ਗੁਰੂਹਰਸਹਾਏ, 12 ਮਾਰਚ(ਕਪਿਲ ਕੰਧਾਰੀ)-ਸਥਾਨਕ ਸਰਕਾਰ ਵਿਭਾਗ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਰਿਟਾਇਰਡ ਮਿੳਾੂਸੀਪਲ ਵਰਕਰਜ਼ ਯੂਨੀਅਨ ਦੇ ਇਕ ਵਫ਼ਦ ਨੇ ਡਾਇਰੈਕਟਰ ਸਥਾਨਕ ਸਰਕਾਰ ਨਾਲ ਇਕ ਜ਼ਰੂਰੀ ਮੀਟਿੰਗ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਿਟਾਇਰਡ ਮਿਉਂਸੀਪਲ ਵਰਕਰ ਯੂਨੀਅਨ ਗੁਰੂਹਰਸਹਾਏ ਦੇ ਪ੍ਰਧਾਨ ਬੂੜ ਚੰਦ ਬਿੰਦਰਾ ਨੇ ਦੱਸਿਆ ਕਿ ਯੂਨੀਅਨ ਦਾ ਇਕ ਵਫ਼ਦ ਜਿਸ ਵਿਚ ਸੂਬਾ ਚੇਅਰਮੈਨ ਜਨਕ ਰਾਜ, ਸੂਬਾ ਪ੍ਰਧਾਨ ਭੋਲਾ ਸਿੰਘ, ਸੂਬਾ ਜਨਰਲ ਸਕੱਤਰ, ਪਰਮਜੀਤ ਸਿੰਘ, ਸੂਬਾ ਮੀਤ ਪ੍ਰਧਾਨ ਤਾਰਾ ਸਿੰਘ, ਸੂਬਾ ਸਕੱਤਰ ਜਗਮੇਲ ਸਿੰਘ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਵਿਜੈ ਕੁਮਾਰ ਡਾਇਰੈਕਟਰ ਸਥਾਨਕ ਸਰਕਾਰ ਨੂੰ ਮਿਲਿਆ | ਇਸ ਮੌਕੇ ਵਿਭਾਗ ਦੇ ਡੀ.ਸੀ.ਐੱਫ.ਏ. ਅਤੇ ਸੁਪਰਡੰਟ ਜਨਰਲ ਸ਼ਾਖਾ ਵੀ ਮੌਜੂਦ ਰਹੇ | ਇਸ ਮੀਟਿੰਗ ਦੌਰਾਨ ਡਾਇਰੈਕਟਰ ਸਥਾਨਕ ਸਰਕਾਰ ਵਲੋਂ ਮੰਗ ਪੱਤਰ ਵਿੱਚ ਦਰਜ ਹਰ ਮੰਗ 'ਤੇ ਬੜੇ ਹੀ ਚੰਗੇ ਮਾਹੌਲ ਵਿਚ ਯੂਨੀਅਨ ਆਗੂਆਂ ਦੇ ਨਾਲ ਗੱਲਬਾਤ ਕੀਤੀ | ਇਸ ਮੌਕੇ ਉਨ੍ਹਾਂ ਨੇ ਯੂਨੀਅਨ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਰਿਟਾਇਰਡ ਮਿੳਾੂਸੀਪਲ ਵਰਕਰਜ਼ ਯੂਨੀਅਨ ਦੇ ਆਗੂਆਂ ਵਲੋਂ ਜਿੰਨੀਆਂ ਮੰਗਾਂ ਉਹਨਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਹਨ | ਇਹਨਾਂ ਸਾਰੀਆਂ ਮੰਗਾਂ ਦਾ ਜਲਦ ਹੀ ਹੱਲ ਕਰਵਾਇਆ ਜਾਵੇਗਾ ਅਤੇ ਰਿਟਾਇਰਡ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ |