19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਭਾਜਪਾ ਦੀ ਮੋਗਾ ਰੈਲੀ ਆਗਾਮੀ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨੇ੍ਹਗੀ : ਹਰਦੇਵ ਮੇਘਵਾਲ <br/>

Ad Position 21
No active advertisement
ਅਜੀਤ ਡੈਸਕ 12-03-2026
ਅਬੋਹਰ, 11 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੇ ਮੋਗਾ ਜ਼ਿਲੇ੍ਹ ਵਿਚ ਕੀਤੀ ਜਾ ਰਹੀ 14 ਮਾਰਚ ਨੂੰ ਬਦਲਾਅ ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ, ਜਿਸ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਪਹੁੰਚ ਕੇ ਪੰਜਾਬ ਵਿਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਦਾ ਵਿਚ ਬਦਲਾਅ ਦਾ ਮੁੱਢ ਬੰਨ੍ਹਣਗੇ | ਉਕਤ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਬੱਲੂਆਣਾ ਹਲਕੇ ਤੋਂ ਸੀਨੀਅਰ ਭਾਜਪਾ ਆਗੂ ਹਰਦੇਵ ਮੇਘਵਾਲ ਨੇ ਗੱਲਬਾਤ ਕਰਦੇ ਹੋਏ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਉਹ ਲਗਾਤਾਰ ਬੱਲੂਆਣਾ ਹਲਕੇ ਵਿਚ ਪਾਰਟੀ ਵਰਕਰਾਂ ਨੂੰ ਰੈਲੀ ਲਈ ਲਾਮਬੰਦ ਕਰ ਰਹੇ ਹਨ ਜਦ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਦੇਖ ਰੇਖ ਹੇਠ ਉਨ੍ਹਾਂ ਦੀ ਵਰਕਰਾਂ ਨੂੰ ਬੱਸਾਂ ਵਿਚ ਲਿਆਉਣ ਦੀ ਵਿਸ਼ੇਸ਼ ਡਿਊਟੀ ਲਗਾਈ ਗਈ ਹੈ | ਜਿਸ ਤਹਿਤ ਉਹ ਲਗਾਤਾਰ ਬੱਲੂਆਣਾ ਹਲਕੇ ਦੇ ਹਰ ਪਿੰਡ ਵਿਚ ਪਾਰਟੀ ਵਰਕਰਾਂ ਨਾਲ ਰਾਬਤਾ ਕਰਦੇ ਹੋਏ ਰੈਲੀ 'ਤੇ ਜਾਣ ਬਾਬਤ ਤਿਆਰੀਆਂ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਮੋਗਾ ਰੈਲੀ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਵਿਚ ਬਦਲਾਅ ਦੇ ਤੌਰ 'ਤੇ ਅਹਿਮ ਰੈਲੀ ਮੰਨੀ ਜਾ ਰਹੀ ਹੈ, ਜਿੱਥੋਂ ਵਿਧਾਨ ਸਭਾ ਚੋਣਾਂ ਦਾ ਆਗਾਜ਼ ਹੋਵੇਗਾ ਅਤੇ ਯਕੀਨਨ ਪੰਜਾਬ ਵਿਚ ਇਸ ਵਾਰ ਨਿਰੋਲ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕੇਰੀਆਂ ਵਿਖੇ ਜੈ ਭੋਮਿਆ ਸਪੋਰਟਸ ਕਲੱਬ ਨੇ ਵਾਲੀਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਮੋਗਾ ਰੈਲੀ ਨੂੰ ਲੈ ਕੇ ਭਾਜਪਾ ਮੁੱਦਕੀ ਮੰਡਲ ਦੀ ਮੀਟਿੰਗ ਹੋਈ
Ad Position 24