26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਟੈੱਟ ਦੇ ਟੈੱਸਟ ਦਾ ਵਿਰੋਧ ਕਰ ਰਹੇ ਅਧਿਆਪਕਾਂ 'ਤੇ ਕੀਤੇ ਜਾ ਰਹੇ ਸਰਕਾਰੀ ਜਬਰ ਦੀ ਕੇ.ਕੇ.ਯੂ ਵਲੋਂ ਨਿਖੇਧੀ • ਧੱਕੇਸ਼ਾਹੀ ਨਾਲ ਨਹੀਂ, ਬਲਕਿ ਗੱਲਬਾਤ ਰਾਹੀਂ ਮਸਲੇ ਹੱਲ ਕਰੇ ਸਰਕਾਰ : ਅਵਤਾਰ ਮਹਿਮਾ

Ad Position 21
No active advertisement
ਅਜੀਤ ਡੈਸਕ 13-03-2026
ਫ਼ਿਰੋਜ਼ਪੁਰ, 12 ਮਾਰਚ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਸਰਕਾਰੀ ਅਧਿਆਪਕਾਂ ਉੱਪਰ ਟੈੱਟ ਪਾਸ ਕਰਨ ਦੇ ਥਾਪੇ ਗਏ ਫ਼ਰਮਾਨ ਮਗਰੋਂ ਅਧਿਆਪਕ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ ਅਤੇ ਦੂਸਰੇ ਪਾਸੇ ਸਰਕਾਰ ਲਗਾਤਾਰ ਗੱਲਬਾਤ ਕਰਨ ਦਾ ਸੱਦਾ ਦੇ ਕੇ ਮੁੱਕਰ ਰਹੀ ਹੈ | ਇਸਦੇ ਚੱਲਦੇ ਅਧਿਆਪਕ ਜਥੇਬੰਦੀਆਂ ਦੇ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਰੋਸ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਸੀ | ਜਿਸ ਉੱਪਰ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈੱਸ ਦੇ ਗੋਲੇ ਦਾਗੇ ਗਏ, ਜੋ ਅਤਿ ਨਿੰਦਣਯੋਗ ਹੈ | ਜਿਸ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ | ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਦਮਗਜੇ ਮਾਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਹਾਕਾ ਪਹਿਲਾ ਭਰਤੀ ਹੋਏ ਤਜਰਬੇਕਾਰ ਅਧਿਆਪਕਾਂ ਦੀ ਛਾਂਟੀ ਕਰਨ ਲਈ ਜਬਰੀ ਟੈੱਟ ਪਾਸ ਕਰਨ ਦਾ ਹੁਕਮ ਥਾਪ ਦਿੱਤਾ ਹੈ, ਜੋ ਧੱਕੇਸ਼ਾਹੀ ਹੈ ਅਤੇ ਸੂਬੇ ਦੇ ਅਧਿਆਪਕ ਜ਼ੋਰਦਾਰ ਵਿਰੋਧ ਕਰ ਰਹੇ ਹਨ | ਮਹਿਮਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਸਿੱਖਿਆ ਮੰਤਰੀ ਕਈ ਵਾਰੀ ਮੀਟਿੰਗ ਦਾ ਸਮਾਂ ਦੇ ਕੇ ਮੁੱਕਰ ਗਏ ਹਨ, ਜੋ ਸਹੀ ਨਹੀਂ ਹੈ | ਕਿਸਾਨ ਆਗੂ ਨੇ ਅੱਗੇ ਕਿਹਾ ਕਿ ਸਰਕਾਰ ਜਬਰ ਕਰਨ ਦੀ ਬਜਾਏ ਗੱਲਬਾਤ ਕਰਕੇ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਕਰੇ | ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ, ਜੇਕਰ ਸਰਕਾਰ ਨੇ ਦਮਨਕਾਰੀ ਨੀਤੀ ਜਾਰੀ ਰੱਖੀ ਤਾਂ ਜਲਦ ਹੀ ਗੰਭੀਰ ਸਿੱਟੇ ਭੁਗਤਣੇ ਪੈਣਗੇ |
Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਾਂ ਦੇ ਵਫ਼ਦ ਨੇ ਡੀ.ਸੀ ਫ਼ਿਰੋਜ਼ਪੁਰ ਨੂੰ ਦਿੱਤਾ ਮੰਗ ਪੱਤਰ • 16 ਮਾਰਚ ਨੂੰ ਡੀ.ਸੀ ਦਫਤਰ ਬਾਹਰ ਦਿੱਤਾ ਜ... ਅਗਲੀ ਖ਼ਬਰ ਘਰੇਲੂ ਗੈਸ ਸਪਲਾਈ ਲਈ ਪੰਜਾਬ ਸਰਕਾਰ ਤੁਰੰਤ ਕੇਂਦਰ ਸਰਕਾਰ ਨਾਲ ਕਰੇ ਗੱਲ-ਵੜਿੰਗ
Ad Position 24