08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਹੈਰੋਇਨ, ਮੋਟਰਸਾਈਕਲ ਅਤੇ ਮੋਬਾਈਲਾਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 11-03-2026
ਜ਼ੀਰਾ,10 ਮਾਰਚ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਹੈਰੋਇਨ ਮੋਟਰਸਾਈਕਲ ਅਤੇ ਮੋਬਾਈਲ ਸਮੇਤ ਗਿ੍ਫਤਾਰ ਕੀਤਾ ਹੈ | ਥਾਣਾ ਸਦਰ ਜ਼ੀਰਾ ਦੀ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬੋਹੜ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ 'ਤੇ ਸਨ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਕੱਸੋਆਣਾ ਜਾ ਰਹੀ ਸੀ ਤਾਂ ਇਕ ਮੋਟਰਸਾਈਕਲ 'ਤੇ 2 ਮੋਨੇ ਆਦਮੀ ਦਿਖਾਈ ਦਿੱਤੇ | ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਤਾਂ ਉਹਨਾਂ ਪਾਸੋਂ 120 ਗਰਾਮ ਹੈਰੋਇਨ, ਇੱਕ ਮੋਟਰਸਾਈਕਲ ਸਪਲੈਂਡਰ ਰੰਗ ਕਾਲਾ ਅਤੇ 2 ਮੋਬਾਈਲ ਬਰਾਮਦ ਹੋਏ | ਪੁੱਛਗਿੱਛ ਕਰਨ 'ਤੇ ਦੋਸ਼ੀਆਂ ਨੇ ਆਪਣੇ ਨਾਮ ਸ਼ੇਰਾ ਸਿੰਘ ਪੁੱਤਰ ਦੁੱਲਾ ਸਿੰਘ ਅਤੇ ਰਾਜਦੀਪ ਸਿੰਘ ਉਰਫ਼ ਲਾਡਾ ਪੁੱਤਰ ਸੁਖਵਿੰਦਰ ਸਿੰਘ ਵਾਸੀਆਨ ਪਿੰਡ ਕੱਸੋਆਣਾ ਦੱਸਿਆ | ਜਿਨ੍ਹਾਂ ਨੂੰ ਗਿ੍ਫਤਾਰ ਕਰਕੇ ਉਹਨਾਂ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਥਾਣਾ ਸਦਰ ਜ਼ੀਰਾ ਵਿਖੇ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੈਰਾ ਮੈਡੀਕਲ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਦਾ ਵਫ਼ਦ ਸਿਵਲ ਸਰਜਨ... ਅਗਲੀ ਖ਼ਬਰ ਗੁਰੂ ਨਾਨਕ ਕਾਲਜ 'ਚ ਦਹੇਜ ਪ੍ਰਥਾ ਬਾਰੇ ਕਾਨੂੰਨੀ ਜਾਗਰੂਕਤਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ
Ad Position 24