13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੈਨਸ਼ਨ ਪ੍ਰਾਪਤੀ ਮੋਰਚਾ ਦੇ ਸ਼ਾਂਤਮਈ ਪ੍ਰਦਰਸ਼ਨ 'ਤੇ ਅੱਥਰੂ ਗੈੱਸ ਦੀ ਵਰਤੋਂ ਦੀ ਸਾਂਝੇ ਅਧਿਆਪਕ ਮੋਰਚੇ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 10-03-2026
ਜ਼ੀਰਾ, 9 ਮਾਰਚ(ਪ੍ਰਤਾਪ ਸਿੰਘ ਹੀਰਾ)-ਬੀਤੇ ਕੱਲ ਮੁਹਾਲੀ ਵਿਖੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਕੀਤੇ ਗਏ ਸ਼ਾਂਤਮਈ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਵਲੋਂ ਜਲ ਤੋਪਾਂ ਅਤੇ ਅੱਥਰੂ ਗੈੱਸ ਦੇ ਗੋਲੇ ਛੱਡਣ ਦੀ ਸਾਂਝਾ ਅਧਿਆਪਕ ਮੋਰਚਾ ਵਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ | ਇਸ ਸਬੰਧੀ ਜ਼ੀਰਾ ਵਿਖੇ ਗੱਲਬਾਤ ਕਰਦਿਆਂ ਸ਼ੇਅਰ ਲੀਡਰ ਨਵੀਨ ਸਚਦੇਵਾ ਨੇ ਦੱਸਿਆ ਕਿ ਜਦੋਂ ਪ੍ਰਦਰਸ਼ਨਕਾਰੀ ਪੁਲਿਸ ਵਲੋਂ ਲਗਾਈਆਂ ਬੈਰੀਕੇਡਾਂ ਨੂੰ ਪਾਰ ਕਰਕੇ ਚੰਡੀਗੜ੍ਹ ਵੱਲ ਵਧਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅੱਥਰੂ ਗੈੱਸ ਦੇ ਗੋਲੇ ਵੀ ਛੱਡੇ, ਕਈ ਪ੍ਰਦਰਸ਼ਨਕਾਰੀਆਂ ਨੂੰ ਚੋਟਾਂ ਵੀ ਲੱਗੀਆਂ | ਇਸ ਮੌਕੇ ਮੁਲਾਜ਼ਮ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਪਿਛਲੇ ਪਾਸੇ ਇਕੱਠੇ ਹੋ ਕੇ ਰੋਸ ਰੈਲੀ ਕਰਦੇ ਰਹੇ | ਉਹਨਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 16 ਫ਼ੀਸਦੀ ਬਕਾਇਆ ਡੀ.ਏ. ਦੀ ਅਦਾਇਗੀ, ਵੱਖ-ਵੱਖ ਭੱਤਿਆਂ ਦੀ ਬਹਾਲੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਜਲਦ ਪੂਰਾ ਕੀਤਾ ਜਾਵੇ | ਉਹਨਾਂ ਦੱਸਿਆ ਕਿ ਇਸ ਧਰਨੇ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਫਿਰੋਜ਼ਪੁਰ ਤੋਂ ਵੀ ਵੱਡੀ ਗਿਣਤੀ ਵਿਚ ਵੱਖ-ਵੱਖ ਯੂਨੀਅਨਾਂ ਦੇ ਅਧਿਆਪਕਾਂ ਨੇ ਇਸ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ | ਇਨ੍ਹਾਂ ਵਿਚ ਹੈੱਡਮਾਸਟਰ ਅਰਵਿੰਦਰ ਸਿੰਘ, ਹੈੱਡਮਾਸਟਰ ਜਸਪ੍ਰੀਤ ਸਿੰਘ, ਮਨੀਸ਼ ਬਜਾਜ, ਸੁਖਦੇਵ ਮਸੀਹ, ਬਲਜਿੰਦਰ ਸਿੰਘ, ਗੁਰਚਰਨ ਸਿੰਘ ਕਲਸੀ, ਨਿਰਵੈਰ ਸਿੰਘ, ਪਵਨ ਕੁਮਾਰ, ਅਜੇ ਕੁਮਾਰ, ਭੁਪਿੰਦਰ ਸਿੰਘ, ਗਗਨਦੀਪ ਸਿੰਘ, ਜਤਿੰਦਰ ਸਿੰਘ, ਰਾਜਵੀਰ ਸਿੰਘ ਢਿੱਲੋਂ, ਜਗਸੀਰ ਸਿੰਘ ਗਿੱਲ, ਕਾਹਨ ਸਿੰਘ, ਕਰਮਜੀਤ ਸਿੰਘ ਅਤੇ ਨਿਰਮਲ ਸਿੰਘ ਆਦਿ ਅਧਿਆਪਕ ਸ਼ਾਮਲ ਸਨ | ਮੁਲਾਜ਼ਮਾਂ 'ਤੇ ਹੋਏ ਇਸ ਤਸ਼ੱਦਦ ਦੀ ਫਿਰੋਜ਼ਪੁਰ ਤੋਂ ਵੱਖ-ਵੱਖ ਅਧਿਆਪਕ ਯੂਨੀਅਨ ਆਗੂਆਂ ਬਾਜ਼ ਸਿੰਘ ਭੁੱਲਰ, ਬਲਵਿੰਦਰ ਭੱਟੋ, ਮਲਕੀਤ ਹਰਾਜ ਅਤੇ ਬਲਰਾਮ ਸ਼ਰਮਾ ਨੇ ਵੀ ਕੜੇ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਨਾ ਮੰਨਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਰਮਲ ਝੋਨੇ ਤੋਂ ਮੱਕੀ ਵੱਲ ਬਦਲਾਅ ਦੀ ਯੋਜਨਾ 'ਚ ਬਾਸਮਤੀ ਨੂੰ ਵੀ ਮਿਲੇ ਤਰਜੀਹ ਅਗਲੀ ਖ਼ਬਰ ਦੀਪਕ ਸ਼ਰਮਾ ਦੀ ਅਗਵਾਈ ਹੇਠ ਕਈ ਨੌਜਵਾਨਾਂ ਨੇ ਭਾਜਪਾ ਦਾ ਪੱਲਾ ਫੜਿਆ
Ad Position 24