26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਫਿਰੋਜ਼ਪੁਰ ਸ਼ਹਿਰੀ ਵਿਚ ਬੀ.ਐਲ.ਏ ਦੀ ਮੀਟਿੰਗ ਦੌਰਾਨ ਵੋਟਰ ਸੂਚੀਆਂ ਸੰਬੰਧੀ ਪੰਜਾਬ ਇੰਚਾਰਜ ਕਿੰਗਰਾ ਨੇ ਦਿੱਤੀ ਜਾਣਕਾਰੀ

Ad Position 21
No active advertisement
ਅਜੀਤ ਡੈਸਕ 13-03-2026
ਫਿਰੋਜ਼ਪੁਰ, 12 ਮਾਰਚ (ਸੁਖਵਿੰਦਰ ਸਿੰਘ)-ਪੰਜਾਬ ਦੇ ਬੀ.ਐਲ.ਏ-2 ਇੰਚਾਰਜ ਹਰਦੀਪ ਸਿੰਘ ਕਿੰਗਰਾ ਫਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਪਹੁੰਚੇ | ਇੱਥੇ ਬੀ.ਐਲ.ਏ-2 ਇੰਚਾਰਜ ਸੁਖਵਿੰਦਰ ਸਿੰਘ ਅਟਾਰੀ ਅਤੇ ਹਲਕਾ ਸ਼ਹਿਰੀ ਦੇ 212 ਬੀ.ਐਲ.ਏ ਨਾਲ ਇਕ ਮੀਟਿੰਗ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਨਿਵਾਸ ਸਥਾਨ ਵਿਖੇ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਹਰਦੇਵ ਸਿੰਘ ਕਿੰਗਰਾ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕੀਤੀ ਜਾ ਰਹੀ ਹੈ | ਇਸ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਰ ਵਿਚ ਕਾਂਗਰਸ ਪਾਰਟੀ ਵਲੋਂ ਬੀ.ਐਲ.ਏ ਨਿਯੁਕਤ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹੁਣ ਬੀ.ਐਲ.ਏ ਦੀ ਦੇਖਰੇਖ ਹੇਠ ਵਾਰਡ ਵਾਈਜ਼ ਵੋਟਰ ਬਣਾਉਣ ਅਤੇ ਵੋਟਰ ਸੂਚੀਆਂ ਦੀ ਠੀਕ ਤਰੀਕੇ ਨਾਲ ਜਾਂਚ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਵਲੋਂ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ | ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੀਟਿੰਗ ਦੌਰਾਨ ਉਨ੍ਹਾਂ ਬੀਐਲਏ-2 ਇੰਚਾਰਜ ਸੁਖਵਿੰਦਰ ਸਿੰਘ ਅਟਾਰੀ ਅਤੇ ਹਲਕਾ ਸ਼ਹਿਰੀ ਦੇ 212 ਬੀ.ਐਲ.ਏ ਨੂੰ ਉਨ੍ਹਾਂ ਦੇ ਕੰਮ ਅਤੇ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਪੂਰਵ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਮੈਂਬਰ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰਦੀਪ ਸਿੰਘ ਕਿੰਗਰਾ, ਜੋ ਕਿ ਵੋਟਰ ਸੂਚੀ ਦੇ ਪੰਜਾਬ ਚੀਫ਼ ਕੋਆਰਡੀਨੇਟਰ ਹਨ, ਫਿਰੋਜ਼ਪੁਰ ਪਹੁੰਚੇ ਹਨ | ਉਨ੍ਹਾਂ ਦਾ ਸਵਾਗਤ ਕਰਦਿਆਂ ਪਿੰਕੀ ਨੇ ਕਿਹਾ ਕਿ ਹਲਕਾ ਸ਼ਹਿਰੀ ਵਿਚ ਨਿਯੁਕਤ ਕੀਤੇ ਗਏ ਬੀ.ਐਲ.ਏ ਨੂੰ ਚੋਣ ਕਮਿਸ਼ਨ ਵਲੋਂ ਅਪ੍ਰੈਲ ਮਹੀਨੇ ਵਿਚ ਸ਼ੁਰੂ ਹੋਣ ਵਾਲੀ ਵਾਰਡ ਵਾਈਜ਼ ਵੋਟਰ ਰਿਵੀਜ਼ਨ ਬਾਰੇ ਜਾਣਕਾਰੀ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਬੀ.ਐਲ.ਏ ਬਣਾਉਣ ਦਾ ਮੁੱਖ ਮਕਸਦ ਇਹ ਹੈ ਕਿ ਵੋਟਰ ਸੂਚੀਆਂ ਦੀ ਠੀਕ ਤਰੀਕੇ ਨਾਲ ਜਾਂਚ ਹੋ ਸਕੇ | ਇਸ ਨਾਲ ਉਹਨਾਂ ਲੋਕਾਂ ਦੀ ਵੀ ਪੜਤਾਲ ਹੋਵੇਗੀ ਜੋ ਮਰ ਚੁੱਕੇ ਹਨ ਜਾਂ ਜੋ ਇਕ ਥਾਂ ਤੋਂ ਦੂਜੇ ਥਾਂ ਜਾ ਕੇ ਵੋਟ ਪਾ ਰਹੇ ਹਨ | ਇਸ ਮੌਕੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਾਲ 2022 ਵਿਚ ਗੁਰਦੁਆਰਾ ਸ੍ਰੀ ਸਾਰਾਗੜ੍ਹੀ ਵਿਖੇ ਬਣਾਏ ਗਏ ਸਾਰਾਗੜ੍ਹੀ ਮਿਊਜ਼ੀਅਮ ਦਾ ਵੀ ਦੌਰਾ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਇਸ ਮਿਊਜ਼ੀਅਮ ਦੀ ਸ਼ੁਰੂਆਤ ਪੰਜਾਬ ਸਰਕਾਰ ਵਲੋਂ ਗਰਾਂਟ ਦੇ ਕੇ ਕਰਵਾਈ ਗਈ ਸੀ |
Ad Position 22
No active advertisement
ਪਿਛਲੀ ਖ਼ਬਰ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਸੰਬੰਧੀ ਵਿਸ਼ੇਸ਼ ਬੈਠਕ ਅਗਲੀ ਖ਼ਬਰ ਆਸ਼ਾ ਵਰਕਰਾਂ ਦੇ ਵਫ਼ਦ ਨੇ ਡੀ.ਸੀ ਫ਼ਿਰੋਜ਼ਪੁਰ ਨੂੰ ਦਿੱਤਾ ਮੰਗ ਪੱਤਰ • 16 ਮਾਰਚ ਨੂੰ ਡੀ.ਸੀ ਦਫਤਰ ਬਾਹਰ ਦਿੱਤਾ ਜ...
Ad Position 24