ਗੁਰੂਹਰਸਹਾਏ, 12 ਮਾਰਚ (ਕਪਿਲ ਕੰਧਾਰੀ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਬਰਾਂਚ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਸੂਬਾ ਆਗੂ ਰੁਪਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ, ਬਰਾਂਚ ਪ੍ਰਧਾਨ ਮਲਕੀਤ ਚੰਦ, ਬਰਾਂਚ ਜਨਰਲ ਸਕੱਤਰ ਮਲਕੀਤ ਸਿੰਘ, ਬਰਾਂਚ ਪੈੱ੍ਰਸ ਸਕੱਤਰ ਅਜੀਤ ਸਿੰਘ ਨੇ ਕਿਹਾ ਕਿ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ-2022 ਸਮੇਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਚ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਇਨਲਿਸਮੈਂਟ/ਆਊਟ ਸੋਰਸ ਠੇਕਾ ਮੁਲਾਜ਼ਮਾਂ ਦਾ ਪੱਕਾ ਰੁਜ਼ਗਾਰ ਕਰਨ ਵਾਲਾ ਵਾਅਦਾ ਪੂਰਾ ਕਰਨ ਦੀ ਬਜਾਏ ਬੀਤੇ 4 ਸਾਲਾਂ ਤੋਂ ਸਿਰਫ਼ ਲਾਰਿਆਂ ਵਿਚ ਰੱਖਣ ਦੇ ਰੋਸ ਵਜੋਂ, ਆਪਣੇ ਕੱਚੇ-ਪਿੱਲੇ ਰੁਜ਼ਗਾਰ ਨੂੰ ਪੱਕਾ ਰੁਜ਼ਗਾਰ ਕਰਨ ਦੀ ਮੰਗ ਲਈ ਅਤੇ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਪੰਚਾਇਤੀ ਕਰਨ ਵਾਲੀਆਂ ਮਾਰੂ ਨੀਤੀਆਂ ਲਾਗੂ ਕਰਨ ਲਈ ਬਜ਼ਿਦ ਪੰਜਾਬ ਸਰਕਾਰ ਵਿਰੁੱਧ 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਦੇ ਪਲੇਟਫ਼ਾਰਮ ਤੋਂ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਠੇਕਾ ਮੁਲਾਜ਼ਮਾਂ ਵਲੋਂ 22 ਮਾਰਚ ਤੋਂ 5 ਅਪ੍ਰੈਲ ਤੱਕ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਐਸੰਬਲੀ ਹਲਕੇ ਦਿੜ੍ਹਬਾ ਦੇ ਪਿੰਡਾਂ ਵਿਚ ਲਗਾਤਾਰ ਝੰਡਾ ਮਾਰਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਾਰੇ ਪ੍ਰੋਗਰਾਮ ਨੂੰ ਸਫਲ ਬਣਾਉਣ ਦੇ ਲਈ ਵੱਡੀ ਗਿਣਤੀ ਵਿਚ ਗੁਰੂਹਰਸਹਾਏ ਤੋਂ ਵਰਕਰ ਇਸ ਝੰਡਾ ਮਾਰਚ ਵਿਚ ਪਹੁੰਚਣਗੇ ਅਤੇ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਦਰਸ਼ਨ ਕਰਨਗੇ |