08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੱਤਰਕਾਰ ਨੂੰ ਵਿਧਾਨ ਸਭਾ ਵਿਚ ਤਲਬ ਕਰਵਾਉਣਾ ਵਿਧਾਇਕ ਦੀ ਬੌਖਲਾਹਟ ਦਾ ਸਬੂਤ-ਪੀਹੇਵਾਲੀ

Ad Position 21
No active advertisement
ਅਜੀਤ ਡੈਸਕ 11-03-2026
ਜ਼ੀਰਾ,10 ਮਾਰਚ(ਕਥੂਰੀਆ)-ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨਾ ਅਤੇ ਉਨ੍ਹਾਂ ਦੇ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਪੱਤਰਕਾਰ ਦਾ ਫ਼ਰਜ਼ ਹੁੰਦਾ ਹੈ ਅਤੇ ਫ਼ਿਰੋਜ਼ਪੁਰ ਤੋਂ ਅਜਿਹਾ ਕਰਨ ਵਾਲੇ ਇਕ ਪੱਤਰਕਾਰ ਨੂੰ ਪੰਜਾਬ ਵਿਧਾਨ ਸਭਾ ਵਿਚ ਤਲਬ ਕਰਵਾ ਕੇ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਨੇ ਆਪਣੀ ਬੌਖਲਾਹਟ ਦਾ ਸਬੂਤ ਦਿੱਤਾ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜਿਕ ਕਾਰਕੁਨ ਜੋਬਨਜੀਤ ਸਿੰਘ ਪੀਹੇਵਾਲੀ ਨੇ ਕੀਤਾ | ਉਹਨਾਂ ਕਿਹਾ ਕਿ ਮੌਜੂਦਾ ਸਮੇਂ ਦੇ ਹਾਕਮ ਸਚਾਈ ਨੂੰ ਬਰਦਾਸ਼ਤ ਕਰਨ ਦੀ ਬਜਾਏ ਕੇਵਲ ਚਾਪਲੂਸੀ ਕਰਨ ਵਾਲੇ ਪੱਤਰਕਾਰਾਂ ਨੂੰ ਹੀ ਪਸੰਦ ਕਰਦੇ ਹਨ | ਉਹਨਾਂ ਕਿਹਾ ਕਿ ਵੱਖ-ਵੱਖ ਸਮਾਜਿਕ, ਕਿਸਾਨ ਜਥੇਬੰਦੀਆਂ ਅਤੇ ਜਾਗਰੂਕ ਸ਼ਖ਼ਸੀਅਤਾਂ ਹੱਕ-ਸੱਚ 'ਤੇ ਪਹਿਰਾ ਦੇਣ ਵਾਲੇ ਇਸ ਪੱਤਰਕਾਰ ਦੇ ਨਾਲ ਖੜੀਆਂ ਹਨ | ਜੇਕਰ ਉਸ ਦੇ ਖ਼ਿਲਾਫ਼ ਕੋਈ ਨਾਜਾਇਜ਼ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਹ ਜਥੇਬੰਦੀਆਂ ਅਤੇ ਜਾਗਰੂਕ ਲੋਕ ਬਰਦਾਸ਼ਤ ਨਹੀਂ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਰਸੀਦੀ ਟਿਕਟਾਂ ਨਾ ਮਿਲਣ ਕਾਰਨ ਲੋਕ ਪੇ੍ਰਸ਼ਾਨ- ਅਗਰਵਾਲ ਅਗਲੀ ਖ਼ਬਰ ਆਪ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ- ਚੇਅਰਮੈਨ ਨਛੱਤਰ ਸਿੰਘ ਵਰਪਾਲ
Ad Position 24