19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਡੀਸੀ ਮਾਡਲ ਸਕੂਲ 'ਚ ਕੌਸ਼ਲ ਸਿੱਖਿਆ ਤੇ ਸਮਰੱਥਾ ਨਿਰਮਾਣ ਵਰਕਸ਼ਾਪ ਆਯੋਜਿਤ

Ad Position 21
No active advertisement
ਅਜੀਤ ਡੈਸਕ 12-03-2026
ਫਿਰੋਜ਼ਪੁਰ, 11 ਮਾਰਚ (ਗੁਰਿੰਦਰ ਸਿੰਘ)-ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਤੋਂ ਇਲਾਵਾ ਕੌਸ਼ਲ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਸੀ.ਬੀ.ਐੱਸ.ਈ ਦੇ ਨਿਰਦੇਸ਼ਾਂ ਅਨੁਸਾਰ ਡੀਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਮਰੱਥਾ ਨਿਰਮਾਣ ਪ੍ਰੋਗਰਾਮ ਤਹਿਤ ਕੌਸ਼ਲ ਸਿੱਖਿਆ-ਕੌਸ਼ਲ ਬੋਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਵਿਚ ਵੱਖ-ਵੱਖ ਸਕੂਲਾਂ ਦੇ ਸਿੱਖਿਆ ਸ਼ਾਸਤਰੀਆਂ ਨੇ ਭਾਗ ਲਿਆ | ਵਰਕਸ਼ਾਪ ਵਿਚ ਡੀਏਵੀ ਕਾਲਜ ਆਫ਼ ਐਜੂਕੇਸ਼ਨ, ਅਬੋਹਰ ਦੇ ਡਾ. ਅਜੈ ਖੋਸਲਾ ਨੇ ਸਰੋਤ ਵਿਅਕਤੀ ਵਜੋਂ ਹਿੱਸਾ ਲਿਆ | ਇਸ ਦੌਰਾਨ ਡੀਸੀ ਮਾਡਲ ਸਕੂਲ ਦੀ ਪਿ੍ੰਸੀਪਲ ਯਾਚਨਾ ਚਾਵਲਾ ਨੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੁਨਰ ਸਿੱਖਿਆ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਸੀ.ਬੀ.ਐੱਸ.ਈ ਸਕਿੱਲ ਐਜੂਕੇਸ਼ਨ ਦੇ ਵਧੀਕ ਡਾਇਰੈਕਟਰ ਰਵਿੰਦਰ ਪਾਲ ਸਿੰਘ ਵਰਚੂਅਲ ਤੌਰ 'ਤੇ ਵਰਕਸ਼ਾਪ ਨਾਲ ਜੁੜੇ ਰਹੇ, ਜਦਕਿ ਡੀ.ਸੀ.ਐਮ ਗਰੁੱਪ ਦੀ ਸੀਨੀਅਰ ਡਾਇਰੈਕਟਰ ਡਾ. ਰਾਗਿਨੀ ਗੁਪਤਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਯਾਚਨਾ ਚਾਵਲਾ ਨੇ ਕਿਹਾ ਕਿ ਭਾਰਤ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਤਹਿਤ ਵਿਦਿਆਰਥੀਆਂ ਲਈ ਪਾਠਕ੍ਰਮ ਸਿੱਖਿਆ ਦੇ ਨਾਲ-ਨਾਲ ਵਿਵਹਾਰਿਕ ਗਿਆਨ ਅਤੇ ਹੁਨਰ ਵਿਕਾਸ ਵੀ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਵਿਚ ਕੋਈ ਨਾ ਕੋਈ ਖ਼ਾਸ ਪ੍ਰਤਿਭਾ ਹੁੰਦੀ ਹੈ | ਜਿਸ ਨੰੂ ਨਿਖਾਰ ਕੇ ਉਸਨੂੰ ਭਵਿੱਖ ਦੀਆਂ ਚੁਨੌਤੀਆਂ ਦਾ ਡਟ ਕੇ ਸਾਹਮਣਾ ਕਰਨ ਯੋਗ ਬਣਾਇਆ ਜਾ ਸਕਦਾ ਹੈ | ਡਾ. ਅਜੈ ਖੋਸਲਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡੀ ਨੌਜਵਾਨ ਆਬਾਦੀ ਵਾਲਾ ਦੇਸ਼ ਬਣ ਚੁੱਕਾ ਹੈ ਅਤੇ ਇਸ ਲਈ ਵਿਦਿਆਰਥੀ ਜੀਵਨ ਤੋਂ ਹੀ ਨੌਜਵਾਨਾਂ ਨੂੰ ਕੌਸ਼ਲ ਸਿੱਖਿਆ ਦੇਣਾ ਸਮੇਂ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਸੀ.ਬੀ.ਐੱਸ.ਈ ਆਪਣੇ ਪਾਠਕ੍ਰਮ ਵਿਚ ਅਜਿਹੀ ਸਿੱਖਿਆ ਨੂੰ ਤਰਜੀਹ ਦੇ ਰਿਹਾ ਹੈ ਜੋ ਵਿਦਿਆਰਥੀਆਂ ਦੇ ਭਵਿੱਖ ਦੇ ਪੇਸ਼ੇਵਰ ਜੀਵਨ ਵਿਚ ਲਾਭਕਾਰੀ ਸਾਬਤ ਹੋਵੇ | ਉਨ੍ਹਾਂ ਇਹ ਵੀ ਕਿਹਾ ਕਿ ਬੇਰੁਜ਼ਗਾਰੀ ਨੂੰ ਘਟਾਉਣ ਲਈ ਸਕੂਲ ਪੱਧਰ ਤੋਂ ਹੀ ਬੱਚਿਆਂ ਨੂੰ ਹੁਨਰਮੰਦ ਬਣਾਉਣਾ ਲਾਜ਼ਮੀ ਹੈ ਅਤੇ ਅਧਿਆਪਕਾਂ ਨੂੰ ਇਸ ਲਈ ਸਮੇਂ-ਸਮੇਂ 'ਤੇ ਵਰਕਸ਼ਾਪਾਂ ਅਤੇ ਹੁਨਰ ਮੇਲੇ ਆਯੋਜਿਤ ਕਰਨੇ ਚਾਹੀਦੇ ਹਨ | ਵਰਕਸ਼ਾਪ ਦੌਰਾਨ ਸਿੱਖਿਆ ਸ਼ਾਸਤਰੀਆਂ ਨੂੰ ਕੁਝ ਪ੍ਰੋਜੈਕਟ ਵੀ ਦਿੱਤੇ ਗਏ | ਜਿਨ੍ਹਾਂ ਨੂੰ ਉਨ੍ਹਾਂ ਨੇ ਮੌਕੇ 'ਤੇ ਹੀ ਤਿਆਰ ਕੀਤਾ | ਅਧਿਆਪਕਾਂ ਨੇ ਵਚਨ ਦਿੱਤਾ ਕਿ ਉਹ ਆਪਣੇ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਹੁਨਰ ਸਿੱਖਿਆ ਵੱਲ ਪ੍ਰੇਰਿਤ ਕਰਨਗੇ ਅਤੇ ਇਸ ਪ੍ਰਤੀ ਉਨ੍ਹਾਂ ਦੀ ਰੁਚੀ ਵਧਾਉਣਗੇ | ਅਖੀਰ ਵਿਚ ਪਿ੍ੰਸੀਪਲ ਯਾਚਨਾ ਚਾਵਲਾ ਨੇ ਸਾਰੇ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸਿੰਘਾਂ ਦੀ ਯਾਦ ਵਿਚ ਪਾਰਕ 'ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ -ਮਾਮਲਾ ਨਵੇਂ ਬਣੇ ਬੱਸ ਸਟੈਂਡ ਦੇ ਸ਼ੁਰੂ ਨਾ ਹੋਣ ਦਾ- ਕਰੋੜਾਂ ਦੀ ਲਾਗਤ ਨਾਲ ਫ਼ਾਜ਼ਿਲਕਾ ਅੰਦਰ ਬਣੇ ਨਵੇਂ ਬੱਸ ਸਟੈਂਡ...
Ad Position 24