19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਹੈਰੋਇਨ ਦਾ ਸੇਵਨ ਕਰਦੇ 3 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 12-03-2026
ਜਲਾਲਾਬਾਦ, 11 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ ਹੈਰੋਇਨ ਦਾ ਸੇਵਨ ਕਰਦੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਦੇਰ ਸ਼ਾਮ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਜਲਾਲਾਬਾਦ ਪੁੱਜੀ ਤਾਂ ਸਾਹਿਲ ਕੁਮਾਰ ਉਰਫ਼ ਸੰਨ੍ਹੀ ਪੁੱਤਰ ਜਗਦੀਸ਼ ਕੁਮਾਰ, ਦੀਪਕ ਕੁਮਾਰ ਉਰਫ਼ ਦੀਪ ਪੁੱਤਰ ਪ੍ਰੇਮ ਬਹਾਦਰ ਵਾਸੀਆਨ ਮੁਹੱਲਾ ਰਠੋੜਾ ਵਾਲਾ ਜਲਾਲਾਬਾਦ ਅਤੇ ਮਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਜੰਮੂ ਬਸਤੀ ਜਲਾਲਾਬਾਦ ਜੋ ਕਿ ਪੁਲਿਸ ਪਾਰਟੀ ਨੂੰ ਹੈਰੋਇਨ ਦਾ ਸੇਵਨ ਕਰਦੇ ਦਿਖਾਈ ਦਿੱਤੇ, ਨੂੰ ਪੁਲਿਸ ਪਾਰਟੀ ਨੇ ਸਿਲਵਰ ਪੰਨੀ, ਇਕ ਲਾਈਟਰ, ਇਕ 10 ਰੁਪਏ ਦਾ ਨੋਟ ਸਮੇਤ ਸਾਹਿਲ ਕੁਮਾਰ ਉਰਫ਼ ਸੰਨ੍ਹੀ, ਦੀਪਕ ਕੁਮਾਰ ਉਰਫ਼ ਦੀਪ ਅਤੇ ਮਨਦੀਪ ਸਿੰਘ ਨੂੰ ਕਾਬੂ ਕਰਕੇ ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾ ਨੰਬਰ 42 ਮਿਤੀ 10-03-2026 ਨੂੰ ਧਾਰਾ 21,27/61/85 ਐਨ.ਡੀ.ਪੀ.ਐੱਸ. ਐਕਟ ਅਧੀਨ ਦਰਜ ਕੀਤਾ ਹੈ | .
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਕਿਸਾਨ ਸਨਮਾਨ ਨਿਧੀ ਦੇ ਲਾਭਪਾਤਰੀਆਂ ਲਈ ਫਾਰਮਰ ਰਜਿਸਟਰੀ ਲਾਜ਼ਮੀ-ਹਰਪ੍ਰੀਤ ਪਾਲ ਕੌਰ ਅਗਲੀ ਖ਼ਬਰ ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ 'ਚ 4 ਲੋਕ ਨਾਮਜ਼ਦ
Ad Position 24