26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਹਲਕਾ ਫਿਰੋਜ਼ਪੁਰ ਦਿਹਾਤੀ ਵਿਚ ਵੋਟਰ ਸੂਚੀਆਂ ਸੰਬੰਧੀ ਵਰਕਰਾਂ ਨੂੰ ਦਿੱਤੀ ਟਰੇਨਿੰਗ •2027 ਚੋਣਾਂ ਲਈ ਕਾਂਗਰਸ ਹੋਈ ਸਰਗਰਮ

Ad Position 21
No active advertisement
ਅਜੀਤ ਡੈਸਕ 13-03-2026
ਫਿਰੋਜ਼ਪੁਰ, 12 ਮਾਰਚ (ਸੁਖਵਿੰਦਰ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਨੇ ਆਪਣੀ ਸੰਗਠਨਾਤਮਕ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਹੈ | ਇਸ ਤਹਿਤ ਫਿਰੋਜ਼ਪੁਰ ਦਿਹਾਤੀ ਵਿਚ ਕਾਂਗਰਸੀ ਵਰਕਰਾਂ ਅਤੇ ਬੀ.ਐਲ.ਏ. ਨੂੰ ਵੋਟਰ ਸੂਚੀਆਂ ਸਬੰਧੀ ਟਰੇਨਿੰਗ ਦੇਣ ਲਈ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਇਹ ਮੀਟਿੰਗ ਮੋਗਾ ਰੋਡ 'ਤੇ ਸਥਿਤ ਫਿਰੋਜ਼ਪੁਰ ਦਿਹਾਤੀ ਦੇ ਨਵੇਂ ਬਣੇ ਕਾਂਗਰਸ ਦਫ਼ਤਰ ਵਿਚ ਹੋਈ | ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਕੋਆਰਡੀਨੇਟਰ ਹਰਦੀਪ ਸਿੰਘ ਕਿੰਗਰਾ, ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਜ਼ਿਲ੍ਹਾ ਵਾਈਸ ਪ੍ਰਧਾਨ ਬਲਜੀਤ ਕੌਰ ਬੰਗੜ ਅਤੇ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2027 ਦੀਆਂ ਚੋਣਾਂ ਨੂੰ ਫ਼ਤਿਹ ਕਰਨ ਲਈ ਹੁਣ ਤੋਂ ਹੀ ਪੂਰੀ ਤਿਆਰੀ ਅਤੇ ਮਜ਼ਬੂਤ ਸੰਗਠਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਉੱਚ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰ ਪਿੰਡ ਵਿਚ ਬੀ.ਐਲ.ਏ. ਦੀ ਭੂਮਿਕਾ ਬਹੁਤ ਮਹੱਤਵਪੂਰਨ ਹੋਵੇਗੀ | ਇਸ ਮੌਕੇ ਹਰਦੀਪ ਸਿੰਘ ਕਿੰਗਰਾ ਵਲੋਂ ਫਿਰੋਜ਼ਪੁਰ ਦਿਹਾਤੀ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਕਾਂਗਰਸੀ ਵਰਕਰਾਂ ਅਤੇ ਬੀ.ਐਲ.ਏ. ਨੂੰ ਵੋਟਰ ਸੂਚੀਆਂ ਦੀ ਜਾਂਚ, ਨਵੇਂ ਵੋਟਰ ਜੋੜਨ ਅਤੇ ਗ਼ਲਤ ਐਂਟਰੀਆਂ ਨੂੰ ਠੀਕ ਕਰਵਾਉਣ ਸਬੰਧੀ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਬੀ.ਐਲ.ਏ. ਆਪਣੇ-ਆਪਣੇ ਪਿੰਡਾਂ ਵਿੱਚ ਬੀ.ਐਲ.ਓ. ਨਾਲ ਮਿਲ ਕੇ ਵੋਟਰ ਸੂਚੀਆਂ ਦਾ ਕੰਮ ਸੁਚੱਜੇ ਢੰਗ ਨਾਲ ਕਰਨਗੇ ਤਾਂ ਜੋ ਕਿਸੇ ਵੀ ਯੋਗ ਵੋਟਰ ਦਾ ਨਾਮ ਸੂਚੀ ਤੋਂ ਬਾਹਰ ਨਾ ਰਹੇ | ਆਸ਼ੂ ਬੰਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਜ਼ਮੀਨੀ ਪੱਧਰ 'ਤੇ ਆਪਣਾ ਢਾਂਚਾ ਮਜ਼ਬੂਤ ਕਰਨ ਲਈ ਲਗਾਤਾਰ ਮੀਟਿੰਗਾਂ ਅਤੇ ਟਰੇਨਿੰਗ ਕੈਂਪ ਕਰਵਾ ਰਹੀ ਹੈ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ | ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵੀ ਪ੍ਰੇਰਿਤ ਕੀਤਾ | ਮੀਟਿੰਗ ਦੌਰਾਨ ਫਿਰੋਜ਼ਪੁਰ ਦਿਹਾਤੀ ਦੇ ਕਈ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਟਕਸਾਲੀ ਆਗੂ, ਐਮਸੀਜ਼ ਆਦਿ ਮੈਂਬਰ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ • ਮੌਜੂਦਾ ਸਰਪੰਚ ਆਪਣੇ ਮੈਂਬਰਾਂ ਨੂੰ ਲੈ ਕੇ 40 ਪਰਿਵਾਰਾਂ ਸਮੇਤ ਕਾਂਗਰਸ ਪਾਰਟੀ '... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਕਲਰਕ ਵਿੰਗ ਦੀ ਨਵੀਂ ਕਮੇਟੀ ਗਠਿਤ • ਬਲਜੀਤ ਸਿੰਘ ਬਣੇ ਕਲਰਕ ਵਿੰਗ ਦੇ...
Ad Position 24