19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਸਾਰੀਆਂ ਗਾਰੰਟੀਆਂ ਹੋਈਆਂ ਪੂਰੀਆਂ-ਚੇਅਰਮੈਨ ਜਾਖੜ

Ad Position 21
No active advertisement
ਅਜੀਤ ਡੈਸਕ 12-03-2026
ਫ਼ਾਜ਼ਿਲਕਾ, 11 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਸਮਾਂ ਰਹਿੰਦਿਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਲੋਕਾਂ ਨਾਲ ਇਮਾਨਦਾਰੀ ਦੀ ਵਚਨਬੱਧਤਾ ਨਿਭਾਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਲਕਾ ਜੁਨੇਜਾ, ਸੋਸ਼ਲ ਮੀਡੀਆ ਜ਼ਿਲ੍ਹਾ ਸਕੱਤਰ ਅਰਵਿੰਦ ਬਜਾਜ ਅਤੇ ਫ਼ਾਜ਼ਿਲਕਾ ਕੋਆਰਡੀਨੇਟਰ ਮਹਿਲਾ ਵਿੰਗ ਮੰਜੂ ਸੇਤੀਆ ਆਦਿ ਮੌਜੂਦ ਸਨ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਸਾਡੀ ਸਰਕਾਰ ਨੇ ਲੋਕਾਂ ਨਾਲ ਮੁੱਖ ਤੌਰ 'ਤੇ 5 ਗਰੰਟੀਆਂ ਕੀਤੀਆਂ ਸਨ | ਜਿਸ ਵਿਚੋਂ 4 ਪਹਿਲਾਂ ਹੀ ਪੂਰੀਆਂ ਕਰ ਦਿੱਤੀਆਂ ਗਈਆਂ ਹਨ 'ਤੇ ਰਹਿੰਦੀ ਪੰਜਵੀਂ ਗਰੰਟੀ ਵੀ ਇਸ ਸਾਲ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਅਧਿਕਾਰਤ ਤੌਰ 'ਤੇ ਐਲਾਨ ਹੋਣ ਮਗਰੋਂ ਪੂਰੀ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਲੋਕ ਭਲਾਈ ਹਿਤ ਕਾਰਜ ਉਲੀਕੇ ਹਨ, ਇਮਾਨਦਾਰੀ ਦੀ ਮਿਸਾਲ ਪੇਸ਼ ਕਰਦਿਆਂ ਹਰ ਇਕ ਵਾਅਦੇ ਨੂੰ ਸਰਕਾਰ ਨੇ ਤੈਅ ਸਮੇਂ ਅੰਦਰ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਤਾਂ ਉਹ ਗਰੰਟੀਆਂ ਹਨ ਜੋ ਲੋਕਾਂ ਨੂੰ ਪਹਿਲਾਂ ਦਿੱਤੀਆਂ ਗਈਆਂ ਸਨ, ਇਸ ਤੋਂ ਇਲਾਵਾ ਵੀ ਅਨੇਕਾਂ ਅਜਿਹੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਜੋ ਐਲਾਨੀਆਂ ਵੀ ਨਹੀਂ ਗਈਆਂ ਸਨ | ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਜਨਰਲ ਵਰਗ ਨਾਲ ਸਬੰਧਿਤ ਅÏਰਤ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਮਿਲਣਗੇ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਅÏਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਯੋਜਨਾ ਨਹੀਂ ਹੈ ਬਲਕਿ ਇਹ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦਾ ਸਤਿਕਾਰ ਕਰਨ ਦਾ ਫ਼ੈਸਲਾ ਹੈ | ਇਹ ਪੈਸਾ ਸਿੱਧਾ ਅÏਰਤਾਂ ਦੇ ਖਾਤਿਆਂ ਵਿਚ ਜਾਵੇਗਾ | ਇਹ ਯੋਜਨਾ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਸ਼ੁਰੂ ਹੋ ਜਾਵੇਗੀ | ਇਹ ਯਕੀਨੀ ਬਣਾਉਣ ਲਈ ਵਿਸ਼ੇਸ਼ ਰਜਿਸਟਰੇਸ਼ਨ ਕੈਂਪ ਲਗਾਏ ਜਾਣਗੇ ਕਿ ਹਰ ਅÏਰਤ ਇਸ ਯੋਜਨਾ ਵਿਚ ਆਸਾਨੀ ਨਾਲ ਸ਼ਾਮਲ ਹੋ ਸਕੇਗੀ |
Ad Position 22
No active advertisement
ਪਿਛਲੀ ਖ਼ਬਰ ਵਪਾਰ ਮੰਡਲ ਦੇ ਵਫ਼ਦ ਨੇ ਐੱਸ.ਪੀ. ਨਾਲ ਕੀਤੀ ਮੁਲਾਕਾਤ-ਸਮੱਸਿਆਵਾਂ ਤੋਂ ਕਰਵਾਇਆ ਜਾਣੂ ਅਗਲੀ ਖ਼ਬਰ ਪੀ.ਐਮ. ਕਿਸਾਨ ਸਨਮਾਨ ਨਿਧੀ ਦੇ ਲਾਭਪਾਤਰੀਆਂ ਲਈ ਫਾਰਮਰ ਰਜਿਸਟਰੀ ਲਾਜ਼ਮੀ-ਹਰਪ੍ਰੀਤ ਪਾਲ ਕੌਰ
Ad Position 24