26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਕਈ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 13-03-2026
ਤਲਵੰਡੀ ਭਾਈ, 12 ਮਾਰਚ (ਰਵਿੰਦਰ ਸਿੰਘ ਬਜਾਜ)-ਸ਼ੋ੍ਰਮਣੀ ਅਕਾਲੀ ਦਲ ਪਰਿਵਾਰ ਵਿਚ ਆਏ ਦਿਨ ਵਾਧਾ ਹੋ ਰਿਹਾ ਹੈ ਅਤੇ ਪਾਰਟੀ ਦੀ ਲੋਕਪਿ੍ਅਤਾ ਵਧਦੀ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕਸਬਾ ਤਲਵੰਡੀ ਭਾਈ ਤੋਂ 5 ਪਰਿਵਾਰਾਂ ਨੂੰ ਪਾਰਟੀ 'ਚ ਸ਼ਾਮਿਲ ਕਰਦਿਆਂ ਕੀਤਾ | ਉਨ੍ਹਾਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਪਾਰਟੀ 'ਚ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਵਿਚ ਰੌਸ਼ਨ ਲਾਲ ਦਾ ਪਰਿਵਾਰ, ਬਾਊ ਰਾਮ ਦਾ ਪਰਿਵਾਰ, ਰਵੀ ਕੁਮਾਰ, ਬਿੱਟੂ, ਵਿਸ਼ਾਲ ਕੁਮਾਰ, ਰਾਮ ਕੁਮਾਰ, ਵਿਕਾਸ ਕੁਮਾਰ, ਸੰਦੀਪ ਕੁਮਾਰ, ਸ਼ਾਮ ਲਾਲ, ਵਿੱਕੀ ਕੁਮਾਰ ਅਤੇ ਦਰਸ਼ਨ ਕੁਮਾਰ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਕੀਤੇ ਬੇਮਿਸਾਲ ਕੰਮਾਂ ਨੂੰ ਦੇਖਦੇ ਹੋਏ ਅਤੇ ਲੋਕ ਭਲਾਈ ਲਈ ਚੁੱਕੇ ਗਏ ਕਦਮਾਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਸਾਬਕਾ ਵਿਧਾਇਕ ਜਿੰਦੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪ ਦੀਆਂ ਲੋਕ ਪੱਖੀ ਨੀਤੀਆਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ, ਜਿਸ ਕਰਕੇ ਲਗਾਤਾਰ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਤੋਂ ਹੀ ਬਦਲੇ ਦੀ ਭਾਵਨਾ ਨਾਲ ਰਾਜਨੀਤੀ ਕੀਤੀ ਹੈ | ਇਸ ਮੌਕੇ ਜਥੇਦਾਰ ਸਤਪਾਲ ਸਿੰਘ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ ਭਾਈ, ਬਲਦੇਵ ਸਿੰਘ ਚੰਦੜ, ਸੰਜੀਵ ਕੁਮਾਰ ਧੀਂਗੜਾ ਸਾਬਕਾ ਕੌਂਸਲਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਰ.ਐੱਸ.ਡੀ ਕਾਲਜ ਵਿਖੇ 'ਭਾਰਤੀ ਸੈਨਾ ਵਿਚ ਰੁਜ਼ਗਾਰ ਦੇ ਅਵਸਰ' ਵਿਸ਼ੇ 'ਤੇ ਕਰਵਾਇਆ ਸੈਮੀਨਾਰ ਅਗਲੀ ਖ਼ਬਰ ਨਸ਼ਾ ਵਿਰੋਧੀ ਫ਼ਰੰਟ ਵਲੋਂ ਵਿਸ਼ੇਸ਼ ਮੀਟਿੰਗ ਉਪਰੰਤ ਵਫ਼ਦ ਐਸ. ਐੱਚ.ਓ. ਨੂੰ ਮਿਲਿਆ
Ad Position 24