ਫ਼ਾਜ਼ਿਲਕਾ, 11 ਮਾਰਚ (ਦਵਿੰਦਰ ਪਾਲ ਸਿੰਘ)-ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਕਿਸਾਨਾਂ ਲਈ ਹੁਣ ਫਾਰਮਰ ਰਜਿਸਟਰੀ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜੇਕਰ ਕਿਸਾਨ ਸਮੇਂ ਸਿਰ ਰਜਿਸਟਰੇਸ਼ਨ ਨਹੀਂ ਕਰਵਾਉਂਦੇ ਤਾਂ ਭਵਿੱਖ ਵਿਚ ਪੀ.ਐਮ.ਕਿਸਾਨ ਦੀਆਂ ਆਉਣ ਵਾਲੀਆਂ ਕਿਸ਼ਤਾਂ ਰੁਕ ਸਕਦੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਰਾਹੀਂ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕੀਤਾ ਜਾ ਰਿਹਾ ਹੈ ਅਤੇ ਹਰ ਕਿਸਾਨ ਨੂੰ ਯੂਨੀਕ ਫਾਰਮਰ ਆਈ.ਡੀ. ਜਾਰੀ ਕੀਤੀ ਜਾਵੇਗੀ ਜੋ ਪੀ.ਐਮ. ਕਿਸਾਨ ਖਾਤੇ ਨਾਲ ਜੋੜੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਜਿਸਟਰੇਸ਼ਨ ਕਰਵਾਉਣ ਸਮੇਂ ਆਧਾਰ ਕਾਰਡ ਅਤੇ ਜਮਾਂ ਬੰਦੀ ਦੇ ਦਸਤਾਵੇਜ਼ ਆਪਣੇ ਨਾਲ ਲੈ ਕੇ ਜਾਣ | ਇਹ ਰਜਿਸਟਰੇਸ਼ਨ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਕੰਪਿਊਟਰ ਸੈਂਟਰ)ਵਿਚ ਕਰਵਾ ਸਕਦੇ ਹਨ | ਕਿਸੇ ਵੀ ਤਕਨੀਕੀ ਜਾਣਕਾਰੀ ਲਈ ਸੰਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ | ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕਿਸਾਨ ਸਮੇਂ ਸਿਰ ਆਪਣੀ ਫਾਰਮਰ ਰਜਿਸਟਰੀ ਕਰਵਾ ਲੈਣ ਤਾਂ ਜੋ ਪੀ.ਐਮ.ਕਿਸਾਨ ਯੋਜਨਾ ਦੀਆਂ ਕਿਸ਼ਤਾਂ ਪ੍ਰਾਪਤ ਕਰਨ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ |