ਫਿਰੋਜ਼ਪੁਰ, 10 ਮਾਰਚ (ਸੁਖਵਿੰਦਰ ਸਿੰਘ)-ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਲੋਂ ਦਿੱਤੇ ਬਿਆਨਾਂ ਦੇ ਆਧਾਰ 'ਤੇ ਹਵਾਲਾਤੀ ਵਿਕਾਸ ਸ਼ਰਮਾ ਪੁੱਤਰ ਦੀ ਦੀਦਾਰ ਸ਼ਰਮਾ ਵਾਸੀ ਮੁਹੱਲਾ ਚਾਅ ਬੇਰੀਆਂ ਵਾਰਡ ਨੰਬਰ-9 ਥਾਣਾ ਸਿਟੀ ਜ਼ੀਰਾ ਜ਼ਿਲ੍ਹਾ ਫ਼ਿਰੋਜਪੁਰ, ਹਵਾਲਾਤੀ ਅਰਸ਼ਦੀਪ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਬੀ-ਬਲਾਕ ਭੱਲਾ ਕਾਲੋਨੀ ਛੇਹਰਟਾ ਹਾਲ ਮਕਾਨ ਨੰਬਰ-8 ਗਲੀ ਨੰਬਰ-4 ਜੰਡ ਪੀਰ ਕਾਲੋਨੀ ਬੈਕਸਾਈਡ ਮਿਲ ਖੰਡ ਵਾਲਾ ਥਾਣਾ ਛੇਹਰਟਾ ਜ਼ਿਲ੍ਹਾ ਅੰਮਿ੍ਤਸਰ, ਹਵਾਲਾਤੀ ਮਨਪ੍ਰੀਤ ਸਿੰਘ ਪੁੱਤਰ ਪਿੱਪਲ ਵਾਸੀ ਜਲਾਲਵਾਲ ਥਾਣਾ ਸਦਰ ਜ਼ਿਲ੍ਹਾ ਫਿਰੋਜ਼ਪੁਰ, ਹਵਾਲਾਤੀ ਰਾਜਨ ਉਰਫ਼ ਕਲੀ ਪੁੱਤਰ ਬਾਲਾ ਬਲਕਾਰ ਵਾਸੀ ਪਿੰਡ ਖਾਈ ਫੇਮੇ ਕੇ ਇੰਦਰਾ ਕਾਲੋਨੀ ਥਾਣਾ ਸਦਰ ਜ਼ਿਲ੍ਹਾ ਫ਼ਿਰੋਜ਼ਪੁਰ, ਹਵਾਲਾਤੀ ਸੰਨੀ ਪੁੱਤਰ ਜੱਸਾ ਵਾਸੀ ਅਲੀ ਕੇ ਰੋਡ ਬਾਗ਼ ਵਾਲੀ ਬਸਤੀ ਫਿਰੋਜ਼ਪੁਰ ਥਾਣਾ ਸਿਟੀ ਜ਼ਿਲ੍ਹਾ ਫਿਰੋਜ਼ਪੁਰ, ਹਵਾਲਾਤੀ ਰਮਨ ਕੁਮਾਰ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਸ਼ਰੀਹ ਬਾਲਾ ਸੈਦਾ ਥਾਣਾ ਲੱਖੋ ਕੇ ਬਹਿਰਾਮ ਜ਼ਿਲ੍ਹਾ ਫਿਰੋਜ਼ਪੁਰ, ਸਿਟੀ ਥਾਣਾ ਫਿਰੋਜ਼ਪੁਰ ਪੁਲਿਸ ਨੇ ਸੰਬੰਧਿਤ ਹਵਾਲਾਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਵਲੋਂ ਕੀਤੀ ਗਈ ਰੁਟੀਨ ਚੈਕਿੰਗ ਦੌਰਾਨ 6 ਹਵਾਲਾਤੀਆਂ ਦੀ ਤਲਾਸ਼ੀ ਲਈ ਗਈ | ਜਿਸ ਦੌਰਾਨ ਉਨ੍ਹਾਂ ਕੋਲੋਂ ਗ਼ੈਰਕਾਨੰੂਨੀ ਤਰੀਕੇ ਨਾਲ ਵਰਤੇ ਜਾ ਰਹੇ ਮੋਬਾਈਲ ਫੋਨ ਬਰਾਮਦ ਹੋਏ | ਜੇਲ੍ਹ ਨਿਯਮਾਂ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲੈਂਦਿਆਂ ਜੇਲ੍ਹ ਅਧਿਕਾਰੀਆਂ ਨੇ ਇਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ | ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਦੇ ਬਿਆਨਾਂ ਦੇ ਆਧਾਰ 'ਤੇ ਸਿਟੀ ਥਾਣਾ ਫਿਰੋਜ਼ਪੁਰ ਵਿਚ 6 ਹਵਾਲਾਤੀਆ ਮੋਬਾਈਲ ਫੋਨ ਬਰਾਮਦ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ 52-ਏ ਪਰੀਜਨ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਵਲੋਂ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੋਬਾਈਲ ਫੋਨ ਜੇਲ੍ਹ ਦੇ ਅੰਦਰ ਕਿਵੇਂ ਪਹੁੰਚੇ |