19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਡਿਪਟੀ ਕਮਿਸ਼ਨਰ ਵਲੋਂ ਗੈਸ ਅਤੇ ਪੈਟਰੋਲ/ਡੀਜ਼ਲ ਦੇ ਸਬੰਧ ਵਿਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 12-03-2026
ਫ਼ਿਰੋਜ਼ਪੁਰ, 11 ਮਾਰਚ (ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਪਲਾਈ ਅਫਸਰ, ਸੇਲ ਅਫਸਰ (ਆਈ.ਓ.ਸੀ.ਐੱਲ) ਅਤੇ ਸਮੂਹ ਗੈੱਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਖਾੜੀ ਖੇਤਰ ਵਿਚ ਪੈਦਾ ਹੋਏ ਤਣਾਅ ਪੂਰਨ ਹਾਲਤਾਂ ਕਾਰਨ ਘਰੇਲੂ ਗੈੱਸ ਸਪਲਾਈ ਅਤੇ ਪੈਟਰੋਲ ਡੀਜ਼ਲ ਦੀ ਉਪਲਬਧਤਾ ਦੇ ਸਬੰਧ ਵਿਚ ਵਿਚਾਰ ਚਰਚਾ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਆਮ ਜਨਤਾ ਨੂੰ ਕਿਸੇ ਤਰ੍ਹਾਂ ਵੀ ਘਬਰਾਉਣ ਦੀ ਲੋੜ ਨਹੀਂ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਕੋਲ ਘਰੇਲੂ ਸਿਲੰਡਰ ਅਤੇ ਪੈਟਰੋਲ/ਡੀਜ਼ਲ ਲੋੜੀਂਦੀ ਮਾਤਰਾ ਵਿਚ ਉਪਲਬਧ ਹੈ | ਇਸ ਸਬੰਧੀ ਆਮ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਸਹੀ ਜਾਣਕਾਰੀ ਦੇ ਆਧਾਰ 'ਤੇ ਹੀ ਕਦਮ ਚੁੱਕਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਕਈ ਥਾਵਾਂ 'ਤੇ ਇਹ ਵੇਖਿਆ ਗਿਆ ਹੈ ਕਿ ਕੁਝ ਲੋਕ ਅਫ਼ਵਾਹਾਂ ਦੇ ਕਾਰਨ ਪੈਟਰੋਲ ਪੰਪਾਂ ਅਤੇ ਗੈੱਸ ਏਜੰਸੀਆਂ 'ਤੇ ਲੋੜ ਤੋਂ ਵੱਧ ਗੈੱਸ ਸਿਲੰਡਰਾਂ ਅਤੇ ਪੈਟਰੋਲ/ਡੀਜ਼ਲ ਦੀ ਖ਼ਰੀਦ ਕਰ ਰਹੇ ਹਨ | ਇਹ ਹਾਲਾਤ ਨਾ ਸਿਰਫ਼ ਆਮ ਜਨਤਾ ਲਈ ਮੁਸ਼ਕਿਲ ਪੈਦਾ ਕਰਦੇ ਹਨ ਸਗੋਂ ਸਪਲਾਈ ਪ੍ਰਬੰਧ 'ਤੇ ਵੀ ਬੇਲੋੜਾ ਦਬਾਅ ਪੈਂਦਾ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈੱਸ ਦੀ ਖ਼ਰੀਦ ਸਿਰਫ਼ ਆਪਣੀ ਲੋੜ ਮੁਤਾਬਿਕ ਹੀ ਕਰਨ | ਉਨ੍ਹਾਂ ਕਿਹਾ ਕਿ ਬਿਨਾਂ ਲੋੜ ਦੇ ਸਟਾਕ ਇਕੱਠਾ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵਲੋਂ ਕਿਸੇ ਵੀ ਤਰ੍ਹਾਂ ਦੀ ਗ਼ਲਤ ਅਫ਼ਵਾਹ ਜਾਂ ਕਾਲਾ ਬਾਜ਼ਾਰੀ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਕਿਸਮ ਦੀ ਅਫ਼ਵਾਹ ਜਾਂ ਗ਼ਲਤ ਜਾਣਕਾਰੀ ਸੋਸ਼ਲ ਮੀਡੀਆ 'ਤੇ ਨਾ ਫੈਲਾਉਣ | ਜੇਕਰ ਕੋਈ ਮਹੱਤਵਪੂਰਨ ਜਾਣਕਾਰੀ ਹੋਵੇਗੀ ਤਾਂ ਉਹ ਸਰਕਾਰੀ ਸਰੋਤਾਂ ਰਾਹੀਂ ਹੀ ਜਾਰੀ ਕੀਤੀ ਜਾਵੇਗੀ | ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਜ਼ਰੂਰਤ ਤੋਂ ਜ਼ਿਆਦਾ ਗੈੱਸ ਤੇ ਪੈਟਰੋਲ/ਡੀਜ਼ਲ ਇਕੱਠਾ ਨਾ ਕਰਨ ਤਾਂ ਜੋ ਸਪਲਾਈ ਪ੍ਰਬੰਧ ਸੁਚੱਜੇ ਢੰਗ ਨਾਲ ਜਾਰੀ ਰਹੇ ਅਤੇ ਕਿਸੇ ਵੀ ਅਣਚਾਹੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਪਲਾਈ ਅਫ਼ਸਰ ਜਤਿਨ ਵਰਮਾ ਤੋਂ ਇਲਾਵਾ ਵੱਖ-ਵੱਖ ਗੈੱਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਦੇ ਮਾਲਕ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਛੱਤਾਂ 'ਤੋਂ ਘਰਾਂ ਵਿਚ ਪੁੱਜੇ ਚੋਰ, ਦੋ ਘਰਾਂ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦਾਂ ਦੀ ਯਾਦ 'ਚ ਵਿਸ਼ਾਲ ਸ਼ਹੀਦੀ ਸਮਾਗਮ ਸੰਬੰਧੀ ਡੀ. ਸੀ. ਨੇ ਅਧਿਕਾਰੀਆਂ ਨਾਲ ਕ...
Ad Position 24