ਜ਼ੀਰਾ, 10 ਮਾਰਚ (ਹੀਰਾ)-ਵਿਸ਼ਵ ਪੰਜਾਬੀ ਨਾਰੀ ਸਾਹਿੱਤਿਕ ਮੰਚ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰੋਗਰਾਮ ਖ਼ਾਲਸਾ ਕਾਲਜ ਸਕੂਲ ਅੰਮਿ੍ਤਸਰ ਦੇ ਵਿਹੜੇ ਵਿਚ ਕਰਵਾਇਆ ਗਿਆ | ਜ਼ੀਰਾ ਵਿਖੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਪ੍ਰਧਾਨ ਨਿਰਮਲ ਕੌਰ ਕੋਟਲਾ ਨੇ ਦੱਸਿਆ ਕਿ, ਮੀਤ ਪ੍ਰਧਾਨ ਮਨਦੀਪ ਕੌਰ ਭਦੌੜ, ਕੁਲਵਿੰਦਰ ਕੌਰ ਨੰਗਲ, ਜਨਰਲ ਸਕੱਤਰ ,ਜਸਬੀਰ ਕੌਰ ਜੱਸ, ਖ਼ਜ਼ਾਨਚੀ ਨਵਜੋਤ ਕੌਰ ਬਾਜਵਾ, ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਵਿੱਚ ਪ੍ਰਸਿੱਧ ਇਤਿਹਾਸਕਾਰ ਇੰਦਰਜੀਤ ਸਿੰਘ ਗੱਗੋਆਣੀ ਪਿ੍ੰਸੀਪਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਮੁੱਖ ਮਹਿਮਾਨ ਵਜੋਂ ਪੁੱਜੇ | ਅÏਜਲਾ ਬ੍ਰਦਰਜ਼ ਲੋਕ ਗਾਇਕ, ਫ਼ਿਲਮੀ ਅਦਾਕਾਰਾ ਪੰਮੀ ਸਿੱਧੂ, ਬੀਬੀ ਸੰਦੀਪ ਕੌਰ ਖ਼ਾਲਸਾ ਭਾਈ ਧਰਮ ਸਿੰਘ ਖ਼ਾਲਸਾ ਚੈਰੀਟੇਬਲ ਟਰੱਸਟ, ਜਸਪਾਲ ਸਿੰਘ ਦੇਸੂਈ ਕੈਨੇਡਾ ਪ੍ਰਧਾਨ ਵਿਸ਼ਵ ਪੰਜਾਬੀ ਵਿਚਾਰ ਮੰਚ ਅੰਦਲੀਬ ਬੋਪਾਰਾਏ, ਸਵਰਨ ਸਿੰਘ ਮੋਗਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਪ੍ਰੋਗਰਾਮ ਦਾ ਆਗਾਜ਼ ਮੈਡਮ ਰਿਤੂ ਵਰਮਾ ਵਲੋਂ ਆਏ ਹੋਏ ਮਹਿਮਾਨਾਂ ਨੂੰ ਹਾਰ ਪਾ ਕੇ ਕੀਤਾ ਗਿਆ | ਇਸ ਉਪਰੰਤ ਅÏਰਤ ਦਿਵਸ 'ਤੇ ਮੈਡਮ ਜਸਬੀਰ ਕੌਰ ਜੱਸ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਅÏਰਤ ਹੁਣ ਹਰ ਖੇਤਰ ਵਿਚ ਮੱਲ੍ਹਾਂ ਮਾਰ ਰਹੀ ਹੈ ਅਤੇ ਇਕ ਸਭਿਅਕ ਸਮਾਜ ਦੀ ਸਿਰਜਣਾ ਵਿਚ ਅÏਰਤ ਦੀ ਅਹਿਮ ਭੂਮਿਕਾ ਹੁੰਦੀ ਹੈ | ਪ੍ਰੋਗਰਾਮ ਦੌਰਾਨ ਵਿਸ਼ੇਸ਼ ਮੱਲਾਂ ਮਾਰਨ ਵਾਲੀਆਂ ਅÏਰਤਾਂ ਨੂੰ ਖ਼ਾਸ ਤੌਰ ਤੇ ਸਨਮਾਨਿਤ ਕੀਤਾ ਗਿਆ ਸਮਾਗਮ ਵਿਚ ਪੰਜਾਬ ਭਰ ਤੋਂ ਆਈਆਂ ਕਵਿੱਤਰੀਆਂ ਵਲੋਂ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਪ੍ਰੋਗਰਾਮ ਦੌਰਾਨ ਨਿਰਮਲ ਕੌਰ ਕੋਟਲਾ ਦੀ ਤਲਖ਼ ਹਕੀਕਤਾਂ ਅਤੇ ਸਰਬਜੀਤ ਕੌਰ ਹਾਜੀਪੁਰ ਦੀ ਪਾਣੀ ਵਰਗੇ ਰਿਸ਼ਤੇ' ਕਿਤਾਬਾਂ ਰਿਲੀਜ਼ ਕੀਤੀਆਂ ਗਈਆਂ | ਸਟੇਜ ਸਕੱਤਰ ਦੀ ਭੂਮਿਕਾ ਕੁਲਵਿੰਦਰ ਕੌਰ ਨੰਗਲ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਮੋਮੈਂਟੋ, ਸ਼ਾਲ, ਅਤੇ ਫੁਲਕਾਰੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਮੰਚ ਦੀ ਸਮਾਪਤੀ ਕਰਦਿਆਂ ਪ੍ਰਧਾਨ ਨਿਰਮਲ ਕੌਰ ਕੋਟਲਾ ਵਲੋਂ ਭਵਿੱਖ ਵਿਚ ਵੀ ਇਹੋ ਜਿਹੇ ਪ੍ਰੋਗਰਾਮ ਉਲੀਕੇ ਜਾਣ ਦਾ ਵਾਅਦਾ ਕੀਤਾ ਗਿਆ |