26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਨਗਰ ਕੌਂਸਲ ਤਲਵੰਡੀ ਭਾਈ ਦੇ ਕਾਮਿਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 13-03-2026
ਤਲਵੰਡੀ ਭਾਈ, 12 ਮਾਰਚ (ਕੁਲਜਿੰਦਰ ਸਿੰਘ ਗਿੱਲ)- ਨਗਰ ਕੌਂਸਲਾਂ ਦੇ ਕਾਮਿਆਂ ਨੂੰ ਹੜਤਾਲ ਕਰਨ ਦੇ ਸੱਦੇ ਤਹਿਤ ਨਗਰ ਕੌਂਸਲ ਤਲਵੰਡੀ ਭਾਈ ਦੇ ਕਾਮੇ ਅੱਜ ਦੂਜੇ ਦਿਨ ਵੀ ਹੜਤਾਲ ਤੇ ਰਹੇ | ਇਸ ਸਮੇਂ ਅੱਜ ਲਗਾਤਾਰ ਦੂਜੇ ਦਿਨ ਸਮੁੱਚਾ ਕੰਮਕਾਰ ਠੱਪ ਰੱਖ ਕੇ ਨਗਰ ਕੌਂਸਲ ਤਲਵੰਡੀ ਭਾਈ ਦੇ ਕਲੈਰੀਕਲ ਸਟਾਫ਼ ਅਤੇ ਸਫ਼ਾਈ ਕਾਮਿਆਂ ਅਤੇ ਆਊਟ ਸੋਰਸ ਕਰਮਚਾਰੀ ਵਲੋਂ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਧਰਨਾ ਮਾਰ ਕੇ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮਿਉਂਸਲ ਅਦਾਰਿਆਂ ਅੰਦਰ ਠੇਕਾ ਪ੍ਰਣਾਲੀ ਬੰਦ ਕਰਕੇ ਕਰਮਚਾਰੀਆਂ ਦੀ ਪੱਕੀ ਭਰਤੀ ਕੀਤੀ ਜਾਵੇ ਜਦਕਿ ਸਥਾਨਿਕ ਸਰਕਾਰਾਂ ਅਦਾਰਿਆਂ ਨੂੰ ਮਿਲ ਵਾਲੇ ਵੈਟ ਦੀ ਹਿੱਸੇਦਾਰੀ ਵਧਾਈ ਜਾਵੇ | ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਸਿਧਾਂਤ ਲਾਗੂ ਕੀਤਾ ਜਾਵੇ, ਕਰਮਚਾਰੀਆਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਅਤੇ ਆਊਟ ਸੋਰਸ ਅਤੇ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ | ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਆਊਟ ਸੋਰਸ ਅਤੇ ਠੇਕਾ ਪ੍ਰਣਾਲੀ ਤੇ ਰੱਖੇ ਕਾਮਿਆਂ ਦਾ ਲੰਬੇ ਸਮੇਂ ਤੋਂ ਸ਼ੋਸ਼ਣ ਕਰਦੀ ਆ ਰਹੀ ਆ ਰਹੀ ਹੈ ਅਤੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲਗਾਤਾਰ ਅਣਗੋਲਿਆਂ ਕੀਤਾ ਜਾ ਰਿਹਾ ਹੈ | ਇਸ ਹੋ ਰਹੇ ਅਨਿ੍ਹਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਗੁਰਸੇਵਕ ਸਿੰਘ, ਪ੍ਰਵੀਨ ਕੁਮਾਰ, ਇੰਦਰਜੀਤ ਸਿੰਘ, ਸੰਦੀਪ ਕੁਮਾਰ, ਪਰਮਿੰਦਰ ਸਿੰਘ, ਧਰਮਿੰਦਰ ਸਿੰਘ, ਰਾਮ ਕੁਮਾਰ, ਖੇਮ ਚੰਦ, ਮਲਕੀਤ ਸਿੰਘ, ਵੀਰੂ, ਦੀਪਕ ਕੁਮਾਰ, ਵਰਿੰਦਰ ਕੁਮਾਰ, ਵਿਕਾਸ ਕੁਮਾਰ, ਨੀਲੂ ਰਾਮ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੱਧਰੀ ਊਰਜਾ ਅਨਿਸਚਿਤਤਾ ਵਿਚਕਾਰ ਕੇਂਦਰ ਦੀ ਕੂਟਨੀਤੀ ਨਾਕਾਮ-ਬਾਜਵਾ ਅਗਲੀ ਖ਼ਬਰ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਚ ਕੈਂਸਰ ਜਾਗਰੂਕਤਾ ਸੈਮੀਨਾਰ • ਮੇਦਾਂਤਾ ਹਸਪਤਾਲ ਦੇ ਡਾ. ਰਜਤ ਰਤਨ ਨੇ ਕੈਂਸਰ...
Ad Position 24