26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵਲੋਂ ਦੂਜੇ ਦਿਨ ਵੀ ਲਗਾਇਆ ਧਰਨਾ

Ad Position 21
No active advertisement
ਅਜੀਤ ਡੈਸਕ 13-03-2026
ਮੁੱਦਕੀ, 12 ਮਾਰਚ (ਭਾਰਤ ਭੂਸ਼ਨ ਅਗਰਵਾਲ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਠੇਕਾ ਆਧਾਰਿਤ ਸਫ਼ਾਈ ਕਰਮਚਾਰੀਆਂ ਵਲੋਂ ਨਗਰ ਪੰਚਾਇਤ ਮੁੱਦਕੀ ਦੇ ਗੇਟ ਮੂਹਰੇ ਕੀਤੀ ਜਾ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ | ਜਿਸ ਵਿਚ ਸਫ਼ਾਈ ਕਾਮਿਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ | ਆਪਣੀ ਹੱਕੀ ਮੰਗਾਂ ਨੂੰ ਲੈ ਕੇ ਕੱਚੇ ਸਫ਼ਾਈ ਕਰਮਚਾਰੀਆਂ ਵਲੋਂ ਲਗਾਏ ਗਏ ਧਰਨੇ ਦੀ ਅਗਵਾਈ ਕਰ ਰਹੇ ਪ੍ਰਧਾਨ ਦੀਪ ਕੁਮਾਰ ਨੇ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਠੇਕਾ ਆਧਾਰਿਤ ਸਫ਼ਾਈ ਕਰਮਚਾਰੀ ਨਿਗੂਣੀਆਂ ਤਨਖ਼ਾਹਾਂ 'ਤੇ ਸਫ਼ਾਈ ਦਾ ਕੰਮ ਕਰ ਸ਼ਹਿਰ ਨੂੰ ਸੁੰਦਰ ਬਣਾਉਣ ਦਾ ਕੰਮ ਕਰਦੇ ਹਨ, ਪਰ ਪੰਜਾਬ ਸਰਕਾਰ ਦਾ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ | ਉਨ੍ਹਾਂ ਕਿਹਾ ਕਿ ਕੱਚੇ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਸਬੰਧੀ ਸਥਾਨਕ ਸਰਕਾਰਾਂ, ਵਿਭਾਗ, ਪੰਜਾਬ ਦੇ ਸਾਬਕਾ ਮਾਨਯੋਗ ਮੰਤਰੀ ਇੰਦਰਬੀਰ ਸਿੰਘ ਨਿੱਝਰ, ਬਲਕਾਰ ਸਿੰਘ, ਡਾ: ਰਵਜੋਤ ਸਿੰਘ ਅਤੇ ਉੱਚ ਅਧਿਕਾਰੀਆਂ ਨੂੰ ਕਈ ਵਾਰ ਮੀਟਿੰਗਾਂ ਵਿਚ ਜਾਣੰੂ ਕਰਵਾਇਆ ਜਾ ਚੁੱਕਾ ਹੈ | ਇਸ ਤੋਂ ਇਲਾਵਾ ਮਾਨਯੋਗ ਵਿੱਤ ਮੰਤਰੀ ਨਾਲ ਵੀ ਮੰਗਾਂ ਸਬੰਧੀ ਚਰਚਾ ਹੋਈ ਹੈ, ਪਰ ਹੁਣ ਤੱਕ ਕੋਈ ਵੀ ਠੋਸ ਨਤੀਜਾ ਨਹੀਂ ਨਿਕਲਿਆ | ਜਿਸ ਦੇ ਕਾਰਨ ਪੰਜਾਬ ਦੇ ਸਮੂਹ ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਹੜਤਾਲ ਕਰਨ ਲਈ ਮਜਬੂਰ ਹੋਈ ਹੈ | ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਰੈਗੂਲਰ ਭਰਤੀ ਕੀਤੀ ਜਾਵੇ | ਇਸ ਮੌਕੇ ਧਰਨੇ ਵਿਚ ਸ਼ਾਮਿਲ ਪ੍ਰਧਾਨ ਦੀਪ ਕੁਮਾਰ, ਅੰਗਰੇਜ਼ ਸਿੰਘ, ਭੀਮ ਰਾਮ, ਮੰਗਲ ਸਿੰਘ, ਰਮੇਸ਼ ਕੁਮਾਰ, ਸਤਪਾਲ, ਰਾਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਰਾਜੇਸ਼, ਸੁਨੀਲ, ਜਸਕਰਨ ਸਿੰਘ, ਅਸ਼ੋਕ, ਗੁਰਮੇਲ ਸਿੰਘ ਰਾਹੁਲ ਆਦਿ ਸਫ਼ਾਈ ਕਰਮਚਾਰੀ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਜਥੇਬੰਦੀ ਦੇ ਫ਼ੈਸਲੇ ਅਨੁਸਾਰ ਪੰਜਾਬ ਦੇ ਸਮੂਹ ਮਿੳਾੂਸੀਪਲ ਮੁਲਾਜ਼ਮ, ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਵਲੋਂ ਮਿਤੀ 6 ਮਈ 2026 ਤੋਂ ਲਗਾਤਾਰ ਮੰਗਾਂ ਨਾ ਮੰਨੇ ਜਾਣ ਤੱਕ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਕੀਤੀ ਜਾਵੇਗੀ, ਜਿਸ ਦੀ ਜ਼ੰੁਮੇਵਾਰੀ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਆਟੋ ਰਿਕਸ਼ਾ ਚਾਲਕ ਨੂੰ ਘੇਰ ਕੇ ਸੱਟਾਂ ਮਾਰਨ ਦੇ ਦੋਸ਼ 'ਚ 2 ਨਾਮਜ਼ਦ ਅਗਲੀ ਖ਼ਬਰ ਸ਼ਹਿਰ ਵਿਚ ਬੇਰੋਕ ਟੋਕ ਚੱਲਦੀਆਂ ਬਿਨਾਂ ਸੁਰੱਖਿਆ ਇੱਟਾਂ ਨਾਲ ਭਰੀਆਂ ਟਰਾਲੀਆਂ • ਲੋਕਾਂ ਦੀ ਜਾਨ ਖ਼ਤਰੇ ਵਿਚ, ਪ੍ਰਸ...
Ad Position 24