18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਜੀ.ਐਨ.ਐਮ ਅਤੇ ਏ.ਐਨ.ਐਮ ਵਿਚ ਪਹਿਲੇ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਹਰਲੀਨ ਕੌਰ, ਕਮਲਪ੍ਰੀਤ ਕੌਰ ਤੇ ਹਰਪ੍ਰੀਤ ਕੌਰ ਅਤੇ ਰਾਜਵਿੰਦਰ ਕੌਰ, ਸ਼ਿਖਾ ਤੇ ਰਮਨਦੀਪ ਕੌਰ | <br/> 12-03-2026
ਫ਼ਿਰੋਜ਼ਪੁਰ, 11 ਮਾਰਚ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇ ਵਾਲਾ ਦੇ ਜੀ.ਐਨ.ਐਮ ਅਤੇ ਏ.ਐਨ.ਐਮ ਪਹਿਲੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਜੀ.ਐਨ.ਐਮ ਵਿਚ ਹਰਲੀਨ ਕੌਰ ਸਪੁੱਤਰੀ ਗੁਰਮੇਲ ਸਿੰਘ ਨੇ ਪਹਿਲਾ, ਕਮਲਪ੍ਰੀਤ ਕੌਰ ਸਪੁੱਤਰੀ ਕੁਲਵਿੰਦਰ ਸਿੰਘ ਨੇ ਦੂਜਾ ਅਤੇ ਹਰਪ੍ਰੀਤ ਕੌਰ ਸਪੁੱਤਰੀ ਗੁਰਬਿੰਦਰ ਸਿੰਘ ਨੇ ਤੀਜਾ ਸਥਾਨ ਜਦੋਂ ਕਿ ਏ.ਐਨ.ਐਮ ਵਿਚ ਰਾਜਵਿੰਦਰ ਕੌਰ ਸਪੁੱਤਰੀ ਜਗਸੀਰ ਸਿੰਘ ਨੇ ਪਹਿਲਾ, ਸ਼ਿਖਾ ਸਪੁੱਤਰੀ ਅਸ਼ਵਨੀ ਕੁਮਾਰ ਨੇ ਦੂਜਾ ਅਤੇ ਰਮਨਦੀਪ ਕੌਰ ਸਪੁੱਤਰੀ ਸਤਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਧਰਮਪਾਲ ਬਾਂਸਲ ਸੰਸਥਾਪਕ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ, ਹਾਰਮਨੀ ਆਯੁਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਲੋਂ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀ ਅਤੇ ਅਧਿਆਪਕ ਦੋਵੇਂ ਵਧਾਈ ਦੇ ਪਾਤਰ ਹਨ | ਉਨ੍ਹਾਂ ਕਿਹਾ ਕਿ ਪੜ੍ਹਾਈ ਮਨੁੱਖ ਦਾ ਤੀਜਾ ਨੇਤਰ ਹੈ | ਪੜ੍ਹਾਈ ਦੁਨੀਆ ਵਿਚ ਅਗਾਂਹ ਵਧਣ ਤੇ ਗਿਆਨਵਾਨ ਬਣਾ ਕੇ ਜ਼ਿੰਦਗੀ ਵਿਚ ਅੱਗੇ ਵਧਣ ਦੇ ਕਾਬਲ ਬਣਾਉਂਦੀ ਹੈ | ਅੱਜ ਦੇ ਮਾਡਰਨ ਯੁੱਗ ਵਿੱਚ ਪੜ੍ਹਾਈ ਹੀ ਮਨੁੱਖ ਦੀ ਸੱਚੀ ਦੋਸਤ ਹੈ | ਉਨ੍ਹਾਂ ਵਲੋਂ ਸਮੇਂ ਸਮੇਂ 'ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾਂਦੇ ਹਨ | ਜਿਸ ਦੇ ਨਤੀਜੇ ਵਜੋਂ ਉਹਨਾਂ ਵਲੋਂ ਸਿੱਖਿਆ ਦੇ ਖੇਤਰ ਵਿਚ ਆਪਣੀ ਇਕ ਵੱਖਰੀ ਪਛਾਣ ਕਾਇਮ ਕੀਤੀ ਹੈ | ਪਿ੍ੰਸੀਪਲ ਸੁਖਦੀਪ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਟਾਫ ਅਤੇ ਬੱਚਿਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਉਹਨਾਂ ਵਲੋਂ ਸਟਾਫ ਅਤੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਗਿਆ ਤਾਂ ਜੋ ਹੋਰ ਵੀ ਵਧੀਆ ਨਤੀਜੇ ਲਿਆਂਦੇ ਜਾ ਸਕਣ | ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਪਿਛਲੇ ਲਗਭਗ 16 ਸਾਲਾਂ ਤੋਂ ਮੈਡੀਕਲ ਖੇਤਰ ਵਿਚ, ਬੱਚਿਆਂ ਨੂੰ ਨਰਸਿੰਗ ਕਿੱਤੇ ਦੇ ਨਾਲ-ਨਾਲ ਸਮਾਜ ਵਿਚ ਵਿਚਰਨ ਦੀ ਸਿੱਖਿਆ ਦਿੰਦਾ ਰਿਹਾ ਹੈ ਅਤੇ ਸਟਾਫ ਦੀ ਮਿਹਨਤ ਸਦਕਾ ਤਰੱਕੀ ਕਰ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹੈ | ਇਸ ਮੌਕੇ ਸਮੂਹ ਕਾਲਜ ਸਟਾਫ ਡਾ: ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਪਾਲ ਕੌਰ , ਪਿ੍ੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਅਮਨਦੀਪ ਕੌਰ, ਕੋਮਲਜੀਤ ਕੌਰ, ਮਮਤਾ, ਅਮਨਦੀਪ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਆਂਚਲ ਆਦਿ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸ਼ਾਂਤਮਈ ਪ੍ਰਦਰਸ਼ਨ ਉੱਤੇ ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਮਾਰਨਾ ਮੰਦਭਾਗਾ-ਭੁੱਲ... ਅਗਲੀ ਖ਼ਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ <br...
Ad Position 24