25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਗੰਭੀਰਪੁਰ ਵਿਖੇ ਪ੍ਰਦਰਸ਼ਨ 15 ਨੂੰ

Ad Position 21
No active advertisement
ਅਜੀਤ ਡੈਸਕ 13-03-2026
ਜ਼ੀਰਾ, 12 ਮਾਰਚ (ਰਜਨੀਸ਼ ਕਥੂਰੀਆ)-1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਸੱਦੇ ਉੱਤੇ ਸਰਕਾਰੀ ਕਾਲਜ ਜ਼ੀਰਾ ਦੇ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗੰਭੀਰਪੁਰ(ਅਨੰਦਪੁਰ ਸਾਹਿਬ) ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਸਬੰਧੀ ਗੌਰਮੈਂਟ ਕਾਲਜ ਜ਼ੀਰਾ ਵਿਖੇ ਮੀਟਿੰਗ ਕੀਤੀ ਗਈ | ਮੀਡੀਆ ਦੇ ਨਾਂਅ ਬਿਆਨ ਜਾਰੀ ਕਰਦਿਆਂ ਪ੍ਰੋ. ਸਤਵੀਰ ਸਿੰਘ, ਪ੍ਰੋ. ਗਗਨਦੀਪ ਸਿੰਘ ਅਤੇ ਪ੍ਰੋ.ਸ਼ਵੇਤਾ ਜੋਸ਼ੀ ਨੇ ਕਿਹਾ ਕਿ ਬੀਤੇ ਸ਼ਨੀਵਾਰ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਗ਼ਲਤ ਵਿਆਖਿਆ ਕਰਦਿਆਂ 1158 ਪੋਸਟਾਂ ਉੱਤੇ ਨਵੀਂ ਭਰਤੀ ਕਰਨ ਦਾ ਬਿਆਨ ਦਿੱਤਾ ਹੈ | ਜਦੋਂਕਿ ਪਾਰਦਰਸ਼ੀ ਤਰੀਕੇ ਨਾਲ ਭਰਤੀ ਹੋਏ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸਥਾਈ ਰੁਜ਼ਗਾਰ ਦੀ ਸੁਰੱਖਿਆ ਲਈ ਸਰਕਾਰ ਨੇ ਨਾ ਤਾਂ ਰੀਵਿਊ ਪਟੀਸ਼ਨ ਸੁਹਿਰਦਤਾ ਨਾਲ ਦਾਇਰ ਕੀਤੀ ਅਤੇ ਨਾ ਹੀ ਕੋਈ ਚਾਰਾਜੋਈ ਆਰੰਭੀ ਹੈ | 1158 ਭਰਤੀ ਨੂੰ ਬਚਾਉਣ ਲਈ ਕੋਈ ਯਤਨ ਨਾ ਕਰਨਾ ਸਰਕਾਰ ਦੀ ਬਦਨੀਤ ਨੂੰ ਦਰਸਾਉਂਦਾ ਹੈ | ਉਹਨਾਂ ਕਿਹਾ ਕਿ ਵਿਭਾਗ ਵਲੋਂ ਸੰਕੇਤਕ ਰੂਪ ਵਿਚ 17 ਫਰਵਰੀ 2026 ਤੱਕ ਸੀਮਤ ਕਰਨ, ਪ੍ਰਸੂਤਾ ਛੁੱਟੀਆਂ ਸਮੇਤ ਹੱਕੀ ਅਧਿਕਾਰਾਂ ਉੱਪਰ ਜਬਰੀ ਪਾਬੰਦੀ ਆਇਦ ਕਰਨ ਦੇ ਵਤੀਰੇ ਤੋਂ ਪੰਜਾਬ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਪਹਿਲਾ ਹੀ ਨੰਗਾ ਹੋ ਚੁੱਕਿਆ ਹੈ | ਉਹਨਾਂ ਹੋਰ ਆਖਿਆ ਕਿ 1158 ਭਰਤੀ ਸਾਡੇ ਲਈ ਜਿਊਣ ਮਰਨ ਦਾ ਸਵਾਲ ਬਣ ਚੁੱਕੀ ਹੈ | 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸਥਾਈ ਰੁਜ਼ਗਾਰ ਨੂੰ ਬਚਾਉਣ ਦੇ ਸਾਰਥਿਕ ਯਤਨ ਨਜ਼ਰ ਨਹੀਂ ਆਉਂਦੇ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਜੇਕਰ ਸਰਕਾਰ ਤੁਰੰਤ ਮੀਟਿੰਗ ਕਰ ਕੇ 1158 ਸਹਾਇਕ ਪ੍ਰੋਫ਼ੈਸਰਾਂ 'ਤੇ ਲਾਇਬ੍ਰੇਰੀਅਨਾਂ ਦੇ ਹੱਕਾਂ ਦੀ ਰਾਖੀ ਲਈ ਚਾਰਾਜੋਈ ਨਹੀਂ ਕਰਦੀ ਤਾਂ ਐਤਵਾਰ (15 ਮਾਰਚ 2026) ਨੂੰ ਗੰਭੀਰਪੁਰ ਵਿਖੇ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਵਿਰੋਧੀ ਫ਼ਰੰਟ ਵਲੋਂ ਵਿਸ਼ੇਸ਼ ਮੀਟਿੰਗ ਉਪਰੰਤ ਵਫ਼ਦ ਐਸ. ਐੱਚ.ਓ. ਨੂੰ ਮਿਲਿਆ ਅਗਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਵਲੋਂ 16 ਦੀ ਸੂਬਾ ਪੱਧਰੀ ਰੈਲੀ ਨੂੰ ਲੈ ਕੇ ਮੀਟਿੰਗ
Ad Position 24