18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸ਼ਾਂਤਮਈ ਪ੍ਰਦਰਸ਼ਨ ਉੱਤੇ ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਮਾਰਨਾ ਮੰਦਭਾਗਾ-ਭੁੱਲਰ <br/>

Ad Position 21
No active advertisement
ਅਜੀਤ ਡੈਸਕ 12-03-2026
ਜ਼ੀਰਾ, 11 ਮਾਰਚ (ਪ੍ਰਤਾਪ ਸਿੰਘ ਹੀਰਾ)-ਬੀਤੇ ਦਿਨੀਂ ਮੁਹਾਲੀ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰ ਯੂਨੀਅਨ ਵਲੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸ਼ਾਂਤਮਈ ਧਰਨੇ ਉੱਤੇ ਪੰਜਾਬ ਪੁਲਿਸ ਵਲੋਂ ਅੱਥਰੂ ਗੈੱਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਮਾਰਨਾ ਬਹੁਤ ਮੰਦਭਾਗਾ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੀ.ਐਸ.ਈ.ਬੀ ਫੈਡਰੇਸ਼ਨ ਦੇ ਸੀਨੀਅਰ ਆਗੂ ਬਲਕਾਰ ਸਿੰਘ ਭੁੱਲਰ ਨੇ ਪੈੱ੍ਰਸ ਨੋਟ ਜਾਰੀ ਕਰਦਿਆਂ ਕੀਤਾ | ਉਹਨਾਂ ਕਿਹਾ ਕਿ ਮੁਲਾਜ਼ਮ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਧਰਨਾ ਕਰ ਰਹੇ ਸਨ | ਜੋ ਉਹਨਾਂ ਦਾ ਹੱਕ ਹੈ, ਪਰ ਪੰਜਾਬ ਸਰਕਾਰ ਨੇ ਪੁਲਿਸ ਰਾਹੀਂ ਉਹਨਾਂ ਉੱਤੇ ਅੱਥਰੂ ਗੈੱਸ ਛੱਡੀ ਗਈ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕਰਕੇ ਉਹਨਾਂ ਦੀਆਂ ਪਗਾਂ ਉਤਾਰੀਆਂ ਗਈਆਂ | ਉਹਨਾਂ ਕਿਹਾ ਕਿ 2027 'ਚ ਮੁਲਾਜ਼ਮ ਅਤੇ ਪੈਨਸ਼ਨਰ ਇਹ ਸਰਕਾਰ ਦੀ ਭਾਜੀ ਜ਼ਰੂਰ ਮੋੜਨਗੇ | ਉਹਨਾਂ ਮੰਗ ਕੀਤੀ ਕਿ ਪੰਜਾਬ ਦੇ ਸਾਰੇ ਵਿਭਾਗਾਂ ਬੋਰਡਾਂ ਨਿਗਮਾਂ ਦੇ ਸਮੂਹ ਕੱਚੇ ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਤੇ ਭੱਤਿਆਂ ਨਾਲ ਰੈਗੂਲਰ ਕੀਤਾ ਜਾਵੇ | ਇਸ ਮੌਕੇ ਉਹਨਾਂ ਦੇ ਨਾਲ ਸੁਖਦੇਵ ਸਿੰਘ ਬੱਗੀ ਪਤਨੀ, ਮੋਹਣ ਸਿੰਘ ਗਾਦੜੀ ਵਾਲਾ ਮੀਤ ਪ੍ਰਧਾਨ ,ਜਸਵੰਤ ਸਿੰਘ ਸਰਾਂ, ਸੁਰਜੀਤ ਸਿੰਘ ਗਿੱਲ ਮੀਤ ਪ੍ਰਧਾਨ ,ਸਰਵਨ ਸਿੰਘ ਜੇਈ, ਮਨਿੰਦਰ ਸਿੰਘ ਸੁੱਖੇਵਾਲਾ, ਬਲਦੇਵ ਸਿੰਘ ਮੋਗਾ ਸੀਨੀਅਰ ਸਰਕਲ ਫ਼ਿਰੋਜ਼ਪੁਰ ਆਦਿ ਬਿਜਲੀ ਮੁਲਾਜ਼ਮ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਸਮਗਲਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ <br/>... ਅਗਲੀ ਖ਼ਬਰ ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24