ਫ਼ਾਜ਼ਿਲਕਾ, 11 ਮਾਰਚ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੁਪਿ੍ਆ ਸਿੰਘ ਦੀ ਰਹਿਨੁਮਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜਾਗਰੂਕਤਾ ਲਈ ਕੈਂਪ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਚ ਲਗਾਇਆ ਗਿਆ | ਉਨ੍ਹਾਂ ਦੱਸਿਆ ਕਿ ਜਾਗਰੂਕਤਾ ਕੈਂਪ ਦਾ ਵਿਸ਼ਾ ਗਰਾਮ ਪੰਚਾਇਤ ਮੈਂਬਰਾਂ, ਸਰਪੰਚਾਂ ਅਤੇ ਮਹਿਲਾ ਮੰਡਲਾਂ ਨੂੰ ਓਰੀਐਂਟੇਸ਼ਨ ਅਤੇ ਲਿੰਗ ਅਨੁਪਾਤ, ਬਾਲ ਵਿਆਹ, ਬਾਲ ਸੁਰੱਖਿਆ, ਬਾਲ ਸ਼ੋਸ਼ਣ, ਬਾਲ ਹੈਲਪ ਲਾਈਨ ਨੰਬਰ, ਮਹਿਲਾ ਹੈਲਪ ਲਾਈਨ ਨੰਬਰ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਟੀਆਂ ਨੰੂ ਲਾਜ਼ਮੀ ਪੜ੍ਹਾਉਣਾ ਚਾਹੀਦਾ ਹੈ ਕਿਉਂ ਜੋ ਬੇਟੀਆਂ ਪੜ੍ਹਨਗੀਆਂ, ਅੱਗੇ ਵਧਣਗੀਆਂ, ਆਪਣਾ, ਆਪਣੇ ਪਰਿਵਾਰ ਤੇ ਸੂਬੇ ਦਾ ਨਾਮ ਰੌਸ਼ਨ ਕਰਨਗੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਤੇ ਭਰਤੀਆਂ ਵਿਚ ਵੀ ਵਿਸ਼ੇਸ਼ ਕੋਟਾ ਰੱਖਿਆ ਗਿਆ ਹੈ ਤਾਂ ਜੋ ਉਹ ਵੀ ਸਮਾਜ ਦਾ ਅਹਿਮ ਹਿੱਸਾ ਬਣ ਕੇ ਸੂਬੇ ਦੀ ਪ੍ਰਗਤੀ ਵਿਚ ਆਪਣਾ ਰੋਲ ਨਿਭਾ ਸਕਣ | ਇਸ ਮੌਕੇ ਸੀ.ਡੀ.ਪੀ.ਓ ਨਵਦੀਪ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਜਸਵਿੰਦਰ, ਸਖੀ ਵਨ ਸਟਾਪ ਸੈਂਟਰ ਗੋਰੀ, ਆਦਿ ਹਾਜ਼ਰ ਰਹੇ |