08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਆਪ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ- ਚੇਅਰਮੈਨ ਨਛੱਤਰ ਸਿੰਘ ਵਰਪਾਲ

Ad Position 21
No active advertisement
ਅਜੀਤ ਡੈਸਕ 11-03-2026
ਮੱਖੂ, 10 ਮਾਰਚ (ਵਰਿੰਦਰ ਮਨਚੰਦਾ)- ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੇ ਖਾਤਿਆਂ 'ਚ 1000-1500 ਰੁਪਏ ਦੀ ਰਕਮ ਦੇ ਐਲਾਨ ਨਾਲ ਔਰਤਾਂ ਨੂੰ ਆਰਥਿਕ ਸਹਾਇਤਾ ਨਾਲ ਘਰ ਦੇ ਖ਼ਰਚ ਵਿਚ ਮਦਦ ਮਿਲੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਪਟਨ ਨਛੱਤਰ ਸਿੰਘ ਵਰਪਾਲ ਚੇਅਰਮੈਨ ਮਾਰਕੀਟ ਕਮੇਟੀ ਮੱਖੂ ਨੇ ਕਰਦਿਆਂ ਕਿਹਾ ਕਿ ਆਪ ਸਰਕਾਰ ਵਲੋਂ ਪੰਜਾਬ ਦੀਆਂ ਬੀਬੀਆਂ ਅਤੇ ਭੈਣਾਂ ਨਾਲ 1000 ਰੁਪਏ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਖ਼ੁਸ਼ੀ ਵਿਚ ਸੂਬੇ ਅੰਦਰ ਬੀਬੀਆਂ ਵਲੋਂ ਲੱਡੂ ਵੰਡੇ ਜਾ ਰਹੇ ਹਨ 'ਤੇ ਖ਼ੁਸ਼ੀ ਮਨਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ 'ਆਪ' ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਹੀ ਰਹੀ ਹੈ ਅਤੇ ਸਰਕਾਰ ਕੰਮ ਵੀ ਪੰਜਾਬ ਦੇ ਲੋਕਾਂ ਦੀ ਜ਼ਰੂਰਤ ਨੂੰ ਦੇਖਦੇ ਹੋਏ ਕਰ ਰਹੇ ਹਨ, ਜਿਵੇਂ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ ਇਸ ਸਕੀਮ ਵਿਚ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ | ਇਸੇ ਤਰ੍ਹਾਂ ਖੇਤਾਂ ਵਿਚ 24 ਘੰਟੇ ਬਿਜਲੀ, ਪਿੰਡਾਂ ਸ਼ਹਿਰਾਂ ਵਿਚ ਸਟੇਡੀਅਮ ਅਤੇ ਖੇਡ ਮੈਦਾਨ, ਪੰਜਾਬ ਦੇ ਲੋਕਾਂ ਲਈ 600 ਯੂਨਿਟ ਮੁਫ਼ਤ ਬਿਜਲੀ ਦੇ ਨਾਲ ਹਰ ਵਰਗ ਲਈ ਬਿਜਲੀ ਦੀਆਂ ਦਰਾਂ 'ਚ ਕਟੌਤੀ ਕੀਤੀ ਜਾ ਰਹੀ ਹੈ | ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹੁਣ ਤੱਕ ਝੂਠੇ ਮੈਨੀਫੈਸਟੋ ਜਾਰੀ ਕਰ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਹੈ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਹਰ ਸਮੇਂ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ 1000-1500 ਰੁਪਏ ਦੇਣ ਦੇ ਕੀਤੇ ਐਲਾਨ ਬਾਅਦ ਸਿਆਸੀ ਵਿਰੋਧੀ ਧਿਰਾਂ ਇਕਦਮ ਚੁੱਪ ਹੋ ਕੇ ਬਹਿ ਗਈਆਂ ਹਨ, ਕਿਉਂਕਿ ਇਸ ਸਕੀਮ ਦਾ ਸਿੱਧਾ ਅਸਰ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ 2027 ਵਿਚ ਮਿਲੇਗਾ |
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਨੂੰ ਵਿਧਾਨ ਸਭਾ ਵਿਚ ਤਲਬ ਕਰਵਾਉਣਾ ਵਿਧਾਇਕ ਦੀ ਬੌਖਲਾਹਟ ਦਾ ਸਬੂਤ-ਪੀਹੇਵਾਲੀ ਅਗਲੀ ਖ਼ਬਰ ਪੰਜਾਬ ਸਰਕਾਰ ਨੂੰ ਆਲੂਆਂ ਦੀ ਖਰੀਦ ਕਰੇ-ਬਲਕਰਨ ਸਿੰਘ ਬਰਾੜ <br/> ਆਲੂਆਂ ਦੇ ਡਿੱਗੇ ਭਾਅ ਨਾਲ ਕਿਸਾਨ ਆਰਥਿਕ ਸੰਕਟ...
Ad Position 24