ਜ਼ੀਰਾ, 12 ਮਾਰਚ (ਰਜਨੀਸ਼ ਕਥੂਰੀਆ)-ਇਕ ਆਟੋ ਰਿਕਸ਼ਾ ਚਾਲਕ ਨੂੰ ਘੇਰ ਕੇ ਉਸ ਦੇ ਸੱਟਾਂ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਅਧੀਨ ਜੱਜ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਮੁਹੱਲਾ ਪੂਰਨ ਸਿੰਘ ਵਾਲੀ ਨੇੜੇ ਨਹਿਰ ਵਾਲੀ ਬਸਤੀ ਜ਼ੀਰਾ ਨੇ ਥਾਣਾ ਸਿਟੀ ਜ਼ੀਰਾ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਕੋਲ ਦਰਜ ਕਰਵਾਏ ਬਿਆਨ ਵਿਚ ਦੱਸਿਆ ਹੈ ਕਿ ਮੈ ਆਪਣੇ ਆਟੋ ਰਿਕਸ਼ਾ 'ਤੇ ਆਪਣੇ ਘਰ ਜਾ ਰਿਹਾ ਸੀ ਕਿ ਮੇਨ ਚੌਂਕ ਜ਼ੀਰਾ ਵਿਚ ਜਗਸੀਰ ਸਿੰਘ ਪੁੱਤਰ ਅਜੈਬ ਸਿੰਘ ਅਤੇ ਧਰਮ ਸਿੰਘ ਪੁੱਤਰ ਜਗਸੀਰ ਸਿੰਘ ਵਾਸੀਆਨ ਪਿੰਡ ਸਨ੍ਹੇਰ ਨੇ ਮੇਰਾ ਆਟੋ ਰਿਕਸ਼ਾ ਘੇਰ ਕੇ ਮੇਰੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ | ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਜੱਜ ਸਿੰਘ ਦੇ ਬਿਆਨ ਦੇ ਆਧਾਰ 'ਤੇ ਉਕਤ ਦੋਵੇਂ ਦੋਸ਼ੀਆਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ |