08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਭਾਰਤ ਵਿਕਾਸ ਪ੍ਰੀਸ਼ਦ ਨੇ ਮਹਿਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 11-03-2026
ਜ਼ੀਰਾ, 10 ਮਾਰਚ (ਪ੍ਰਤਾਪ ਸਿੰਘ ਹੀਰਾ)-ਭਾਰਤ ਵਿਕਾਸ ਪ੍ਰੀਸ਼ਦ ਇਕਾਈ ਜ਼ੀਰਾ ਵਲੋਂ ਜ਼ੀਰਾ ਵਿਖੇ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਨੇਹਾ ਮੋਂਗਾ ਦੇ ਸਮਾਜ ਭਲਾਈ ਕੰਮਾਂ ਨੂੰ ਦੇਖਦੇ ਹੋਏ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨੀਤੂ ਸ਼ਰਮਾ ਪ੍ਰਧਾਨ ਮਹਿਲਾ ਵਿੰਗ ਨੇ ਕਿਹਾ ਕਿ ਮਹਿਲਾਵਾਂ ਸਮਾਜ ਦੀਆਂ ਮਜ਼ਬੂਤ ਨੀਂਹਾਂ ਹਨ | ਉਹਨਾਂ ਦੀ ਹਿੰਮਤ ਅਤੇ ਮਿਹਨਤ ਨਾਲ ਸਮਾਜ ਅਤੇ ਪਰਿਵਾਰ ਅੱਗੇ ਵਧਦਾ ਹੈ | ਇਸ ਮੌਕੇ ਸਤਿੰਦਰ ਸਚਦੇਵਾ ਸਟੇਟ ਕੋਆਰਡੀਨੇਟਰ ਨੇ ਕਿਹਾ ਕਿ ਮਹਿਲਾਵਾਂ ਨੂੰ ਸਨਮਾਨ ਦੇਣ ਨਾਲ ਉਹਨਾਂ ਵਿਚ ਇਕ ਨਵੀਂ ਊਰਜਾ ਅਤੇ ਆਤਮਵਿਸ਼ਵਾਸ ਵਧਦਾ ਹੈ | ਇਸ ਦੌਰਾਨ ਸਤਿੰਦਰ ਸਚਦੇਵਾ ਸਟੇਟ ਕੋਆਰਡੀਨੇਟਰ, ਸੁਖਦੇਵ ਬਿੱਟੂ ਵਿਜ ਪ੍ਰਧਾਨ, ਗੁਰਬਖ਼ਸ਼ ਵਿਜ ਕੈਸ਼ੀਅਰ, ਵਿਜੈ ਮੋਂਗਾ ਵਾਈਸ ਪ੍ਰਧਾਨ, ਤਰਸੇਮ ਜੁਨੇਜਾ ਵਾਈਸ ਪ੍ਰਧਾਨ, ਨੀਤੂ ਸ਼ਰਮਾ ਪ੍ਰਧਾਨ ਮਹਿਲਾ ਵਿੰਗ ਅਤੇ ਗ਼ੌਰੀ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਮਹਿਲਾ ਬੀ.ਐਲ.ਓਜ਼ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਵਿਸ਼ਵ ਪੰਜਾਬੀ ਨਾਰੀ ਸਾਹਿਤਿਕ ਮੰਚ ਵਲੋਂ ਮਹਿਲਾ ਦਿਵਸ 'ਤੇ ਅÏਰਤਾਂ ਦਾ ਸਨਮਾਨ
Ad Position 24