18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੰਜਾਬ ਸਰਕਾਰ ਵਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਸਮਗਲਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ <br/>

Ad Position 21
No active advertisement
ਅਜੀਤ ਡੈਸਕ 12-03-2026
ਗੁਰੂਹਰਸਹਾਏ, 11 ਮਾਰਚ (ਕਪਿਲ ਕੰਧਾਰੀ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਦੂਜੇ ਪੜਾਅ ਤਹਿਤ ਚਲਾਈ ਜਾ ਰਹੀ ਮੁਹਿੰਮ Tਯੁੱਧ ਨਸ਼ਿਆਂ ਵਿਰੁੱਧUਦੇ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਵਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਇਸੇ ਕੜੀ ਦੇ ਤਹਿਤ ਪ੍ਰਸ਼ਾਸਨ ਨੇ ਇਕ ਹੋਰ ਨਸ਼ਾ ਸਮਗਲਰ ਦੇ ਘਰ ਉੱਤੇ ਕਾਰਵਾਈ ਕਰਦਿਆਂ ਪੀਲਾ ਪੰਜਾ ਚਲਾ ਦਿੱਤਾ ਅਤੇ ਅੱਜ ਪਿੰਡ ਛਾਂਗਾ ਰਾਏ ਹਿਠਾੜ ਵਿਚ ਰਹਿੰਦੇ ਕਥਿਤ ਨਸ਼ਾ ਸਮਗਲਰ ਹਰਜਿੰਦਰ ਸਿੰਘ ਪੁੱਤਰ ਬੱਗਾ ਸਿੰਘ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਐਸ.ਪੀ.ਡੀ ਮਨਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਇਸ ਦੌਰਾਨ ਸਬ ਡਿਵੀਜ਼ਨ ਗੁਰੂਹਰਸਹਾਏ ਦੇ ਡੀ.ਐਸ.ਪੀ ਰਾਜਵੀਰ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਜਗਦੀਪ ਸਿੰਘ ਥਾਣਾ ਲੱਖੋ ਕੇ ਬਹਿਰਾਮ ਦੇ ਥਾਣਾ ਮੁਖੀ ਭਾਰੀ ਪੁਲਿਸ ਫੋਰਸ ਦੇ ਨਾਲ ਮੌਕੇ 'ਤੇ ਮੌਜੂਦ ਰਹੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸ.ਪੀ.ਡੀ ਮਨਜੀਤ ਸਿੰਘ ਅਤੇ ਡੀ.ਐਸ.ਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਪੁੱਤਰ ਬੱਗਾ ਸਿੰਘ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰਦਾ ਸੀ ਅਤੇ ਉਸ ਦੇ ਖ਼ਿਲਾਫ਼ ਪਹਿਲਾਂ ਵੀ 5 ਦੇ ਕਰੀਬ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਉਸ ਨੇ ਨਸ਼ੇ ਦੀ ਕਮਾਈ ਨਾਲ ਸਰਕਾਰੀ ਜਗ੍ਹਾ ਉੱਪਰ ਗ਼ੈਰਕਾਨੰੂਨੀ ਤੌਰ 'ਤੇ ਇਹ ਘਰ ਤਿਆਰ ਕੀਤਾ ਹੋਇਆ ਸੀ | ਪ੍ਰਸ਼ਾਸਨ ਵਲੋਂ ਲੋੜੀਂਦੀ ਮਨਜ਼ੂਰੀ ਲੈਣ ਤੋਂ ਬਾਅਦ ਹੀ ਅੱਜ ਇਹ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਨਸ਼ੇ ਦੀ ਕਮਾਈ ਨਾਲ ਬਣਾਈ ਗਈ ਗੈਰਕਾਨੂੰਨੀ ਜਾਇਦਾਦ ਖ਼ਿਲਾਫ਼ ਅੱਗੇ ਵੀ ਇਸੇ ਤਰ੍ਹਾਂ ਦੀ ਸਖ਼ਤ ਕਾਰਵਾਈ ਜਾਰੀ ਰਹੇਗੀ | ਉੱਧਰ ਦੂਜੇ ਪਾਸੇ ਹਰਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਦੀ ਕਾਰਵਾਈ 'ਤੇ ਸਵਾਲ ਉਠਾਏ ਹਨ | ਪਰਿਵਾਰ ਦਾ ਕਹਿਣਾ ਹੈ ਕਿ ਇਹ ਘਰ ਲਗਭਗ 20 ਸਾਲ ਪਹਿਲਾਂ ਆਪਣੀ ਜ਼ਮੀਨ ਵੇਚ ਕੇ ਬਣਾਇਆ ਗਿਆ ਸੀ ਅਤੇ ਇਸ ਦਾ ਨਸ਼ੇ ਦੀ ਕਮਾਈ ਨਾਲ ਕੋਈ ਸੰਬੰਧ ਨਹੀਂ ਹੈ | ਫ਼ਿਲਹਾਲ ਇਸ ਕਾਰਵਾਈ ਨੂੰ ਲੈ ਕੇ ਇਲਾਕੇ ਵਿਚ ਚਰਚਾ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਮੱਲਾਂਵਾਲਾ ਦੇ ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਸਾੜਿਆ ਪੁਤਲਾ <br/> ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸ਼ਾਂਤਮਈ ਪ੍ਰਦਰਸ਼ਨ ਉੱਤੇ ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਮਾਰਨਾ ਮੰਦਭਾਗਾ-ਭੁੱਲ...
Ad Position 24