08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਿਜਲੀ ਸੋਧ ਬਿੱਲ ਅਤੇ ਹੋਰ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

Ad Position 21
No active advertisement
ਅਜੀਤ ਡੈਸਕ 11-03-2026
ਗੁਰੂਹਰਸਹਾਏ, 10 ਮਾਰਚ(ਕਪਿਲ ਕੰਧਾਰੀ)-ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਪਾਰਲੀਮੈਂਟ ਵਿਚ ਪੇਸ਼ ਕਰਨ ਦੀਆਂ ਚਰਚਾਵਾਂ ਦੇ ਮੱਦੇਨਜ਼ਰ ਬਿਜਲੀ ਮੁਲਾਜ਼ਮਾਂ ਵਿਚ ਗਹਿਰਾ ਰੋਸ ਪਾਇਆ ਜਾ ਰਿਹਾ ਹੈ | ਇਸੇ ਸਬੰਧ ਵਿਚ ਅੱਜ ਗੁਰੂਹਰਸਹਾਏ ਵਿਖੇ ਪਾਵਰ ਕੌਮ ਅਤੇ ਟਰਾਂਸਕੋ ਦੀਆਂ ਕੀਮਤੀ ਜਾਇਦਾਦਾਂ ਵੇਚਣ ਦੇ ਵਿਰੋਧ ਵਿਚ ਬਿਜਲੀ ਮੁਲਾਜ਼ਮਾਂ ਵਲੋਂ ਦਫ਼ਤਰ ਦੇ ਗੇਟ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੋਸ ਰੈਲੀ ਕੀਤੀ ਗਈ | ਇਸ ਰੈਲੀ ਦੀ ਪ੍ਰਧਾਨਗੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਨੇ ਕੀਤੀ | ਰੈਲੀ ਦੌਰਾਨ ਬੋਲਦੇ ਹੋਏ ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰ ਦੇ ਮੁਲਾਜ਼ਮ ਤੇ ਮਜ਼ਦੂਰ ਵਿਰੋਧੀ ਰਵੱਈਏ ਦੀ ਸਖ਼ਤ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿਚ ਆਪਣੇ ਹੱਕਾਂ ਲਈ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਤੇ ਪੁਲਿਸ ਵਲੋਂ ਜਲ ਤੋਪਾਂ ਅਤੇ ਅੱਥਰੂ ਗੈੱਸ ਦੇ ਗੋਲੇ ਛੱਡਣ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਤੇ ਕੀਤਾ ਗਿਆ ਇਹ ਤਸ਼ੱਦਦ ਸਰਕਾਰ ਦੇ ਕਫ਼ਨ ਵਿਚ ਕਿੱਲ ਸਾਬਤ ਹੋਵੇਗਾ ਅਤੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਡੰਡੇ ਦੇ ਜ਼ੋਰ 'ਤੇ ਦਬਾਇਆ ਨਹੀਂ ਜਾ ਸਕਦਾ | ਪ੍ਰਧਾਨ ਸੁਰਿੰਦਰ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਅਤੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਵਰਗ ਦੇ ਮਸਲੇ ਸ਼ਾਂਤੀਪੂਰਵਕ ਹੱਲ ਕੀਤੇ ਜਾਣਗੇ, ਪਰ ਸਰਕਾਰ ਦੇ ਲਗਭਗ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ 16 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਨਹੀਂ ਕੀਤਾ ਗਿਆ | ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਮੁੱਦੇ ਨੂੰ ਵੀ ਜਾਣ-ਬੁੱਝ ਕੇ ਲਟਕਾਇਆ ਜਾ ਰਿਹਾ ਹੈ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਬਿਜਲੀ ਨਿਗਮ ਵਿਚ ਕਈ ਮੁਲਾਜ਼ਮਾਂ ਦੀਆਂ ਨਾਜਾਇਜ਼ ਬਦਲੀਆਂ ਸਿਆਸੀ ਬਦਲਾਖੋਰੀ ਦੇ ਤਹਿਤ ਕੀਤੀਆਂ ਜਾ ਰਹੀਆਂ ਹਨ | ਸਰਕਾਰ ਦੇ ਇਸ ਮੁਲਾਜ਼ਮ ਮਾਰੂ ਰਵੱਈਏ ਅਤੇ ਬਿਜਲੀ ਐਕਟ 2025 ਨੂੰ ਲਾਗੂ ਕਰਨ ਦੇ ਵਿਰੋਧ ਵਿਚ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਪੂਰੇ ਪੰਜਾਬ ਵਿਚ ਸਬ ਡਵੀਜ਼ਨ ਪੱਧਰ 'ਤੇ ਰੈਲੀਆਂ ਕਰਕੇ ਮੁਲਾਜ਼ਮ ਵਰਗ ਨੂੰ ਸੰਘਰਸ਼ ਲਈ ਲਾਮਬੰਧ ਕੀਤਾ ਜਾ ਰਿਹਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਟੀ ਸਕੱਤਰ ਕਰਨ ਸ਼ਰਮਾ, ਦਵਿੰਦਰ ਸਿੰਘ, ਮੰਦਰ ਸਿੰਘ, ਜਸਪਾਲ ਸਿੰਘ ਬਿੱਟਾ, ਜਸਵਿੰਦਰ ਪਾਲ ਅਤੇ ਸੰਦੀਪ ਬਾਜੇ ਕੇ ਨੇ ਵੀ ਰੈਲੀ ਨੂੰ ਸੰਬੋਧਨ ਕਰਦਿਆਂ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ ਅਤੇ ਮੁਲਾਜ਼ਮਾਂ ਨੂੰ ਇਕੱਠੇ ਹੋ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦਾ ਸੱਦਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਦਾਸ ਐਂਡ ਬ੍ਰਾਊਨ ਅਤੇ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ 'ਚ ਗਿਫਟਿੰਗ ਸਮਾਈਲਸ-ਖ਼ੁਸ਼ੀਓਾ ਕਾ ਕਾਰਵਾਂ ਪ੍ਰੋਜੈਕਟ ਦੀ ਸ਼ੁਰੂਆ... ਅਗਲੀ ਖ਼ਬਰ ਸੰਯੁਕਤ ਰਾਸ਼ਟਰ ਸੰਘ ਨੂੰ ਭੰਗ ਕਰਕੇ ਵਿਸ਼ਵ ਸਰਕਾਰ ਬਣਾਈ ਜਾਵੇ: ਮਦਨ ਨਰੂਲਾ
Ad Position 24