ਗੁਰੂਹਰਸਹਾਏ, 10 ਮਾਰਚ(ਕਪਿਲ ਕੰਧਾਰੀ)- ਪੰਜਾਬ ਭਰ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਮੁਲਾਜ਼ਮਾਂ 'ਤੇ ਪੰਜਾਬ ਸਰਕਾਰ ਵਲੋਂ ਕੀਤੀ ਗਈ ਕਾਰਵਾਈ ਦੀ ਹਰ ਪਾਸੇ ਤਿੱਖੀ ਨਿੰਦਾ ਕੀਤੀ ਜਾ ਰਹੀ ਹੈ | ਇਸ ਸਬੰਧੀ ਪੰਜਾਬ ਮਿਊਾਸੀਪਲ ਮੁਲਾਜ਼ਮ ਯੂਨੀਅਨ ਗੁਰੂਹਰਸਹਾਏ ਦੇ ਪ੍ਰਧਾਨ ਬੂੜ ਚੰਦ ਬਿੰਦਰਾ ਅਤੇ ਸਮੂਹ ਜਥੇਬੰਦੀ ਵਲੋਂ ਵੀ ਸਰਕਾਰ ਦੇ ਇਸ ਰਵੱਈਏ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਹੈ ਅਤੇ ਕਿਹਾ ਕੀ ਮੁਲਾਜ਼ਮਾਂ ਪ੍ਰਤੀ ਸਰਕਾਰ ਦਾ ਇਹ ਰਵੱਈਆ ਬਹੁਤ ਹੀ ਮਾੜਾ ਹੈ | ਪ੍ਰਧਾਨ ਬੂੜ ਚੰਦ ਬਿੰਦਰਾ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਫ਼ੇਜ਼ 8 'ਚ ਪ੍ਰਦਰਸ਼ਨ ਕਰ ਰਹੇ ਸਨ | ਪਰੰਤੂ ਇਸ ਦੌਰਾਨ ਸਰਕਾਰ ਦੇ ਹੁਕਮਾਂ 'ਤੇ ਪੁਲਿਸ ਵਲੋਂ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ 'ਤੇ ਅੱਥਰੂ ਗੈੱਸ ਦੇ ਗੋਲੇ ਛੱਡੇ ਗਏ ਅਤੇ ਪਾਣੀ ਦੀਆਂ ਬੁੱਛਾਰਾਂ ਮਾਰੀਆਂ ਗਈਆਂ | ਜਿਸ ਨਾਲ ਗੁਰੂਹਰਸਹਾਏ ਦਾ ਇਕ ਅਧਿਆਪਕ ਵਿਪਨ ਲੋਟਾ ਅਤੇ ਹੋਰ ਕਈ ਮੁਲਾਜ਼ਮ ਜ਼ਖਮੀ ਵੀ ਹੋ ਗਏ | ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਲੋਕਤੰਤਰਿਕ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਸਰਕਾਰ ਵਲੋਂ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਵਾਲੇ ਮੁਲਾਜ਼ਮਾਂ ਨਾਲ ਅਜਿਹਾ ਸਲੂਕ ਕਰਨਾ ਬਿਲਕੁਲ ਗ਼ਲਤ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਸੁਣਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸਮੂਹ ਜਥੇਬੰਦੀਆਂ ਵਲੋਂ ਇੱਕਜੁੱਟ ਹੋ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ