19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕਿਸਾਨ ਆਗੂਆਂ ਨੇ ਐੱਸ.ਐੱਸ.ਪੀ ਦਫਤਰ ਪਹੰੁਚ ਦਿੱਤਾ ਮੰਗ ਪੱਤਰ <br/>

Ad Position 21
No active advertisement
ਪੁਲਿਸ ਅਧਿਕਾਰੀ ਨੂੰ ਮੰਗ ਪੱਤਰ ਦੇਣ ਸਮੇਂ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਤੇ ਮੈਂਬਰ | ਅਜੀਤ ਤਸਵੀਰ <br/> 12-03-2026
ਫ਼ਿਰੋਜ਼ਪੁਰ, 11 ਮਾਰਚ (ਸੋਢੀ)-ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਅਤੇ ਕ੍ਰਾਂਤੀਕਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਇਕ ਵਫ਼ਦ ਐੱਸ.ਐੱਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਦਫਤਰ ਪਹੁੰਚਿਆ | ਐੱਸ.ਐੱਸ.ਪੀ ਦੇ ਨਾ ਮਿਲਣ ਕਰਕੇ ਜਥੇਬੰਦੀ ਪਾਸੋਂ ਮੰਗ ਪੱਤਰ ਡੀ.ਐੱਸ.ਪੀ.ਡੀ ਬਲਵਿੰਦਰ ਸਿੰਘ ਸਰਾਂ ਵਲੋਂ ਲਿਆ ਗਿਆ | ਕਿਸਾਨ ਮਜ਼ਦੂਰ ਮੋਰਚੇ ਦੇ ਵਫ਼ਦ ਨੇ ਜਾਣਕਾਰੀ ਸਾਂਝੀ ਕੀਤੀ ਕਿ ਰਾਸ਼ਟਰਪਤੀ, ਚੀਫ਼ ਜਸਟਿਸ ਆਫ਼ ਇੰਡੀਆ ਸੁਪਰੀਮ ਕੋਰਟ ਨਵੀਂ ਦਿੱਲੀ, ਚੀਫ਼ ਜਸਟਿਸ ਪੰਜਾਬ ਐਂਡ ਹਰਿਆਣਾ ਹਾਈਕੋਰਟ ਚੰਡੀਗੜ੍ਹ, ਗ੍ਰਹਿ ਮੰਤਰੀ ਭਾਰਤ ਨਵੀਂ ਦਿੱਲੀ, ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ ਪੰਜਾਬ ਨੂੰ ਵੀ ਮੰਗ ਪੱਤਰ ਭੇਜਿਆ ਗਿਆ ਹੈ | ਜਿਸ ਵਿਚ ਮੰਗ ਕੀਤੀ ਗਈ ਹੈ ਕਿ ਰਣਜੀਤ ਸਿੰਘ ਪਿੰਡ ਆਦੀਆਂ ਜ਼ਿਲ੍ਹਾ ਗੁਰਦਾਸਪੁਰ ਦੀ ਝੂਠੇ ਪੁਲਿਸ ਮੁਕਾਬਲੇ ਵਿਚ ਹੋਈ ਮੌਤ ਤੇ ਲਗਭਗ 42 ਪੁਲਿਸ ਮੁਕਾਬਲਿਆਂ ਵਿਚ ਹੋਰਨਾਂ ਮੌਤਾਂ ਦੀ ਜਾਂਚ ਨਿਰਪੱਖਤਾ ਵਿਸ਼ੇਸ਼ ਟੀਮ ਗਠਨ ਕਰਕੇ ਕਰਵਾਈ ਜਾਵੇ | ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ ਖਚਰ ਵਾਲਾ, ਹਰਫੂਲ ਸਿੰਘ, ਰਛਪਾਲ ਸਿੰਘ, ਗੁਰਮੇਲ ਸਿੰਘ, ਮੱਖਣ ਸਿੰਘ, ਕੇਵਲ ਸਿੰਘ ਤੇ ਅਵਤਾਰ ਸਿੰਘ, ਹਰਪਾਲ ਸਿੰਘ, ਸੁਖਦੇਵ ਸਿੰਘ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅÏਰਤਾਂ ਦਾ ਸਤਿਕਾਰ ਅਤੇ ਆਰਥਿਕ ਤੌਰ 'ਤੇ ਸਸ਼ਕਤ ਕਰਨਾ ਇਕ ਇਤਿਹਾਸਿਕ ਫ਼ੈਸਲਾ : ਘਾਂਗਾ <br/> ਅਗਲੀ ਖ਼ਬਰ ਪੰਜਾਬੀ ਸੱਭਿਆਚਾਰਕ ਮੰਚ ਨੇ ਇਲਾਕੇ ਵਿਚ ਨਾਮਣਾ ਖੱਟਣ ਵਾਲੀਆਂ ਔਰਤਾਂ ਨੂੰ ਕੀਤਾ ਸਨਮਾਨਿਤ <br/>
Ad Position 24