ਜਲਾਲਾਬਾਦ, 11 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵਲੋਂ ਪਿੰਡ ਫੱਤੂ ਵਾਲਾ ਵਿਖੇ ਹੋਈ ਲੜਾਈ ਦੇ ਸਬੰਧ ਵਿਚ ਕੁੱਟਮਾਰ ਕਰਨ ਦੇ ਦੋਸ਼ 'ਚ 4 ਲੋਕਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਹਿੰਦਰ ਸਿੰਘ ਪੁੱਤਰ ਰੁਲੀਆ ਰਾਮ ਵਾਸੀ ਪਿੰਡ ਫੱਤੂਵਾਲਾ ਦੁਆਰਾ ਪੁਲਿਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਮਿਤੀ 10-02-2026 ਨੂੰ ਘਰ ਦੀ ਕੰਧ ਬਣਾ ਰਹੇ ਸੀ ਤਾਂ ਗੁਰਪ੍ਰੀਤ ਸਿੰਘ ਉਰਫ਼ ਗੋਰੂ ਵਗ਼ੈਰਾ ਇਕੱਠੇ ਹੋ ਕੇ ਆਏ ਅਤੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ ਹਨ, ਜਿਸ 'ਤੇ ਉਹ ਇਲਾਜ ਲਈ ਦਾਖਲ ਹੋਏ ਅਤੇ ਅੱਜ ਐਕਸਰੇ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਵਲੋਂ ਮੁੱਦਈ ਮਹਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਗੁਰਪ੍ਰੀਤ ਸਿੰਘ ਉਰਫ਼ ਗੋਰੂ ਪੁੱਤਰ ਜਰਨੈਲ ਸਿੰਘ, ਧਰਮਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ, ਜਰਨੈਲ ਸਿੰਘ ਪੁੱਤਰ ਹਾਕਮ ਸਿੰਘ ਅਤੇ ਪਾਲੋ ਬਾਈ ਪਤਨੀ ਜਰਨੈਲ ਸਿੰਘ ਵਾਸੀਆਨ ਪਿੰਡ ਫੱਤੂ ਵਾਲਾ ਦੇ ਖ਼ਿਲਾਫ਼ ਮੁਕੱਦਮਾ ਨੰਬਰ 37 ਮਿਤੀ 10-03-2026 ਨੂੰ ਧਾਰਾ 117(2),115(2),3(5) ਬੀ.ਐਨ.ਐੱਸ. ਤਹਿਤ ਦਰਜ ਕੀਤਾ ਗਿਆ ਹੈ | .