ਜ਼ੀਰਾ, 10 ਮਾਰਚ (ਰਜਨੀਸ਼ ਕਥੂਰੀਆ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਦੌਰਾਨ ਅÏਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ਹੁਣ ਕੇਵਲ ਸਿਆਸੀ ਜੁਮਲਾ ਬਣ ਕੇ ਰਹਿ ਗਿਆ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ.) ਦੇ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਕੀਤਾ | ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਅÏਰਤਾਂ ਨਾਲ ਵੱਡਾ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਦੇ ਨਾਲ ਹੀ ਹਰ ਅÏਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾਣਗੇ, ਪਰੰਤੂ ਸਰਕਾਰ ਬਣੀ ਨੂੰ ਸਵਾ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ | ਉਹਨਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਵਾਅਦੇ ਲਈ ਸੰਜੀਦਾ ਹੈ ਤਾਂ ਸਰਕਾਰ ਬਣਨ ਦੇ ਪਹਿਲੇ ਮਹੀਨੇ ਤੋਂ ਲੈ ਕੇ ਹੁਣ ਤੱਕ ਦਾ ਬਣਦਾ ਬਕਾਇਆ ਲਗਭਗ 48000 ਰੁਪਏ ਤੁਰੰਤ ਪੰਜਾਬ ਦੀਆਂ ਅÏਰਤਾਂ ਨੂੰ ਦਿੱਤਾ ਜਾਵੇ | ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਮੋਰਚੇ 'ਤੇ ਨਾਕਾਮ ਰਹੀ ਹੈ | ਚਾਹੇ ਉਹ ਕਾਨੂੰਨ-ਵਿਵਸਥਾ ਦਾ ਮਾਮਲਾ ਹੋਵੇ, ਬੇਰੁਜ਼ਗਾਰੀ ਦੀ ਸਮੱਸਿਆ ਹੋਵੇ ਜਾਂ ਫਿਰ ਕਿਸਾਨਾਂ ਅਤੇ ਵਪਾਰੀਆਂ ਦੇ ਮੁੱਦੇ ਹੋਣ | ਉਹਨਾਂ ਕਿਹਾ ਕਿ ਲੋਕਾਂ ਨੇ ਵੱਡੀ ਉਮੀਦ ਨਾਲ ਇਸ ਸਰਕਾਰ ਨੂੰ ਮੌਕਾ ਦਿੱਤਾ ਸੀ, ਪਰ ਹੁਣ ਲੋਕ ਆਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਹੇ ਹਨ | ਅੰਤ ਵਿਚ ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਖਾਲੀ ਵਾਅਦਿਆਂ ਅਤੇ ਸਿਆਸੀ ਜੁਮਲਿਆਂ ਨਾਲ ਪ੍ਰਭਾਵਿਤ ਨਹੀਂ ਹੋਣਗੇ |