26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਆਸ਼ਾ ਵਰਕਰਾਂ ਦੇ ਵਫ਼ਦ ਨੇ ਡੀ.ਸੀ ਫ਼ਿਰੋਜ਼ਪੁਰ ਨੂੰ ਦਿੱਤਾ ਮੰਗ ਪੱਤਰ • 16 ਮਾਰਚ ਨੂੰ ਡੀ.ਸੀ ਦਫਤਰ ਬਾਹਰ ਦਿੱਤਾ ਜਾਵੇਗਾ ਧਰਨਾ: ਆਗੂ

Ad Position 21
No active advertisement
ਅਜੀਤ ਡੈਸਕ 13-03-2026
ਫ਼ਿਰੋਜ਼ਪੁਰ, 12 ਮਾਰਚ (ਕੁਲਬੀਰ ਸਿੰਘ ਸੋਢੀ)-ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਅਤੇ ਬਜਟ ਰਖਾਉਣ ਸਬੰਧੀ ਜਥੇਬੰਦੀ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ | ਇਸਦੇ ਚੱਲਦੇ 16 ਮਾਰਚ ਸੋਮਵਾਰ ਨੂੰ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਡੀ.ਸੀ ਦਫਤਰ ਬਾਹਰ ਧਰਨਾ ਦਿੱਤਾ ਜਾਵੇਗਾ | ਮੰਗਾਂ ਦੀ ਪੂਰਤੀ ਸਬੰਧੀ ਆਸ਼ਾ ਵਰਕਰਾਂ ਦੇ ਇਕ ਵਫ਼ਦ ਨੇ ਡੀ.ਸੀ ਫ਼ਿਰੋਜ਼ਪੁਰ ਦੀਪਸਿਖਾ ਸ਼ਰਮਾ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ | ਯੂਨੀਅਨ ਮੈਂਬਰਾਂ ਨੇ ਦੱਸਿਆ ਕਿ ਮਹਿੰਗਾਈ ਦੇ ਇਸ ਯੁੱਗ ਵਿਚ ਰੀੜ੍ਹ ਦੀ ਹੱਡੀ ਵਜੋਂ ਜਾਣੀਆਂ ਜਾਂਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਸਿਹਤ ਵਿਭਾਗ ਵਿਚ ਲੋਕ ਸੇਵਾ ਕਰ ਰਹੀਆਂ ਹਨ | ਇਸਦੇ ਨਾਲ ਪੰਜਾਬ ਸਰਕਾਰ ਦੀਆਂ ਹਰ ਪ੍ਰਕਾਰ ਦੀਆਂ ਸਿਹਤ ਸਹੂਲਤਾਂ ਨੂੰ ਵੀ ਹਰ ਪਰਿਵਾਰ ਤੱਕ ਘਰ ਘਰ ਪਹੁੰਚਾ ਰਹੀਆਂ ਹਨ | ਇਸਦੇ ਬਾਵਜੂਦ ਪੰਜਾਬ ਸਰਕਾਰ ਸਿਰਫ਼ ਤੇ ਸਿਰਫ਼ 2500 ਮਹੀਨੇ ਦਾ ਮਾਣ ਭੱਤਾ ਤੇ ਨਿਗੂਣੇ ਇੰਨਸੈਂਟਿਵ ਅਤੇ ਨਿਗੂਣੇ ਆਵਾਜਾਈ ਭੱਤਿਆਂ ਤੇ ਕੰਮ ਕਰਨ ਵਾਲੀਆਂ ਵਰਕਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਿਹਾ | ਯੂਨੀਅਨ ਆਗੂਆਂ ਨੇ ਦੱਸਿਆ ਕਿ ਸਮੂਹ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਲਮਕ ਰਹੀਆਂ ਮੰਗਾਂ ਦਾ ਪੰਜਾਬ ਸਰਕਾਰ ਵਲੋਂ ਟਾਲ ਮਟੋਲ ਕਰਨ ਕਰਕੇ ਭਾਰੀ ਰੋਸ ਤੇ ਗ਼ੁੱਸਾ ਪਾਇਆ ਜਾ ਰਿਹਾ ਹੈ | ਜਿਸ ਦੇ ਸਬੰਧ ਵਿਚ 16 ਮਾਰਚ ਨੂੰ ਡੀ.ਸੀ ਦਫਤਰ ਫ਼ਿਰੋਜ਼ਪੁਰ ਦੇ ਸਾਹਮਣੇ ਰੋਸ ਧਰਨਾ ਲਗਾਇਆ ਜਾਵੇਗਾ ਅਤੇ ਸੈਂਟਰ ਸਰਕਾਰ ਦੇ ਬਜਟ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ | ਇਸ ਮੌਕੇ ਅਮਨਦੀਪ ਕੌਰ, ਬਲਵਿੰਦਰ ਕੌਰ ਪ੍ਰਧਾਨ, ਪ੍ਰਦੀਪ ਕੌਰ, ਗੁਰਜੀਤ ਕੌਰ, ਬਲਜੀਤ ਕੌਰ, ਮਨਪ੍ਰੀਤ ਕੌਰ, ਬਿਮਲਾ ਰਾਣੀ, ਸਰਬਜੀਤ ਕੌਰ, ਕੁਲਵਿੰਦਰ ਕੌਰ, ਰਜਨੀ, ਰਣਦੀਪ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਸ਼ਹਿਰੀ ਵਿਚ ਬੀ.ਐਲ.ਏ ਦੀ ਮੀਟਿੰਗ ਦੌਰਾਨ ਵੋਟਰ ਸੂਚੀਆਂ ਸੰਬੰਧੀ ਪੰਜਾਬ ਇੰਚਾਰਜ ਕਿੰਗਰਾ ਨੇ ਦਿੱਤੀ ਜਾਣਕਾ... ਅਗਲੀ ਖ਼ਬਰ ਟੈੱਟ ਦੇ ਟੈੱਸਟ ਦਾ ਵਿਰੋਧ ਕਰ ਰਹੇ ਅਧਿਆਪਕਾਂ 'ਤੇ ਕੀਤੇ ਜਾ ਰਹੇ ਸਰਕਾਰੀ ਜਬਰ ਦੀ ਕੇ.ਕੇ.ਯੂ ਵਲੋਂ ਨਿਖੇਧੀ • ਧੱਕੇਸ...
Ad Position 24