਜੁੜ ਕੇ ਕੰਮ ਕਰਨਾ ਚਾਹੁੰਦੇ ਹਨ, ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲਿਆਂਦੀਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਘਰ ਘਰ ਪਹੰੁਚਾਉਣਗੇ ਤਾਂ ਜੋ ਹਰ ਵਰਗ ਦੇ ਲੋਕ ਇਹਨਾਂ ਦਾ ਫ਼ਾਇਦਾ ਲੈ ਸਕਣ | ਇਸ ਮੌਕੇ ਦਫਤਰ ਇੰਚਾਰਜ ਹਰਚਰਨ ਭੰਡਾਰੀ, ਸੋਸ਼ਲ ਮੀਡੀਆ ਇੰਚਾਰਜ ਗੁਲਸ਼ਨ ਸ਼ਰਮਾ, ਯੁਵਾ ਮੋਰਚਾ ਦੇ ਲਵਿਸ਼ ਧਵਨ, ਸਾਹਿਲ ਕੁਮਾਰ ਅਤੇ ਹੋਰ ਸਾਥੀ ਵੀ ਮੌਜੂਦ ਸਨ |