08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸੀ.ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਬੱਚਿਆਂ ਦੇ ਦੰਦਾਂ ਦੀ ਜਾਂਚ ਸੰਬੰਧੀ ਕੈਂਪ <br/>

Ad Position 21
No active advertisement
ਅਜੀਤ ਡੈਸਕ 11-03-2026
ਭਗਤਾ ਭਾਈਕਾ, 10 ਮਾਰਚ (ਸੁਖਪਾਲ ਸਿੰਘ ਸੋਨੀ)-ਸੀ ਐਮ ਐਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਇਲਾਕੇ ਦਾ ਇਕ ਅਜਿਹਾ ਸਕੂਲ ਹੈ, ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਦਾ ਵੀ ਖਾਸ ਧਿਆਨ ਰੱਖਿਆ ਜਾਂਦਾ ਹੈ, ਕਿਉਂਕਿ ਇਕ ਤੰਦਰੁਸਤ ਵਿਦਿਆਰਥੀ ਹੀ ਪੜ੍ਹਾਈ, ਖੇਡਾਂ ਅਤੇ ਹੋਰ ਖੇਤਰਾਂ ਵਿਚ ਆਪਣੀ ਵਧੀਆ ਕਾਰਗੁਜ਼ਾਰੀ ਵਿਖਾ ਸਕਦਾ ਹੈ | ਇਸੇ ਕੜ੍ਹੀ ਤਹਿਤ ਸਕੂਲ ਵਿਚ ਨਰਸਰੀ ਕਲਾਸ ਤੋਂ ਲੈ ਕੇ ਦੂਸਰੀ ਕਲਾਸ ਤੱਕ ਦੇ ਵਿਦਿਆਰਥੀਆਂ ਦਾ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ | ਉਕਤ ਕੈਂਪ ਵਿਚ ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਈਸ਼ ਸਿੰਗਲਾ ਅਤੇ ਡਾਕਟਰ ਵਿਭਾ ਸਿੰਗਲਾ ਦੁਆਰਾ (ਈਸ਼ ਡੈਂਟਲ ਕਲੀਨਿਕ ਕੋਟਕਪੂਰਾ) ਤੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਰਮਨ ਕੁਮਾਰ ਨੇ ਡਾਕਟਰ ਸਾਹਿਬ ਨੂੰ 'ਜੀ ਆਇਆ' ਆਖਿਆ ਅਤੇ ਵਿਦਿਆਰਥੀਆਂ ਨਾਲ ਉਨ੍ਹਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਦੰਦ ਸਾਡੇ ਸਰੀਰ ਦਾ ਅਹਿਮ ਹਿੱਸਾ ਹਨ, ਇਨ੍ਹਾਂ ਦੀ ਦੇਖਭਾਲ ਕਰਨੀ ਅਤੀ ਜ਼ਰੂਰੀ ਹੈ ਇਸ ਲਈ ਸਾਨੂੰ ਦਿਨ ਵਿਚ ਦੋ ਵਾਰ ਸਵੇਰੇ ਅਤੇ ਸ਼ਾਮ ਨੂੰ ਬੁਰਸ਼ ਕਰਨਾ ਚਾਹੀਦਾ ਹੈ ਤਾਂ ਜੋ ਸਾਡੇ ਦੰਦ ਕਟਾਣੂੰਆਂ ਤੋਂ ਰਹਿਤ ਹੋ ਸਕਣ ਅਤੇ ਨਾਲ ਹੀ ਚਾਕਲੇਟ ਅਤੇ ਟਾਫ਼ੀਆਂ ਆਦਿ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਤਾਂ ਜੋ ਸਾਡੇ ਦੰਦ ਮਜ਼ਬੂਤ ਅਤੇ ਠੀਕ ਰਹਿ ਸਕਣ | ਕੈਂਪ ਦੀ ਸਮਾਪਤੀ ਮੌਕੇ ਹਾਜ਼ਰੀਨ ਡਾਕਟਰ ਸਾਹਿਬਾਨਾਂ ਨੂੰ ਸਕੂਲ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਐੱਚ.ਪੀ.ਵੀ. ਵੈਕਸੀਨ ਸੰਬੰਧੀ ਸਮੀਖਿਆ ਮੀਟਿੰਗ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹੇ ਦੀਆਂ 7 ਮਹਿਲਾ ਬੀ.ਐਲ.ਓਜ਼ ਸਨਮਾਨਿਤ <br/>
Ad Position 24