19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਦੇ ਵਿਦਿਆਰਥੀਆਂ ਨੇ ਕੇਕਿੰਗ ਅਤੇ ਕੈਨੋਇੰਗ 'ਚ ਜਿੱਤੇ 18 ਤਗਮੇ <br/>

Ad Position 21
No active advertisement
ਅਜੀਤ ਡੈਸਕ 12-03-2026
ਫ਼ਾਜ਼ਿਲਕਾ, 11 ਮਾਰਚ (ਅਮਰਜੀਤ ਸ਼ਰਮਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸੁਖਨਾ ਝੀਲ ਵਿਖੇ ਕਰਵਾਏ ਗਏ ਇੰਟਰ-ਕਾਲਜ ਕੇਕਿੰਗ ਅਤੇ ਕੈਨੋਇੰਗ ਟੂਰਨਾਮੈਂਟ ਵਿਚ ਇਲਾਕੇ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਫ਼ਾਜ਼ਿਲਕਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਚਾਂਦੀ ਅਤੇ 15 ਕਾਂਸੀ ਦੇ ਤਗਮੇ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ | ਕਾਲਜ ਦੇ ਸਹਾਇਕ ਪ੍ਰੋਫੈਸਰ ਨਵਦੀਪ ਕੁਮਾਰ ਅਤੇ ਪ੍ਰੋਫੈਸਰ ਹਰਅਵਤਾਰ ਸਿੰਘ ਨੇ ਦੱਸਿਆ ਕਿ 1000 ਮੀਟਰ ਕੇਕਿੰਗ ਵਿਚ ਪਰਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ | ਇਸੇ ਤਰ੍ਹਾਂ 200 ਮੀਟਰ ਕੇਕਿੰਗ ਵਿਚ ਜਸਵਿੰਦਰ ਸਿੰਘ ਨੇ ਇਕ ਹੋਰ ਚਾਂਦੀ ਦਾ ਮੈਡਲ ਹਾਸਲ ਕੀਤਾ | ਕੇਕਿੰਗ ਦੇ 1000 ਮੀਟਰ ਅਤੇ 500 ਮੀਟਰ ਮੁਕਾਬਲਿਆਂ ਵਿਚ ਪਰਵਿੰਦਰ ਸਿੰਘ, ਜਸਵਿੰਦਰ ਸਿੰਘ, ਪੱਪੀ ਸਿੰਘ ਅਤੇ ਸੁਮਿਤ ਦੀ ਟੀਮ ਨੇ ਕਾਂਸੀ ਦੇ ਤਗਮੇ ਜਿੱਤੇ | ਕੈਨੋਇੰਗ ਮੁਕਾਬਲਿਆਂ ਵਿਚ ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਹਰਦੀਪ ਸਿੰਘ ਅਤੇ ਨਾਨਕ ਸਿੰਘ ਨੇ ਵੱਖ-ਵੱਖ ਕੈਟਾਗਰੀਆਂ ਵਿਚ ਕਾਂਸੀ ਦੇ ਤਗਮੇ ਹਾਸਲ ਕੀਤੇ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ.ਰਚਨਾ ਮਹਿਰੋਕ ਨੇ ਜੇਤੂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਕੇ ਦੇਸ਼ ਦੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸੱਭਿਆਚਾਰਕ ਮੰਚ ਨੇ ਇਲਾਕੇ ਵਿਚ ਨਾਮਣਾ ਖੱਟਣ ਵਾਲੀਆਂ ਔਰਤਾਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਪਿੰਡ ਕੇਰੀਆਂ ਵਿਖੇ ਜੈ ਭੋਮਿਆ ਸਪੋਰਟਸ ਕਲੱਬ ਨੇ ਵਾਲੀਬਾਲ ਟੂਰਨਾਮੈਂਟ ਕਰਵਾਇਆ
Ad Position 24