18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮੱਲਾਂਵਾਲਾ ਦੇ ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਸਾੜਿਆ ਪੁਤਲਾ <br/>

Ad Position 21
No active advertisement
ਅਜੀਤ ਡੈਸਕ 12-03-2026
ਮੱਲਾਂਵਾਲਾ, 11 ਮਾਰਚ(ਬਲਬੀਰ ਸਿੰਘ ਜੋਸਨ)-ਨਗਰ ਪੰਚਾਇਤ ਮੱਲਾਂਵਾਲਾ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ | ਸਫ਼ਾਈ ਸੇਵਕ ਯੂਨੀਅਨ ਮੱਲ੍ਹਾਂ ਵਾਲਾ ਦੇ ਆਗੂਆਂ ਨੇ ਦੱਸਿਆ ਕਿ ਮਿੳਾੂਸੀਪਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪਹਿਲਾਂ ਵੀ ਸਾਡੇ ਆਗੂਆਂ ਨੇ ਸਥਾਨਕ ਸਰਕਾਰ ਵਿਭਾਗ ਦੇ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਪਰ ਕੋਈ ਹੱਲ ਨਹੀਂ ਨਿਕਲਿਆ | ਉਹਨਾਂ ਕਿਹਾ ਕਿ ਸਰਕਾਰ ਵਲੋਂ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ | ਜਿਸ ਕਾਰਨ ਮੁਲਾਜ਼ਮ ਜਥੇਬੰਦੀਆਂ ਵਲੋਂ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ | ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਵੱਖ-ਵੱਖ ਯੂਨੀਅਨਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜੇ ਗਏ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਹੈ ਕਿ ਜੇਕਰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਭਰ ਦੇ ਮਿੳਾੂਸੀਪਲ ਮੁਲਾਜ਼ਮ 6 ਮਈ 2026 ਤੋਂ ਅਣਮਿਥੇ ਸਮੇਂ ਲਈ ਕੰਮ ਛੱਡ ਹੜਤਾਲ ਸ਼ੁਰੂ ਕਰਨ ਲਈ ਮਜਬੂਰ ਹੋਣਗੇ |


Ad Position 22
No active advertisement
ਪਿਛਲੀ ਖ਼ਬਰ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦਾਂ ਦੀ ਯਾਦ 'ਚ ਵਿਸ਼ਾਲ ਸ਼ਹੀਦੀ ਸਮਾਗਮ ਸੰਬੰਧੀ ਡੀ. ਸੀ. ਨੇ ਅਧਿਕਾਰੀਆਂ ਨਾਲ ਕ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਸਮਗਲਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ <br/>...
Ad Position 24