ਮੱਖੂ, 12 ਮਾਰਚ (ਕੁਲਵਿੰਦਰ ਸਿੰਘ ਸੰਧੂ)-ਪੰਜਾਬ ਦੇ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੱਖ ਵੱਖ ਪਿੰਡਾਂ ਦੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ | ਇਸੇ ਲੜੀ ਦੇ ਤਹਿਤ ਕਈ ਪਰਿਵਾਰਾਂ ਅਤੇ ਆਗੂਆਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ | ਬਲਾਕ ਮੱਖੂ ਦੇ ਪਿੰਡ ਅਮੀਵਾਲਾ ਦੇ ਵਿਚ ਆਮ ਆਦਮੀ ਪਾਰਟੀ ਦਾ ਮੌਜੂਦਾ ਸਰਪੰਚ ਹਰਪ੍ਰੀਤ ਸਿੰਘ ਹੀਰਾ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ 40 ਪਰਿਵਾਰਾਂ ਸਮੇਤ ਜਸਬੀਰ ਸਿੰਘ ਡਿੰਪਾ ਸਾਬਕਾ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪ੍ਰਧਾਨ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਚ ਸ਼ਾਮਿਲ ਹੋ ਗਏ ਹਨ | ਜਸਬੀਰ ਸਿੰਘ ਡਿੰਪਾ ਸਾਬਕਾ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਾਂਗਰਸ 'ਚ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਜਸਬੀਰ ਸਿੰਘ ਡਿੰਪਾ ਅਤੇ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਦੇ ਵਿਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿਤੈਸ਼ੀ ਸੋਚ ਕਾਰਨ ਲੋਕ ਲਗਾਤਾਰ ਪਾਰਟੀ ਦੇ ਨਾਲ ਜੁੜ ਰਹੇ ਹਨ | ਉਹਨਾਂ ਕਿਹਾ ਕਿ ਲੋਕ ਮੌਜੂਦਾ ਹਾਲਾਤਾਂ ਤੋਂ ਨਿਰਾਸ਼ ਹੋ ਕੇ ਕਾਂਗਰਸ ਪਾਰਟੀ ਨੂੰ ਇਕ ਮਜ਼ਬੂਤ ਬਦਲ ਵਜੋਂ ਦੇਖ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਮਿਹਨਤ ਨਾਲ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਲੋਕਾਂ ਦੇ ਮੁੱਦੇ ਉਠਾਉਣ ਲਈ ਹਮੇਸ਼ਾ ਤਤਪਰ ਰਹੀ ਹੈ ਅਤੇ ਭਵਿੱਖ ਵਿਚ ਵੀ ਲੋਕਾਂ ਦੀ ਆਵਾਜ਼ ਬਣ ਕੇ ਖੜੀ ਰਹੇਗੀ | ਇਸ ਮੌਕੇ ਕਈ ਆਗੂਆਂ ਅਤੇ ਵਰਕਰਾਂ ਨੇ ਵੀ ਪਾਰਟੀ ਦੀ ਮਜ਼ਬੂਤੀ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸਾਬਕਾ ਚੇਅਰਮੈਨ ਜਥੇਦਾਰ ਗੁਰਮੇਜ ਸਿੰਘ ਬਾਹਰਵਾਲੀ, ਸ਼ਿਵ ਸਾਗਰ ਸ਼ਰਮਾ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ ਮੱਖੂ, ਸਤਪਾਲ ਚਾਵਲਾ ਪ੍ਰਧਾਨ ਕਾਂਗਰਸ ਕਮੇਟੀ ਮੱਲਾਂਵਾਲਾ ਸ਼ਹਿਰੀ, ਸਰਵਨ ਮਸੀਹ ਸੰਮਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਸਾਬਕਾ ਚੇਅਰਮੈਨ ਰਸ਼ਪਾਲ ਸਿੰਘ ਦੀਨੇ ਕੇ, ਸੁਖਵਿੰਦਰ ਸਿੰਘ ਗੱਟਾ ਪ੍ਰਧਾਨ ਕਾਂਗਰਸ ਕਮੇਟੀ ਦਿਹਾਤੀ ਮੱਖੂ, ਯੂਥ ਆਗੂ ਮਹਿਕ ਦੀਪ ਸਿੰਘ ਜ਼ੀਰਾ, ਅੰਗਰੇਜ਼ ਸਿੰਘ ਅਕਬਰ ਵਾਲਾ, ਸਾਬਕਾ ਸਰਪੰਚ ਜੁਗਰਾਜ ਸਿੰਘ ਪੀਰ ਮੁਹੰਮਦ, ਸਾਬਕਾ ਸਰਪੰਚ ਗੁਰਮੇਲ ਸਿੰਘ ਬੁਰਜ, ਸਾਬਕਾ ਸਰਪੰਚ ਬੂੜ ਸਿੰਘ ਪੀਰ ਮੁਹੰਮਦ, ਸਾਬਕਾ ਸਰਪੰਚ ਜਸ ਜੋਗੇਵਾਲਾ, ਹਰਪਿੰਦਰ ਸਿੰਘ ਪੀਰ ਮੁਹੰਮਦ, ਹਰਦਵਿੰਦਰ ਸਿੰਘ ਪ੍ਰਧਾਨ, ਸਾਬਕਾ ਸਰਪੰਚ ਮਹਿੰਦਰ ਸਿੰਘ ਡਿੱਬਵਾਲਾ, ਸਾਬਕਾ ਸਰਪੰਚ ਰਘਬੀਰ ਸਿੰਘ ਰਸੂਲਪੁਰ, ਨਿਸ਼ਾਨ ਸਿੰਘ ਬਾਠ, ਸਾਬਕਾ ਸਰਪੰਚ ਕਾਰਜ ਸਿੰਘ ਸੂਦਾਂ, ਦਵਿੰਦਰ ਸਿੰਘ ਸਾਬਕਾ ਸਰਪੰਚ, ਰੇਸ਼ਮ ਸਿੰਘ ਨੰਬਰਦਾਰ ਮਲੰਗ ਸ਼ਾਹ ਵਾਲਾ, ਬਖਸ਼ੀਸ਼ ਸਿੰਘ ਨੰਗਲ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਚੁਰੀਆ, ਕੰਵਲਜੀਤ ਸਿੰਘ ਸੇਠ,ਬਘੇਲ ਸਿੰਘ ਗਿੱਲ, ਗੁਰਮੀਤ ਸਿੰਘ ਗਿੱਲ, ਯਾਦਵਿੰਦਰ ਸਿੰਘ ਛੀਨਾ, ਬਿੱਲਾ ਵਿਰਕ ਆਦਿ ਹਾਜ਼ਰ ਸਨ | ਕਾਂਗਰਸ 'ਚ ਸ਼ਾਮਿਲ ਹੋਣ ਵਾਲਿਆਂ ਦੇ ਵਿਚ ਹਰਪ੍ਰੀਤ ਸਿੰਘ ਹੀਰਾ ਸਾਬਕਾ ਸਰਪੰਚ, ਚੰਨਪ੍ਰੀਤ ਸਿੰਘ, ਹਰਜਿੰਦਰ ਸਿੰਘ, ਜਸਦੀਪ ਸਿੰਘ, ਜਤਿੰਦਰ ਸਿੰਘ, ਸਤਨਾਮ ਸਿੰਘ ਮੈਂਬਰ ਪੰਚਾਇਤ, ਸੁਖਚੈਨ ਸਿੰਘ ਮੈਂਬਰ ਪੰਚਾਇਤ, ਗੁਰਮੇਲ ਸਿੰਘ, ਮੁਖ਼ਤਿਆਰ ਸਿੰਘ ਮਿੰਟਾਂ, ਅਮਰੀਕ ਸਿੰਘ, ਅਰਮਾਨ ਸਿੰਘ, ਰਘਬੀਰ ਸਿੰਘ, ਪਰਗਟ ਸਿੰਘ, ਬਾਜ਼ ਸਿੰਘ, ਜਰਨੈਲ ਸਿੰਘ, ਜੱਗਾ ਸਿੰਘ, ਅੰਗਰੇਜ਼ ਸਿੰਘ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ, ਪ੍ਰਗਟ ਸਿੰਘ, ਗੁਰਜੰਟ ਸਿੰਘ, ਲੱਖਾ ਸਿੰਘ ਆਦਿ ਸ਼ਾਮਿਲ ਹਨ |